Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ
Advertisement

Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ

ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ 18 ਤੋਂ 28 ਫਰਵਰੀ ਤੱਕ ਤਿੰਨ ਵਾਰ ਧਮਕੀਆਂ ਮਿਲੀਆਂ ਹਨ ਕਿ ਉਨ੍ਹਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।

Punjab Budget Session 2023: ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕਿਆ ਧਰਨਾ

Punjab Budget Session 2023 news: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 2023 ਦੇ ਤੀਜੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ, ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ, ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਗਏ (Sidhu Moosewala's parents protest outside Punjab Vidhan Sabha)। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Kuldeep Dhaliwal) ਨੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 20 ਮਾਰਚ ਤੋਂ ਬਾਅਦ ਕਿਸੇ ਵੀ ਸਮੇਂ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨਾਲ ਮੁਲਾਕਾਤ ਦਾ ਭਰੋਸਾ ਦਿੱਤਾ। 

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੇ ਭਰੋਸੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਘਰ-ਘਰ ਧਰਨਾ ਦੇਣਗੇ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕਾਂਗਰਸੀ ਵਿਧਾਇਕ ਵੀ ਧਰਨੇ ’ਤੇ ਬੈਠੇ ਹੋਏ ਸਨ (Sidhu Moosewala's parents protest outside Punjab Vidhan Sabha)। ਸਿੱਧੂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਗੋਲਡੀ ਬਰਾੜ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਰਿਸ਼ਤੇਦਾਰਾਂ ਦਾ ਇਹ ਵੀ ਕਹਿਣਾ ਹੈ ਕਿ "ਹੁਣ ਅਸੀਂ ਨਹੀਂ ਹਿੱਲਾਂਗੇ, ਭਾਵੇਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ।"

ਧਰਨੇ ਦੀ ਸੂਚਨਾ ਮਿਲਦੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Kuldeep Dhaliwal) ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਏ ਅਤੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ, ਦੋਸ਼ੀਆਂ ਨੂੰ ਬਾਹਰੋਂ ਲਿਆਂਦਾ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। 

ਇਹ ਵੀ ਪੜ੍ਹੋ: ਧਰਨੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਜਾਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦੀ ਗਈ ਮੀਟਿੰਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਧਾਲੀਵਾਲ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ ਅਤੇ ਉਹ ਉਨ੍ਹਾਂ ਨੂੰ ਇਨਸਾਫ਼ ਦਿਵਾਉਣਗੇ। ਇਸ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਮਾਂ ਦੱਸੋ, ਕਿਸ ਸਮੇਂ 'ਚ ਕਾਰਵਾਈ ਕਰੋਗੇ। ਇਸ 'ਤੇ ਧਾਲੀਵਾਲ ਨੇ ਪਰਿਵਾਰ ਨੂੰ 20 ਤਰੀਕ ਤੋਂ ਬਾਅਦ ਮੁੱਖ ਮੰਤਰੀ ਨਾਲ ਮਿਲਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ (Punjab CM Bhagwant Mann) ਨੂੰ ਮਿਲਣ ਦੇ ਭਰੋਸੇ 'ਤੇ ਮੂਸੇਵਾਲਾ ਦੇ ਪਿਤਾ ਨੇ ਧਰਨਾ ਸਮਾਪਤ ਕਰ ਦਿੱਤਾ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਘਰ-ਘਰ ਧਰਨਾ ਦੇਣਗੇ।

ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ 18 ਤੋਂ 28 ਫਰਵਰੀ ਤੱਕ ਤਿੰਨ ਵਾਰ ਧਮਕੀਆਂ ਮਿਲੀਆਂ ਹਨ ਕਿ ਉਨ੍ਹਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਕਿਹਾ ਕਿ ਇਸ ਕਤਲ ਵਿੱਚ ਮਨਕੀਰਤ ਓਲਖ ਦੀ ਕੋਈ ਨਾ ਕੋਈ ਭੂਮਿਕਾ ਸੀ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: Kotkapura Firing Case: ਕੋਟਕਪੂਰਾ ਗੋਲੀਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਣੇ 8 ਲੋਕਾਂ ਨੂੰ ਕੀਤਾ ਗਿਆ ਤਲਬ

(For more news apart from Punjab Budget Session 2023, stay tuned to Zee PHH)

Trending news