Punjab Weather Update: ਬਦਲਦੇ ਮੌਸਮ ਦਾ ਤਾਪਮਾਨ 'ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ।
Trending Photos
Punjab Weather Update: ਪੰਜਾਬ ਵਿੱਚ ਮੌਸਮ ਦਿਨੋ- ਦਿਨ ਬਦਲ ਰਿਹਾ ਹੈ। ਇਸ ਦਾ ਕਿਤੇ ਨਾ ਕਿਤੇ ਕਾਰਨ ਵੈਸਟਰਨ ਡਿਸਟਰਬੈਂਸ ਦਿਖ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਹੁਤ ਸੁਹਾਵਨਾ ਹੋ ਗਿਆ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ।
ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਨੇ (Punjab Weather Update) ਬੀਤੇ ਦਿਨੀ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ! ਮੀਂਹ ਪੈਣ ਦੇ ਆਸਾਰ, ਛਾਏ ਕਾਲੇ ਬੱਦਲ
ਇਸ ਦੇ ਨਾਲ ਹੀ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਚੰਡੀਗੜ੍ਹ ਦੇ ਤਾਪਮਾਨ 'ਚ 6.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਵੈਸਟਰਨ ਡਿਸਟਰਬੈਂਸ ਕਾਰਨ ਆਈ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਕਈ ਦਿਨਾਂ ਤੱਕ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਜਾਵੇਗਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਮਈ ਨੂੰ ਇੱਕ ਹੋਰ ਵੈਸਟਰਨ ਡਿਸਟਰਬੈਂਸ ਫਿਰ ਤੋਂ ਐਕਟਿਵ ਹੋਵੇਗਾ ਜਿਸ ਕਾਰਨ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਚੰਡੀਗੜ੍ਹ ਦਾ ਤਾਪਮਾਨ ਵੀ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ: Weight Loss Juice: ਤੇਜ਼ੀ ਨਾਲ ਭਾਰ ਘਟਾਉਣ ਲਈ ਇਹ ਜੂਸ ਹਨ ਸਭ ਤੋਂ ਵੱਧ BEST
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਅਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ। ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 23.6 ਡਿਗਰੀ ਅਤੇ ਜਲੰਧਰ ਦਾ 22.2 ਡਿਗਰੀ ਦਰਜ ਕੀਤਾ ਗਿਆ ਹੈ।