Bhakra Dam Flood Gate: ਪੰਜਾਬ 'ਚ ਫਿਰ ਵੱਜੀ ਖ਼ਤਰੇ ਦੀ ਘੰਟੀ! ਭਾਰੀ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ!
Advertisement
Article Detail0/zeephh/zeephh1823783

Bhakra Dam Flood Gate: ਪੰਜਾਬ 'ਚ ਫਿਰ ਵੱਜੀ ਖ਼ਤਰੇ ਦੀ ਘੰਟੀ! ਭਾਰੀ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ!

Bhakra Dam Flood Gate News: ਭਾਖੜਾ ਡੈਮ ਦੇ ਪਾਣੀ ਦਾ ਪੱਧਰ  ਅੱਜ  1674.51 ਫੁੱਟ ਤੱਕ ਪਹੁੰਚ ਗਿਆ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 109834 ਕਿਊਸਿਕ ਦਰਜ ਕੀਤੀ ਗਈ, ਜਦੋਂ ਕਿ ਭਾਖੜਾ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ ਟਰਬਾਈਨ ਰਾਹੀਂ ਸਿਰਫ਼ 46827, ਕਿਊਸਿਕ ਪਾਣੀ ਛੱਡਿਆ ਗਿਆ। 

 

Bhakra Dam Flood Gate: ਪੰਜਾਬ 'ਚ ਫਿਰ ਵੱਜੀ ਖ਼ਤਰੇ ਦੀ ਘੰਟੀ! ਭਾਰੀ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ!

Bhakra Dam Flood Gate News: ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਪੰਜਾਬ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਭਾਖੜਾ ਡੈਮ ਦੇ ਪਾਣੀ (Bhakra Dam Flood Gate) ਦਾ ਪੱਧਰ  ਅੱਜ  1674.51 ਫੁੱਟ ਤੱਕ ਪਹੁੰਚ ਗਿਆ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 109834 ਕਿਊਸਿਕ ਦਰਜ ਕੀਤੀ ਗਈ, ਜਦੋਂ ਕਿ ਭਾਖੜਾ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ ਟਰਬਾਈਨ ਰਾਹੀਂ ਸਿਰਫ਼ 46827, ਕਿਊਸਿਕ ਪਾਣੀ ਛੱਡਿਆ ਗਿਆ। ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ ਜਦੋਂ ਕਿ ਸਤਲੁਜ ਦਰਿਆ ਵਿੱਚ 27200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਭਾਖੜਾ ਡੈਮ ਅਜੇ ਵੀ 1680, ਖ਼ਤਰੇ ਦੇ ਨਿਸ਼ਾਨ ਤੋਂ 06 ਫੁੱਟ ਘੱਟ ਹੈ।

ਇਹ ਵੀ ਪੜ੍ਹੋ: Himachal School Closed: ਭਾਰੀ ਮੀਂਹ ਕਾਰਨ ਹਿਮਾਚਲ 'ਚ ਅੱਜ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ, ਸਰਕਾਰ ਵੱਲੋਂ ਜਾਰੀ ਹੁਕਮ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਖੜਾ ਦੇ ਪਾਣੀ   ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਜਿਸ ਕਾਰਨ ਪੰਜਾਬ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਭਾਖੜਾ ਦੇ ਫਲੱਡ ਗੇਟ (Bhakra Dam Flood Gate)ਐਤਵਾਰ ਨੂੰ ਟੈਸਟਿੰਗ ਲਈ 2 ਫੁੱਟ ਤੱਕ ਖੋਲ੍ਹੇ ਗਏ ਸਨ। ਜਿਸ ਵਿੱਚੋਂ ਕਰੀਬ 8100 ਕਿਊਸਿਕ ਪਾਣੀ ਛੱਡਿਆ ਗਿਆ।

ਇਹ ਵੀ ਪੜ੍ਹੋ:  Punjab Weather Update: ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ; ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਬੇਸ਼ੱਕ ਭਾਖੜਾ ਮੈਨੇਜਮੈਂਟ ਵੱਲੋਂ ਹੁਣ ਤੱਕ ਸਹੀ ਰਣਨੀਤੀ ਤਹਿਤ ਆਪਣੇ ਸਮੀਖਿਆ ਅਨੁਸਾਰ ਪਾਣੀ ਛੱਡਿਆ ਗਿਆ ਹੈ ਪਰ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕੁਝ ਪਰੇਸ਼ਾਨੀ ਜ਼ਰੂਰ ਵੱਧ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 10 ਦਿਨਾਂ ਦੀ ਉਡੀਕ ਕਰਨ ਦੀ ਬਜਾਏ ਭਾਖੜਾ ਡੈਮ (Bhakra Dam Flood Gate) ਤੋਂ ਥੋੜ੍ਹਾ-ਥੋੜ੍ਹਾ ਪਾਣੀ ਛੱਡ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਕਾਬਿਲੇਗੌਰ ਹੈ ਕਿ ਬੀਬੀਐਮਬੀ ਪ੍ਰਸ਼ਾਸਨ ਵੱਲੋਂ 73 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਨੂੰ ਵੇਖਦੇ ਹੋਏ ਚੰਡੀਗੜ੍ਹ ਵਿੱਚ ਅੱਜ ਮੀਟਿੰਗ ਰੱਖੀ ਗਈ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਹੋਈ ਬਾਰਿਸ਼ ਤੋਂ ਬਾਅਦ ਭਾਖੜਾ ਡੈਮ (Bhakra Dam Flood Gate) ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ।

Trending news