Punjab News: ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ CM ਭਗਵੰਤ ਮਾਨ, ਕਿਸਾਨਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ
Advertisement
Article Detail0/zeephh/zeephh1627429

Punjab News: ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ CM ਭਗਵੰਤ ਮਾਨ, ਕਿਸਾਨਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ

ਦੱਸ ਦਈਏ ਕਿ ਬੇਮੌਸਮੀ ਮੀਂਹ ਕਰਕੇ ਕਣਕ ਦੀ ਫ਼ਸਲ ਬਰਬਾਦ ਹੋ ਗਈ ਸੀ ਅਤੇ ਇਸਦੇ ਨਾਲ ਕਿਸਾਨ ਆਰਥਿਕ ਪਖੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਸਨ। 

Punjab News: ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ CM ਭਗਵੰਤ ਮਾਨ, ਕਿਸਾਨਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ

Punjab CM Bhagwant Mann on farmers affected with heavy rainfall news: ਅੱਜ ਯਾਨੀ ਰਵਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਰਕੇ ਫਸਲ ਨੂੰ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਡੱਬਵਾਲੀ ਢਾਬ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਪ੍ਰਭਾਵਿਤ ਕਿਸਾਨਾਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ। 

ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਇੱਕ ਹਫਤੇ 'ਚ ਗਿਰਦਾਵਰੀ ਕਰਵਾ ਕੇ ਦਸ ਦਿਨਾਂ 'ਚ ਮੁਆਵਜ਼ਾ ਕਿਸਾਨਾਂ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕੁਦਰਤੀ ਕਹਿਰ ਤੋਂ ਬਾਅਦ ਜਿਸ ਤਰ੍ਹਾ ਬੀਤੀਆਂ ਸਰਕਾਰਾਂ ਸਮੇਂ ਗਿਰਦਾਵਰੀ ਹੁੰਦੀ ਰਹੀ, ਇਹ ਗਿਰਦਾਵਰੀ ਉਸ ਤਰ੍ਹਾ ਨਹੀਂ ਹੋਵੇਗੀ, ਕਿਉਂਕਿ ਇਸ ਵਾਰ ਸੰਬੰਧਿਤ ਅਧਿਕਾਰੀ ਸਿੱਧੇ ਤੌਰ ਤੇ ਪ੍ਰਭਾਵਿਤ ਵਿਅਕਤੀ ਤੱਕ ਪਹੁੰਚ ਕਰਨਗੇ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 15 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਕਹਿਰ ਨਾਲ ਖਰਾਬ ਹੋਈ ਫਸਲ ਤੋਂ ਬਾਅਦ ਕਿਸਾਨ ਨੂੰ ਸਰਕਾਰਾਂ ਵੱਲ ਨਾ ਦੇਖਣਾ ਪਵੇ ਇਸ ਲਈ ਫਸਲ ਸੰਬੰਧੀ ਠੋਸ ਪਾਲਿਸੀ ਵੀ ਜਲਦ ਹੀ ਲਾਗੂ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: Amritpal Singh latest news: ਪਟਿਆਲਾ ਤੋਂ ਸਾਹਮਣੇ ਆਈ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ CCTV ਵੀਡੀਓ

ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕਤੀ ਗਈ ਸੀ। 

ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕਿਹਾ ਗਿਆ ਸੀ ਕਿ ਕਿਸਾਨਾਂ ਵੱਲੋਂ ਮਹਿੰਗੇ ਖ਼ਰਚੇ ਕਰਕੇ ਪਾਲੀ ਗਈ ਕਣਕ ਦੀ ਫ਼ਸਲ ਨੂੰ ਬੇਮੌਸਮੀ ਬਰਸਾਤ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ  ਤੇ ਕਿਸਾਨਾਂ ਨੂੰ ਬਦਲਵੇਂ ਰੂਪ ਵਿੱਚ ਕੋਈ ਹੋਰ ਫ਼ਸਲ ਬੀਜਣ ਦਾ ਰਾਹ ਨਹੀਂ ਦਿਸ ਰਿਹਾ ਹੈ। 

- ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਜਾਣੋ ਪੂਰਾ ਮਾਮਲਾ

(For more news apart from Punjab CM Bhagwant Mann on farmers affected with heavy rainfall, stay tuned to Zee PHH)

Trending news