ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ਦੌਰਾਨ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਹੀਰ ਕੱਢੀ ਜਾਵੇਗੀ ਅਤੇ ਉਨ੍ਹਾਂ ਨੈਸ਼ਨਲ ਮੀਡੀਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿੰਨਾਂ ਨੇ ਸਿੱਖਾਂ ਨੂੰ ਬਦਨਾਮ ਕੀਤਾ ਹੈ।
Trending Photos
Punjab CM Bhagwant Mann reacts to Sri Akal Takhat Sahib Jathedar's Ultimatum amid Operation Amritpal Singh news: ਪੰਜਾਬ 'ਚ ਸ਼ੁਰੂ ਹੋਏ 'ਆਪ੍ਰੇਸ਼ਨ ਅਮ੍ਰਿਤਪਾਲ ਸਿੰਘ' ਨੂੰ ਲੈ ਕੇ ਵੱਡੇ ਸਵਾਲ ਉੱਠ ਰਹੇ ਹਨ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਸਰਕਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਦੇ ਅਲਟੀਮੇਟਮ 'ਤੇ ਪ੍ਰਤੀਕ੍ਰਿਆ ਦਿੱਤੀ ਗਈ ਹੈ।
ਜਥੇਦਾਰ ਦੇ ਅਲਟੀਮੇਟਮ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।"
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਇਹ ਵੀ ਅਲਟੀਮੇਟਮ ਦਿੱਤਾ ਸੀ ਕਿ ਸਿੱਖਾਂ ਦੀ ਆਵਾਜ਼ ਚੁੱਕਣ ਵਾਲੇ ਯੂ ਟਿਊਬ ਚੈਨਲਾਂ 'ਤੇ ਲੱਗਿਆ ਬੈਨ ਹਟਾਇਆ ਜਾਵੇ।
ਇਹ ਵੀ ਪੜ੍ਹੋ: Amritpal Singh CCTV video: ਦਿੱਲੀ ਤੋਂ ਅੰਮ੍ਰਿਤਪਾਲ ਸਿੰਘ ਦੀ ਨਵੀਂ CCTV ਆਈ ਸਾਹਮਣੇ, ਦੇਖੋ ਵੀਡੀਓ
ਮੀਟਿੰਗ ਦੌਰਾਨ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਹੀਰ ਕੱਢੀ ਜਾਵੇਗੀ ਅਤੇ ਉਨ੍ਹਾਂ ਨੈਸ਼ਨਲ ਮੀਡੀਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿੰਨਾਂ ਨੇ ਸਿੱਖਾਂ ਨੂੰ ਬਦਨਾਮ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ 'ਚ ਇਹ ਵੀ ਐਲਾਨਿਆ ਗਿਆ ਸੀ ਕਿ SGPC ਬੇਕਸੂਰ ਨੌਜਵਾਨਾਂ ਦੀ ਪੈਰਵਾਈ ਕਰੇਗੀ ਅਤੇ ਜਿਸ ਕਿਸੇ ਦਾ ਬੱਚਾ ਨਾਜਾਇਜ਼ ਹਿਰਾਸਤ 'ਚ ਲਿਆ ਗਿਆ ਹੈ ਉਹ SGPC ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: Amritpal Singh Latest News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈ ਕੋਰਟ 'ਚ ਕਹੀ ਵੱਡੀ ਗੱਲ
(For more news apart from Punjab CM Bhagwant Mann's reaction on Sri Akal Takhat Sahib Jathedar's Ultimatum amid Operation Amritpal Singh, stay tuned to Zee PHH)