Moga Gurudwara Sahib Firing Case: ਜਾਣਕਾਰੀ ਦਿੰਦਿਆਂ ਹੋਇਆਂ ਧਰਮਕੋਟ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਕਿ ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ਜੰਗ ਸਿੰਘ ਨਾਮ ਦੇ ਵਿਅਕਤੀ ਵੱਲੋਂ ਜਗਤਾਰ ਸਿੰਘ 'ਤੇ ਫਾਇਰਿੰਗ ਕੀਤੀ।
Trending Photos
Moga Gurudwara Sahib Firing Case: ਮੋਗਾ ਦੇ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿੱਚ ਅੱਜ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਖ਼ਬਰ ਆ ਰਹੀ ਹੈ ਕਿ ਸਾਬਕਾ ਸਕੱਤਰ ਜੰਗ ਸਿੰਘ ਨੇ ਬੁੱਧਵਾਰ ਸਵੇਰੇ ਪਿੰਡ ਫਤਿਹਗੜ੍ਹ ਕੋਰੋਟਾਣਾ 'ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਆਤਮਹੱਤਿਆ ਕਰਨ ਤੋਂ ਪਹਿਲਾਂ ਜੰਗ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਫੰਡਾਂ ਨੂੰ ਗਬਨ ਕਰਨ ਦੇ ਦੋਸ਼ ਲਾਉਣ ਵਾਲੇ ਵਿਅਕਤੀ 'ਤੇ 4 ਗੋਲੀਆਂ ਚਲਾਈਆਂ ਪਰ ਉਹ ਬਚ ਗਿਆ।
ਜਾਣਕਾਰੀ ਦਿੰਦਿਆਂ ਹੋਇਆਂ ਧਰਮਕੋਟ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਕਿ ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ਜੰਗ ਸਿੰਘ ਨਾਮ ਦੇ ਵਿਅਕਤੀ ਵੱਲੋਂ ਜਗਤਾਰ ਸਿੰਘ ਉੱਤੇ ਫਾਇਰਿੰਗ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੌਰਾਨ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਸੁਸਾਈਡ ਨੋਟ ਦੇ ਅਧਾਰ ਉੱਤੇ ਪੁਲਿਸ ਕਾਰਵਾਈ ਕਰ ਰਹੀ ਹੈ।
ਫਿਲਹਾਲ ਮੌਕੇ ਉੱਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿੰਡ ਵਾਲਿਆਂ ਦੇ ਦੱਸਣ ਮੁਤਾਬਿਕ ਗੁਰਦੁਆਰਾ ਕਮੇਟੀ ਦੇ ਪੁਰਾਣੇ ਮੈਂਬਰਾਂ ਤੋਂ ਨਵੀਂ ਬਣੀ ਕਮੇਟੀ ਹਿਸਾਬ ਮੰਗ ਰਹੀ ਸੀ ਜਿਸ ਕਾਰਨ ਲੜਾਈ ਹੋਈ। ਡੀਐਸਪੀ ਨੇ ਦੱਸਿਆ ਕਿ ਪੁਰਾਣੀ ਗੁਰਦੁਆਰਾ ਕਮੇਟੀ ਦਾ ਖਜਾਨਚੀ ਸੀ ਮ੍ਰਿਤਕ ਜੰਗ ਸਿੰਘ ਅਤੇ ਨਵੀਂ ਕਮੇਟੀ ਉਸ ਉੱਤੇ ਦੋਸ਼ ਲਾ ਰਹੀ ਸੀ ਕਿ ਉਸ ਨੇ ਖਜਾਨਚੀ ਰਹਿੰਦਿਆ ਪੈਸਿਆਂ ਦੀ ਹੇਰ-ਫੇਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੰਗ ਸਿੰਘ ਵੱਲੋਂ ਸਾਰੇ ਸਬੂਤ ਪੇਸ਼ ਕਰ ਦਿੱਤੇ ਸੀ ਕਿ ਉਸ ਨੇ ਕਿਸੇ ਵੀ ਤਰਾਂ ਦੀ ਹੇਰਾਫੇਰੀ ਨਹੀਂ ਕੀਤੀ ਗਈ ਅਤੇ ਜਦ ਇਹ ਗੱਲ ਪਰੂਫ ਹੋ ਗਈ ਤਾਂ ਜੰਗ ਸਿੰਘ ਵੱਲੋਂ ਨਵੀਂ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਬਾਬਤ ਗੁਰਦੁਆਰਾ ਸਾਹਿਬ ਵਿੱਚ ਅਨਾਊਂਸਮੈਂਟ ਕਰਵਾਉਣ ਕੇ ਉਸ ਦੇ ਲੱਗੇ ਦੋਸ਼ ਬੇਬੁਨਿਆਦ ਹਨ।
ਇਹ ਵੀ ਪੜ੍ਹੋ: Shehnaaz Gill New House: ਪਹਿਲੀ ਫਿਲਮ ਤੋਂ ਹੀ ਚਮਕੀ ਸ਼ਹਿਨਾਜ਼ ਗਿੱਲ ਦੀ ਕਿਸਮਤ! ਖਰੀਦਿਆ ਨਵਾਂ ਘਰ, ਵੇਖੋ ਫੋਟੋਆਂ
ਡੀਐਸਪੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਦੀ ਚਰਚਾ ਚੱਲ ਰਹੀ ਸੀ ਅਤੇ ਅੱਜ ਸਵੇਰੇ ਜੰਗ ਸਿੰਘ ਨੇ ਆਪਣੀ 32 ਬੋਰ ਦੀ ਰਿਵਾਲਵਰ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਅਤੇ ਇਸ ਸੁਸਾਇਡ ਨੋਟ ਦੇ ਵਿੱਚ ਤਿੰਨ ਲੋਕਾਂ ਦਾ ਨਾਮ ਲਿਖਿਆ ਹੈ ਜਿਸ ਦੇ ਅਧਾਰ ਉੱਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
(ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ)