Punjab News: ਈਸਾਈ ਭਾਈਚਾਰੇ ਨੇ ਧੀਰੇਂਦਰ ਸ਼ਾਸਤਰੀ ਦੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼
Advertisement
Article Detail0/zeephh/zeephh1927142

Punjab News: ਈਸਾਈ ਭਾਈਚਾਰੇ ਨੇ ਧੀਰੇਂਦਰ ਸ਼ਾਸਤਰੀ ਦੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

Dhirendra Krishna Shastri News: ਪੁਲਿਸ ਕੋਲ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। 

Punjab News: ਈਸਾਈ ਭਾਈਚਾਰੇ ਨੇ ਧੀਰੇਂਦਰ ਸ਼ਾਸਤਰੀ ਦੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

Dhirendra Krishna Shastri News: ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਸਨ। ਉਨ੍ਹਾਂ ਦੀ ਭਾਗਵਤ ਕਥਾ ਅਤੇ ਬ੍ਰਹਮ ਦਰਬਾਰ ਦਾ ਪ੍ਰੋਗਰਾਮ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਦੇ ਇਕ ਬਿਆਨ ਨੇ ਵਿਵਾਦ ਖੜਾ ਕਰ ਦਿੱਤਾ ਹੈ। ਦਰਅਸਲ ਬਾਗੇਸ਼ਵਰ ਧਾਮ ਨੇ ਈਸਾਈ ਭਾਈਚਾਰੇ ਨੂੰ ਲੈ ਕੇ ਇਕ ਬਿਆਨ ਦਿੱਤਾ ਸੀ ਜਿਸ 'ਤੇ ਪੰਜਾਬ ਦੇ ਈਸਾਈ ਭਾਈਚਾਰੇ ਨੇ ਵਿਰੋਧ ਜਤਾਇਆ ਹੈ ਅਤੇ ਉਸ ਖਿਲਾਫ਼ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਕਾਰਵਾਈ ਦੀ ਮੰਗ ਵੀ ਕੀਤੀ।

ਇਸ ਵਿਚਾਲੇ ਹੁਣ ਪੰਜਾਬ ਕ੍ਰਿਸ਼ਚੀਅਨ ਮੂਵਮੈਂਟ ਦੇ ਪ੍ਰਧਾਨ ਹਾਮਿਦ ਮਸੀਹ ਨੇ ਧੀਰੇਂਦਰ ਸ਼ਾਸਤਰੀ ਦੇ ਇਸਾਈ ਭਾਈਚਾਰੇ 'ਤੇ ਦਿੱਤੇ ਬਿਆਨ 'ਤੇ ਤਿੱਖਾ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Dhirendra Shastri Video: ਦਸਤਾਰ ਸਜਾ ਕੇ ਅੰਮ੍ਰਿਤਸਰ ਪਹੁੰਚੇ ਬਾਬਾ ਬਾਗੇਸ਼ਵਰ,ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਸ਼ਾਸਤਰੀ ਦਾ ਬਿਆਨ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਠੇਸ ਪਹੁੰਚਾ ਰਿਹਾ ਹੈ ਅਤੇ ਇਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ ਕਿਉਂਕਿ ਉਨ੍ਹਾਂ ਦੇ ਧਾਰਮਿਕ ਸ਼ਬਦਾਂ ਦਾ ਗਲਤ ਉਚਾਰਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਇੱਕ ਵਿਅਕਤੀ 'ਤੇ ਚਲਾਈਆਂ ਗੋਲੀਆਂ

ਪੁਲਿਸ ਕੋਲ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪਠਾਨਕੋਟ ਪਹੁੰਚੇ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਸਦਾ ਕਹਿਣਾ ਹੈ ਕਿ ਈਸਾਈਆਂ ਨੂੰ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਜਾ ਕੇ ਹਿੰਦੂ ਧਰਮ ਦੇ ਲੋਕਾਂ ਦਾ ਮਨੋਰੰਜਨ ਨਹੀਂ ਕਰਨਾ ਚਾਹੀਦਾ। 

ਧੀਰੇਂਦਰ ਸ਼ਾਸਤਰੀ ਨੇ ਇਹੀ ਬਿਆਨ ਪਠਾਨਕੋਟ ਤੋਂ ਪਹਿਲਾਂ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਪਹੁੰਚਣ 'ਤੇ ਦਿੱਤਾ। ਯੂਨਾਈਟਿਡ ਕ੍ਰਿਸਚੀਅਨ ਦਲਿਤ ਫਰੰਟ ਪੰਜਾਬ ਦੇ ਪ੍ਰਧਾਨ ਵਿਲਾਇਤ ਮਸੀਹ ਨੇ ਧੀਰੇਂਦਰ ਸ਼ਾਸਤਰੀ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸ਼ਾਸਤਰੀ ਨੇ ਆਪਣਾ ਬਿਆਨ ਵਾਪਸ ਨਾ ਲਿਆ ਤਾਂ ਪੰਜਾਬ ਭਰ ਵਿੱਚ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।

Trending news