Punjab Board 12th Result 2023:ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ, 92.47 ਫੀਸਦੀ ਵਿਦਿਆਰਥੀ ਹੋਏ ਪਾਸ
Punjab Board 12th Result 2023: ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 3 ਲੱਖ ਵਿਦਿਆਰਥੀ ਬੈਠੇ ਸਨ।
Trending Photos
)
Punjab Board 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ (PSEB 12th Result 2023) ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org 'ਤੇ ਜਾ ਕੇ ਆਪਣਾ ਨਤੀਜਾ (PSEB 12ਵੀਂ ਦਾ RESULT) ਆਨਲਾਈਨ ਦੇਖ ਸਕਦੇ ਹਨ। ਪੰਜਾਬ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ (PSEB 12ਵੀਂ ਦੇ ਨਤੀਜੇ 2023) ਦਾ ਐਲਾਨ ਕਰ ਦਿੱਤਾ ਹੈ।
ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਨੇ ਦੱਸਿਆ ਕਿ 92.47% ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ ਹਨ। ਕੁੱਲ 296709 ਉਮੀਦਵਾਰਾਂ ਵਿੱਚੋਂ 274378 ਉਮੀਦਵਾਰਾਂ ਨੇ ਇਮਤਿਹਾਨ ਪਾਸ ਕੀਤਾ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਨੇ 500/500 ਅੰਕ ਲੈ ਕੇ PSEB ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ।
ਐੱਮਐੱਸਡੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀ ਸ਼੍ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਸੂਬੇ ਵਿੱਚੋਂ ਦੂਜੇ ਸਥਾਨ ’ਤੇ ਰਹੀ। ਉਸ ਨੇ 500 ਵਿੱਚੋਂ 498 ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਦੇ 3 ਲੱਖ ਤੋਂ ਵੱਧ ਵਿਦਿਆਰਥੀ ਇਸ ਸਾਲ ਆਪਣੇ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੀ ਉਮੀਦ ਕਰ ਰਹੇ ਸਨ।
ਇਹ ਵੀ ਪੜ੍ਹੋ: Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਅੱਜ ਦੀਆਂ ਕੀਮਤਾਂ
PSEB 12th Result 2023: ਇੰਝ ਕਰੋ ਚੈੱਕ
PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਉਸ ਲਿੰਕ 'ਤੇ ਕਲਿੱਕ ਕਰੋ ਜਿੱਥੇ PSEB 12ਵੀਂ ਦਾ ਨਤੀਜਾ 2023 ਲਿਖਿਆ ਹੋਇਆ ਹੈ।
ਰੈਜੀਮੈਂਟਲ ਨੰਬਰ / ਰੋਲ ਨੰਬਰ ਦਰਜ ਕਰੋ।
ਤੁਹਾਡਾ PSEB 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।
ਇਸਨੂੰ ਡਾਊਨਲੋਡ ਕਰੋ।
ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ ਲਈ ਗਈ ਸੀ ਅਤੇ 20 ਅਪ੍ਰੈਲ, 2023 ਨੂੰ ਸਮਾਪਤ ਹੋਈ ਸੀ। ਲੜਕੀਆਂ, ਮੁੰੰਡਿਆਂ ਅਤੇ ਟ੍ਰਾਂਸਜੈਂਡਰ ਦੀ ਪਾਸ ਪ੍ਰਤੀਸ਼ਤਤਾ ਕ੍ਰਮਵਾਰ 95.14 ਪ੍ਰਤੀਸ਼ਤ, 90.25 ਪ੍ਰਤੀਸ਼ਤ ਅਤੇ 100 ਪ੍ਰਤੀਸ਼ਤ ਹੈ। ਬੋਰਡ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਨਤੀਜਾ ਐਲਾਨਿਆ ਗਿਆ ਹੈ।
ਸਰਕਾਰੀ ਸਕੂਲ ਦਾ ਨਤੀਜਾ 91.86 ਫੀਸਦੀ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦਾ ਨਤੀਜਾ 91.03 ਫ਼ੀਸਦੀ ਰਿਹਾ ਹੈ, ਜਦਕਿ ਗ਼ੈਰ-ਸਰਕਾਰੀ ਸਕੂਲ ਦਾ ਨਤੀਜਾ 94.77 ਫ਼ੀਸਦੀ ਰਿਹਾ ਹੈ |