ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਮਿਲੀਆਂ ਧਮਕੀਆਂ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ
Advertisement

ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਮਿਲੀਆਂ ਧਮਕੀਆਂ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ, ਜਿਸ ਕਰਕੇ ਸਰਕਾਰ ਫੇਲ ਸਾਬਤ ਹੋ ਰਹੀ ਹੈ।

ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਮਿਲੀਆਂ ਧਮਕੀਆਂ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

Punjab BJP President Ashwani Sharma news: ਲੁਧਿਆਣਾ ਦੇ ਸਰਕਟ ਹਾਊਸ 'ਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ। ਇਸ ਦੌਰਾਨ ਉਨ੍ਹਾਂ ਨੇ 10 ਦੇ ਕਰੀਬ ਭਾਜਪਾ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈਕੇ ਵੀ ਗੱਲਬਾਤ ਕੀਤੀ ਅਤੇ ਮੌਜੂਦਾ ਹਾਲਾਤਾਂ ਬਾਰੇ ਕਿਹਾ ਕਿ ਪੁਲਿਸ ਇਸ ਵਿੱਚ ਉਹਨਾਂ ਦੀ ਮਦਦ ਨਹੀਂ ਕਰ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨਿਗਮ ਚੋਣਾਂ ਲਈ ਤਿਆਰ ਹੈ, ਪਰ ਪੰਜਾਬ ਸਰਕਾਰ ਸਾਡੇ ਆਗੂਆਂ ਨੂੰ ਧਮਕੀਆਂ ਦੇ ਰਹੀ ਹੈ। 

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਧਮਕੀਆਂ ਮਿਲੀਆਂ ਹਨ। ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ, ਪਰ ਹੁਣ ਤੱਕ ਪੁਲਿਸ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। 

ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ, ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ, ਜਿਸ ਕਰਕੇ ਸਰਕਾਰ ਫੇਲ ਸਾਬਤ ਹੋ ਰਹੀ ਹੈ।

ਭਾਜਪਾ ਪੰਜਾਬ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਪਹਿਲਕਦਮੀ ਵਿੱਚ ਆਪਣਾ ਹਿੱਸਾ ਨਹੀਂ ਪਾ ਰਹੀ ਅਤੇ ਝੂਠੇ ਵਾਅਦੇ ਕਰਕੇ ਪੰਜਾਬ 'ਤੇ ਵਿੱਤੀ ਸੂਝ-ਬੂਝ ਹੋਣ ਦਾ ਦਾਅਵਾ ਕਰ ਰਹੀ ਹੈ। 

ਇਹ ਵੀ ਪੜ੍ਹੋ: Punjab Cabinet Reshuffle News: CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਡਾ. ਬਲਬੀਰ ਸਿੰਘ, ਸਾਢੇ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ

ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਦੇ ਅਸੁਰੱਖਿਅਤ ਮਾਹੌਲ ਦੀ ਗੱਲ ਵੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਹੈ।

ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਸਾਬਕਾ ਮੰਤਰੀ ਫ਼ੌਜਾ ਸਿੰਘ ਸਰਾਰੀ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ!

(For more news apart from the statement of Punjab BJP President Ashwani Sharma, stay tuned to Zee PHH)

Trending news