Punjab News: ਮੁੱਖ ਮੰਤਰੀ ਵੱਲੋਂ ਪਿੰਡ ਏਕਤਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਪੰਜਾਬ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)ਦੇ ਐਲਾਨ ਤੋਂ ਬਾਅਦ ਹੁਣ ਪੰਚਾਇਤੀ ਵਿਭਾਗ ਨੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਹੁਕਮ ਤਹਿਤ ਪਿੰਡ ਵਿੱਚ ਆਪਣੀ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਦੀ ਰਾਸ਼ੀ ਦਿੱਤੀ ਜਾਵੇਗੀ। ਦਰਅਸਲ ਮੁੱਖ ਮੰਤਰੀ ਵੱਲੋਂ 'ਪਿੰਡ ਏਕਤਾ ਸਮਾਗਮ' ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਪੰਜਾਬ ਨੇ ਕੁਝ ਦਿਨ ਪਹਿਲਾਂ ਹੀ ਇਸਦਾ ਐਲਾਨ ਕੀਤਾ ਸੀ। ਪਿੰਡ ਦੀ ਪੰਚਾਇਤ ਅਤੇ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕਰਨ ਬਾਰੇ ਆਮ ਲੋਕਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'
ਪੰਚਾਇਤੀ ਵਿਭਾਗ ਨੇ ਡਵੀਜਨਲ ਡਿਪਟੀ ਡਾਇਰੈਕਟਰ ਪੰਚਾਇਤ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਅਤੇਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਵੱਧ ਤੋਂ ਵੱਧ ਪੰਚਾਇਤਾਂ ਨੂੰ ਸਰਬ ਸੰਮਤੀ ਲਈ ਜਾਗਰੂਕ ਕਰਨ ਲਈ ਹੁਕਮ ਜਾਰੀ ਕੀਤੇ ਹਨ। ਪੰਚਾਇਤ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਬ ਸੰਮਤੀ ਲਈ ਪ੍ਰੇਰਿਤ ਕੀਤਾ ਸੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਕਰਨਗੀਆਂ ਉਨ੍ਹਾਂ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਜਾਵੇਗਾ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ। ਇਸ ਨੂੰ ਲੈ ਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ।
ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸਰਪੰਚ ਪਿੰਡ ਦਾ ਮੁਖੀ ਹੋਣਾ ਚਾਹੀਦਾ ਹੈ ਜਿਸ ਕਰਕੇ ਉਸ ਨੇ ਕਿਸੇ ਇੱਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਜੋ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਸਕਣ।