Punjab Cabinet Meeting- ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਦੀਵਾਲੀ ਦਾ ਤੋਹਫ਼ਾ, ਪੁਰਾਣੀ ਪੈਨਸ਼ਨ ਸਕੀਮ ਬਹਾਲ
Advertisement
Article Detail0/zeephh/zeephh1405124

Punjab Cabinet Meeting- ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਦੀਵਾਲੀ ਦਾ ਤੋਹਫ਼ਾ, ਪੁਰਾਣੀ ਪੈਨਸ਼ਨ ਸਕੀਮ ਬਹਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਕੈਬਨਿਟ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਉਹਨਾਂ ਆਖਿਆ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ।ਉਹ ਵਾਅਦਾ ਪੂਰਾ ਕਰ ਦਿੱਤਾ ਗਿਆ।

Punjab Cabinet Meeting- ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਦੀਵਾਲੀ ਦਾ ਤੋਹਫ਼ਾ, ਪੁਰਾਣੀ ਪੈਨਸ਼ਨ ਸਕੀਮ ਬਹਾਲ

ਚੰਡੀਗੜ:  ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿਚ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਕੈਬਨਿਟ ਮੀਟਿੰਗ ਵਿਚ 3 ਅਹਿਮ ਫ਼ੈਸਲੇ ਲਏ ਗਏ ਜਿਹਨਾਂ ਵਿਚ ਡੀ. ਏ. ਵਿਚ 6 ਫੀਸਦੀ ਵਾਧਾ ਕੀਤਾ ਗਿਆ। ਨਾਲ ਹੀ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਕੈਬਨਿਟ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਉਹਨਾਂ ਆਖਿਆ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ।ਉਹ ਵਾਅਦਾ ਪੂਰਾ ਕਰ ਦਿੱਤਾ ਗਿਆ।

ਕੈਬਨਿਟ ਮੀਟਿੰਗ ਵਿਚ ਲਏ 3 ਅਹਿਮ ਫ਼ੈਸਲੇ

* ਪੰਜਾਬ ਕੈਬਨਿਟ ਵਿਚ ਜੋ 3 ਅਹਿਮ ਫ਼ੈਸਲੇ ਲਏ ਗਏ ਹਨ ਉਹਨਾਂ ਵਿਚੋਂ ਇਕ ਫ਼ੈਸਲਾ ਇਹ ਵੀ ਲਿਆ ਗਿਆ ਹੈ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੇ ਸਾਰੇ ਵਾਹਨ ਟੈਕਸ ਮੁਕਤ ਕੀਤੇ ਜਾਣਗੇ।

* ਪੰਜਾਬ ਦੇ ਮੋਹਾਲੀ ਵਿਚ ਇਕ ਹੋਰ ਮੈਡੀਕਲ ਕਾਲਜ ਲਈ ਬਣਾਇਆ ਜਾਵੇਗਾ। ਜਿਸ ਲਈ ਜਗ੍ਹਾ ਨੂੰ ਮਨਜ਼ੂਰੀ ਦਿੱਤੀ ਗਈ ਹੈ।

* ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਨੂੰ ਪ੍ਰੋਤਸਾਹਿਤ ਕਰਨ ਲਈ ਨੌਕਰੀਆਂ ਦੌਰਾਨ ਸਿਰਫ਼ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਸਰਕਾਰੀ ਨੌਕਰੀ ਦੇ ਨਿਯਮਾਂ ਵਿਚ ਸਿਰਫ਼ ਪੰਜਾਬੀ ਨੌਜਵਾਨਾਂ ਦੀ ਭਰਤੀ ਦੀ ਪਹਿਲ ਨੂੰ ਮਨਜ਼ੂਰੀ ਦਿੱਤੀ ਗਈ ਹੈ।

* ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪਾਸ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਨੌਕਰੀ ਪ੍ਰਾਪਤ ਕਰਨ ਲਈ ਪੰਜਾਬੀ ਦੇ ਇਮਤਿਹਾਨ ਵਿਚ 50 ਫੀਸਦੀ ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ।

WATCH LIVE TV 

Trending news