Punjab Cabinet Expansion: ਪੰਜਾਬ ਨੂੰ ਮਿਲੇ 2 ਨਵੇਂ ਮੰਤਰੀ; ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਲਿਆ ਹਲਫ਼
Advertisement
Article Detail0/zeephh/zeephh1718622

Punjab Cabinet Expansion: ਪੰਜਾਬ ਨੂੰ ਮਿਲੇ 2 ਨਵੇਂ ਮੰਤਰੀ; ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਲਿਆ ਹਲਫ਼

Punjab Cabinet  Expansion News:  ਮਾਨ ਸਰਕਾਰ ਦੇ ਮੰਤਰੀ ਮੰਡਲ ਵਿੱਚ 18 ਮੰਤਰੀ ਬਣਾਏ ਜਾ ਸਕਦੇ ਹਨ। ਇਸ ਸਮੇਂ ਮਾਨ ਸਮੇਤ 15 ਮੰਤਰੀ ਹਨ ਜਦਕਿ ਤਿੰਨ ਮੰਤਰੀਆਂ ਦੇ ਅਹੁਦੇ ਖਾਲੀ ਹਨ। ਮੰਤਰੀ ਮੰਡਲ ਵਿੱਚ ਦੋ ਮੰਤਰੀਆਂ ਨੂੰ ਥਾਂ ਦੇਣ ਤੋਂ ਬਾਅਦ ਵੀ ਇੱਕ ਸੀਟ ਬਚੀ ਰਹੇਗੀ।

 

Punjab Cabinet Expansion: ਪੰਜਾਬ ਨੂੰ ਮਿਲੇ 2 ਨਵੇਂ ਮੰਤਰੀ; ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਲਿਆ ਹਲਫ਼

Punjab Cabinet  Expansion News: ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਉਪ-ਚੋਣਾਂ ਦੀ ਜਿੱਤ ਤੋਂ ਉਤਸ਼ਾਹਿਤ ਆਪ ਸਰਕਾਰ ਨੇ ਅੱਜ ਦੋ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕਰ ਦਿੱਤਾ ਹੈ। ਜਲੰਧਰ ਦੇ ਕਰਤਾਰਪੁਰ ਹਲਕੇ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ (Balkar Singh) ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ (Gurmeet Khuddian) ਮਾਨ ਸਰਕਾਰ ਦੇ ਨਵੇਂ ਕੈਬਨਿਟ ਮੰਤਰੀ ਹੋਣਗੇ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ ਹਨ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ:  Punjab Weather Update: ਪੰਜਾਬ 'ਚ ਬਾਰਿਸ਼ ਹੋਣ ਨਾਲ ਮੌਸਮ ਹੋਇਆ ਸੁਹਾਵਣਾ, 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ

ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।

(Who is Balkar Singh?) ਕੌਣ ਹਨ ਬਲਕਾਰ ਸਿੰਘ? 
ਬਲਕਾਰ ਸਿੰਘ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ।  ਬਲਕਾਰ ਸਿੰਘ ਰਿਟਾਇਰਡ ਡੀਸੀਪੀ ਹਨ। ਉਨ੍ਹਾਂ ਨੇ 32 ਸਾਲ ਪੰਜਾਬ ਪੁਲਿਸ ਵਿੱਚ ਨੌਕਰੀ ਕੀਤੀ ਹੈ। ਉਹ 2021 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

(Who is Gurmeet Khuddian?) ਕੌਣ ਹਨ ਗੁਰਮੀਤ ਸਿੰਘ ਖੁੱਡੀਆਂ? 
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ।ਗੁਰਮੀਤ ਸਿੰਘ ਖੁੱਡੀਆ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਲੰਬਾ ਸਮਾਂ ਕਾਂਗਰਸ ਵਿੱਚ ਰਹਿਣ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ: Viral Video: ਬਿਊਟੀ ਕੰਟੈਸਟ 'ਚ ਪਤਨੀ ਆਈ ਦੂਜੇ ਨੰਬਰ 'ਤੇ, ਪਤੀ ਨੂੰ ਆਇਆ ਗੁੱਸਾ ਫਿਰ ਕੀਤਾ ਸ਼ਰਮਨਾਕ ਕਾਰਾ

ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ਵਿੱਚ ਸੀਟਾਂ ਦੇ ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ ਪਰ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਝਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ।

Trending news