Ludhiana News: 1 ਨਵੰਬਰ ਨੂੰ ਹੋ ਰਹੀ ਬਹਿਸ 'ਚ 646 ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੀ ਸ਼ਾਮਲ
Advertisement
Article Detail0/zeephh/zeephh1936276

Ludhiana News: 1 ਨਵੰਬਰ ਨੂੰ ਹੋ ਰਹੀ ਬਹਿਸ 'ਚ 646 ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੀ ਸ਼ਾਮਲ

Ludhiana  open Debate News:ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਯੂਨੀਅਨ ਦੇ ਆਗੂ ਸਿੱਪੀ ਸ਼ਰਮਾ ਅਤੇ ਉਸਦੇ ਦੋ ਸਾਥੀ ਮੋਹਾਲੀ ਵਿਖੇ ਪਾਣੀ ਵਾਲੀ ਟੈਂਕੀ ਤੇ ਚੱੜ੍ਹੇ ਹੋਏ ਸਨ।

 

Ludhiana News: 1 ਨਵੰਬਰ ਨੂੰ ਹੋ ਰਹੀ ਬਹਿਸ 'ਚ 646 ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੀ ਸ਼ਾਮਲ

Ludhiana  open Debate News: ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਹੋ ਰਹੀ 1 ਨਵੰਬਰ ਨੂੰ ਬਹਿਸ ਵਿੱਚ 646 ਪੀ ਟੀ ਆਈ ਅਧਿਆਪਕ ਯੂਨੀਅਨ ਵੀ ਆਪਣੀ ਸ਼ਮੂਲੀਅਤ ਕਰੇਗੀ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ 646 ਪੀ ਟੀ ਆਈ ਦੀ ਭਰਤੀ ਨੂੰ ਪੂਰਾ ਨਹੀਂ ਕੀਤਾ ਗਿਆ।

ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਯੂਨੀਅਨ ਦੇ ਆਗੂ ਸਿੱਪੀ ਸ਼ਰਮਾ ਅਤੇ ਉਸਦੇ ਦੋ ਸਾਥੀ ਮੋਹਾਲੀ ਵਿਖੇ ਪਾਣੀ ਵਾਲੀ ਟੈਂਕੀ ਤੇ ਚੱੜ੍ਹੇ ਹੋਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੋਹਾਲੀ ਵਿਖੇ ਪਹੁੰਚੇ ਅਤੇ ਸਿਪੀ ਸ਼ਰਮਾ ਨੂੰ ਆਪਣੀ ਭੈਣ ਬਣਾ ਕੇ ਥੱਲੇ ਉਤਾਰਿਆ ਕਿ ਸਾਡੀ ਸਰਕਾਰ ਆਉਣ ਤੇ ਤੁਹਾਡੀ ਭਰਤੀ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ

ਪਰ ਕਰੀਬ ਦੋ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਤੱਕ ਨਹੀਂ ਲੲਈ ਬਲਕਿ ਭਰਤੀ ਨੂੰ ਰੱਦ ਹੀ ਕਰ ਦਿੱਤਾ,ਜਿਸ ਕਰਕੇ ਬੇਰੁਜ਼ਗਾਰ ਅਧਿਆਪਕ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੋ ਗਏ ਹਨ।

ਇਹ ਵੀ ਪੜ੍ਹੋ:  Shri Guru Ramdas Ji Prakash Parv: ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਾ ਜਸ਼ਨ, 20 ਟਨ ਫੁੱਲਾਂ ਨਾਲ ਸਜਾਇਆ ਗਿਆ ਹਰਿਮੰਦਰ ਸਾਹਿਬ

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬ ਪੱਧਰ ਤੇ ਇਕ ਖੂਲੀ ਬਹਿਸ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿਚ ਵੱਖ ਵੱਖ ਪਾਰਟੀਆਂ ਅਤੇ ਜਥੇਬੰਦੀਆਂ ਇਸ ਪ੍ਰੋਗਰਾਮ ਵਿਚ ਹਿਸਾ ਲੈ ਰਹੀਆਂ ਹਨ ਇਸ ਕਰਕੇ 646 ਪੀ ਟੀ ਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਵੀ ਇਸ ਬਹਿਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਤਾਂ ਜ਼ੋ ਬਹਿਸ ਵਿੱਚ ਸ਼ਾਮਲ ਹੋ ਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ 646 ਬੇਰੁਜ਼ਗਾਰ ਪੀ ਟੀ ਆਈ ਯੂਨੀਅਨ ਨਾਲ ਧੋਖੇ ਬਾਰੇ ਸਾਰੇ ਪੰਜਾਬ ਸਾਹਮਣੇ ਦਸਿਆ ਜਾ ਸਕੇ।

Trending news