CM ਭਗਵੰਤ ਮਾਨ ਵੱਲੋਂ ਬਹਿਬਲ ਕਲਾਂ ਮੋਰਚੇ ਨੂੰ ਨੈਸ਼ਨਲ ਹਾਈਵੇਅ ਖੋਲ੍ਹਣ ਦੀ ਅਪੀਲ
Advertisement

CM ਭਗਵੰਤ ਮਾਨ ਵੱਲੋਂ ਬਹਿਬਲ ਕਲਾਂ ਮੋਰਚੇ ਨੂੰ ਨੈਸ਼ਨਲ ਹਾਈਵੇਅ ਖੋਲ੍ਹਣ ਦੀ ਅਪੀਲ

Sacrilege case : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਦਰਸ਼ਨਕਾਰੀਆਂ ਨੂੰ ਮਿਲਣਗੇ, ਜੋ 2015 ਦੇ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਆਪਣੀ ਮੰਗ 'ਤੇ ਕਾਇਮ ਹਨ।

 

CM ਭਗਵੰਤ ਮਾਨ ਵੱਲੋਂ ਬਹਿਬਲ ਕਲਾਂ ਮੋਰਚੇ ਨੂੰ ਨੈਸ਼ਨਲ ਹਾਈਵੇਅ ਖੋਲ੍ਹਣ ਦੀ ਅਪੀਲ

Behbal Kalan protesters News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਮਾਰਗ (NH-54)ਖੋਲ੍ਹਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਕਾਂਡ ਵਿੱਚ ਇਨਸਾਫ਼ ਮੋਰਚੇ ਵੱਲੋਂ ਬੰਦ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਲਈ ਵਿਸ਼ੇਸ਼ ਅਪੀਲ ਕੀਤੀ ਹੈ। ਦੱਸ ਦੇਈਏ ਕਿ ਬਹਿਬਲ ਕਲਾਂ ਵਿਖੇ 2015 ਬੇਅਦਬੀ ਮਾਮਲਾ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਦੀ ਸੁਸਤ ਰਫ਼ਤਾਰ ਵਿਰੁੱਧ ਇਹ ਅੰਦੋਲਨ ਹੁਣ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੁਣ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ੁੱਕਰਵਾਰ ਸ਼ਾਮ ਨੂੰ ਬਹਿਬਲ ਕਲਾਂ (Behbal Kalan protesters News)ਵਿਖੇ ਧਰਨਾਕਾਰੀਆਂ ਨੂੰ ਮਿਲਣ ਲਈ ਪੁੱਜਣਗੇ।

ਦੱਸ ਦੇਈਏ ਕਿ ਗੋਲੀਬਾਰੀ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਸਮੇਤ ਪ੍ਰਦਰਸ਼ਨਕਾਰੀਆਂ (Behbal Kalan protesters News) ਨੇ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਵਿੱਚ ਜਾਂਚ ਦੀ ਸੁਸਤ ਰਫ਼ਤਾਰ ਅਤੇ ਅਦਾਲਤੀ ਕਾਰਵਾਈ ਵਿੱਚ ਦੇਰੀ ਦੇ ਵਿਰੋਧ ਵਿੱਚ ਹਾਈਵੇਅ ’ਤੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਪੁਲਿਸ ਗੋਲੀਬਾਰੀ ਦੇ ਦੋਸ਼ੀਆਂ ਨੂੰ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਕਾਨੂੰਨ ਦੇ ਕਟਹਿਰੇ 'ਚ ਲਿਆਉਣ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਦਾ ਆਰੋਪ ਲਗਾਇਆ ਹੈ।

ਇਹ ਵੀ ਪੜ੍ਹੋ: Jungle safari vehicles: ਜੰਗਲ ਸਫਾਰੀ ਵਾਹਨ 'ਤੇ ਬਾਘ ਕਿਉਂ ਨਹੀਂ ਕਰਦੇ ਹਮਲਾ, ਜਾਣੋ ਕਾਰਨ

ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ (Punjab CM Bhagwant Mann) ਨੇ ਕਿਹਾ: “ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਮੈਂ ਪ੍ਰਦਰਸ਼ਨਕਾਰੀਆਂ ਨੂੰ ਹਾਈਵੇਅ ਤੋਂ ਨਾਕਾਬੰਦੀ ਹਟਾਉਣ ਦੀ ਅਪੀਲ ਕਰਦਾ ਹਾਂ ਤਾਂ ਜੋ ਯਾਤਰੀਆਂ ਨੂੰ ਅਸੁਵਿਧਾ ਨਾ ਹੋਵੇ। ਦੋਸ਼ੀਆਂ ਨੂੰ ਸਜ਼ਾ ਦੇ ਕੇ ਜਲਦੀ ਨਿਆਂ ਯਕੀਨੀ ਬਣਾਉਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।”

 

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਪ੍ਰਦਰਸ਼ਨਕਾਰੀਆਂ ਨੇ ਉਦੋਂ ਤੱਕ ਨਾਕਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਦੋਂ ਤੱਕ ਰਾਜ ਸਰਕਾਰ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਦੀ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ 5 ਫਰਵਰੀ ਨੂੰ ਬਹਿਬਲ ਕਲਾਂ 'ਚ ਚੱਲ ਰਹੇ ਇਨਸਾਫ਼ ਮੋਰਚੇ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ, ਜਿਸ ਕਾਰਨ ਮੋਰਚੇ ਨੇ ਸੰਘਰਸ਼ ਤੇਜ਼ ਕਰ ਦਿੱਤਾ ਅਤੇ ਨੈਸ਼ਨਲ ਹਾਈਵੇਅ 54 ਤੋਂ ਬਠਿੰਡਾ-ਅੰਮ੍ਰਿਤਸਰ ਸੜਕ ਨੂੰ ਜਾਮ ਕਰ ਦਿੱਤਾ ਗਿਆ। ਦੋਵੇਂ ਪਾਸੇ ਫਿਲਹਾਲ ਬੰਦ ਸੀ।

ਅੱਜ ਨੈਸ਼ਨਲ ਹਾਈਵੇਅ ਨੂੰ ਬੰਦ ਹੋਏ 5 ਦਿਨ ਬੀਤ ਚੁੱਕੇ ਹਨ। ਭਾਵੇਂ ਪੁਲਿਸ ਰਾਹਗੀਰਾਂ ਦੀ ਮਦਦ ਕਰ ਰਹੀ ਹੈ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਪਰ ਫਿਰ ਵੀ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Trending news