Punjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਹੈ। ਦਰਅਸਲ ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
Trending Photos
Punjab CM OSD: ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ. ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ 'ਚੋਂ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ: Aam Aadmi Clinics: CM ਭਗਵੰਤ ਮਾਨ ਨੇ 30 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ