Punjab Cabinet Reshuffle News: ਜਾਣੋ ਨਵੇਂ ਮੰਤਰੀਆਂ ਨੂੰ ਮਿਲੇ ਕਿਹੜੇ ਵਿਭਾਗ
Advertisement
Article Detail0/zeephh/zeephh1718826

Punjab Cabinet Reshuffle News: ਜਾਣੋ ਨਵੇਂ ਮੰਤਰੀਆਂ ਨੂੰ ਮਿਲੇ ਕਿਹੜੇ ਵਿਭਾਗ

 ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਬੁੱਧਵਾਰ ਨੂੰ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ।

Punjab Cabinet Reshuffle News: ਜਾਣੋ ਨਵੇਂ ਮੰਤਰੀਆਂ ਨੂੰ ਮਿਲੇ ਕਿਹੜੇ ਵਿਭਾਗ

Punjab Cabinet Reshuffle News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮੰਤਰੀ ਮੰਡਲ ਦਾ ਅੱਜ ਯਾਨੀ ਬੁੱਧਵਾਰ ਨੂੰ ਚੌਥੀ ਵਾਰ ਵਿਸਥਾਰ ਕੀਤਾ ਗਿਆ ਹੈ। ਅੱਜ ਦੋ ਨਵੇਂ ਚਿਹਰਿਆਂ — ਕਰਤਾਰਪੁਰ ਹਲਕੇ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ (Balkar Singh) ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ (Gurmeet Khuddian) — ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ। 

ਦੱਸ ਦਈਏ ਕਿ ਇਹ ਫੇਰਬਦਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੀਤਾ ਗਿਆ ਹੈ। ਅੱਜ ਬਲਕਾਰ ਸਿੰਘ (Balkar Singh) ਅਤੇ ਗੁਰਮੀਤ ਸਿੰਘ ਖੁੱਡੀਆਂ (Gurmeet Khuddian) ਨੂੰ ਰਾਜਪਾਲ ਵੱਲੋਂ ਸਹੁੰ ਚੁਕਾਈ ਗਈ। 

ਮਿਲੀ ਜਾਣਕਾਰੀ ਦੇ ਮੁਤਾਬਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਾਉਂਦੇ ਹੋਏ ਉਨ੍ਹਾਂ ਤੋਂ ਖੇਤੀਬਾੜੀ ਤੇ ਪੰਚਾਇਤੀ ਰਾਜ ਦੋਵੇਂ ਮਹੱਤਵਪੂਰਨ ਅਹੁਦੇ ਵਾਪਸ ਲੈ ਲਏ ਗਏ ਹਨ। ਹੁਣ ਕੁਲਦੀਪ ਸਿੰਘ ਧਾਲੀਵਾਲ ਨੂੰ NRI ਮਾਮਲੇ ਤੇ ਪ੍ਰਬੰਧਕੀ ਮਾਮਲਿਆਂ ਦੇ ਵਿਭਾਗ ਦਿੱਤੇ ਗਏ ਹਨ।  

ਦੂਜੇ ਪਾਸੇ ਇੰਦਰਬੀਰ ਸਿੰਘ ਨਿੱਝਰ ਵਾਲੇ ਵਿਭਾਗ — ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ — ਬਲਕਾਰ ਸਿੰਘ ਨੂੰ ਮਿਲੇ ਹਨ।  ਇਸੇ ਤਰ੍ਹਾਂ ਗੁਰਮੀਤ ਸਿੰਘ ਖੁੱਡੀਆਂ ਨੂੰ ਤਿੰਨ ਅਹਿਮ ਵਿਭਾਗ — ਖੇਤੀਬਾੜੀ ਤੇ ਕਿਸਾਨੀ ਭਲਾਈ, ਪਸ਼ੂ ਪਾਲਣ, ਅਤੇ ਫੂਡ ਪ੍ਰੋਸੈਸਿੰਗ — ਦਿੱਤੇ ਗਏ ਹਨ।   

ਦੱਸ ਦਈਏ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਬੁੱਧਵਾਰ ਨੂੰ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਬਣੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ ਹਨ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।

Punjab Cabinet Reshuffle News: 

fallback

Trending news