ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"
Advertisement
Article Detail0/zeephh/zeephh1584360

ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"

ਦੱਸਣਯੋਗ ਹੈ ਕਿ ਵੀਰਵਾਰ ਨੂੰ ਰਾਜਪਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਚਿੱਠੀ ਰਾਹੀਂ ਜਵਾਬ ਦਿੱਤਾ ਗਿਆ ਜਿਸ ਵਿੱਚ 3 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਨੂੰ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"

Punjab CM Bhagwant Mann vs Governor Banwarilal Purohit news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਤਕਰਾਰ ਵਧਦੀ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਚਿੱਠੀ ਰਾਹੀਂ ਦਿੱਤੇ ਗਏ ਤਿੱਖੇ ਜਵਾਬ ਤੋਂ ਬਾਅਦ ਹੁਣ ਰਾਜਪਾਲ ਵੱਲੋਂ ਪੰਜਾਬ ਬਜਟ ਇਜਲਾਸ (Punjab Budget Session 2023) ਨੂੰ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਸੀ ਕਿ ਇਸ ਸਾਲ ਦਾ ਬਜਟ ਸੈਸ਼ਨ (Punjab Budget Session 2023) 3 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਵੀ ਕੈਬਨਿਟ ਦੀ ਇੱਕ ਹੰਗਾਮੀ ਮੀਟਿੰਗ 28 ਫਰਵਰੀ ਨੂੰ ਸੱਦੀ ਗਈ ਹੈ, ਜਿਸ ਵਿੱਚ ਬਜਟ 'ਤੇ ਚਰਚਾ ਕੀਤੀ ਜਾ ਸਕਦੀ ਹੈ।

"ਤੁਹਾਡੇ ਜਵਾਬ ਗੈਰ ਸੰਵਿਧਾਨਕ ਤੇ ਅਪਮਾਨਜਨਕ" 

ਦੱਸਣਯੋਗ ਹੈ ਕਿ ਵੀਰਵਾਰ ਨੂੰ ਰਾਜਪਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਚਿੱਠੀ ਰਾਹੀਂ ਜਵਾਬ ਦਿੱਤਾ ਗਿਆ ਜਿਸ ਵਿੱਚ 3 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਨੂੰ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਰਾਜਪਾਲ ਵੱਲੋਂ ਚਿੱਠੀ ਵਿੱਚ ਮੁੱਖ ਮੰਤਰੀ ਤੋਂ ਕਈ ਸਵਾਲ ਕੀਤੇ ਗਏ ਹਨ। 

ਬਨਵਾਰੀਲਾਲ ਪੁਰੋਹਿਤ ਨੇ ਕਿਹਾ ਹੈ ਕਿ "ਤੁਸੀਂ (ਭਗਵੰਤ ਮਾਨ) ਜਿਹੜੀਆਂ ਮੇਰੀਆਂ ਚਿੱਠੀਆਂ ਦੇ ਜਵਾਬ ਦਿੱਤੇ ਹਨ ਉਹ ਗ਼ੈਰ ਸੰਵਿਧਾਨਕ ਅਤੇ ਅਪਮਾਨਜਨਕ ਹਨ ਅਤੇ ਹੁਣ ਤੁਸੀਂ ਮੈਨੂੰ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਕਰ ਦਿੱਤਾ ਹੈ।" ਉਨ੍ਹਾਂ ਕਿਹਾ ਕਿ ਹੁਣ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਬਜਟ ਇਜਲਾਸ 'ਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਦੌਰਾਨ ਰਾਜਪਾਲ ਦੀ ਚਿੱਠੀ 'ਤੇ ਸਿਆਸੀ ਜੰਗ ਜਾਰੀ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਜਲੰਧਰ ਲਈ ਵੱਡਾ ਐਲਾਨ; ਜਲਦ ਖੋਲ੍ਹੀ ਜਾਵੇਗੀ ਸਪੋਰਟਸ ਯੂਨੀਵਰਸਿਟੀ!

ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਮੰਗੇ ਗਏ ਪਿਛਲੀ ਚਿੱਠੀ ਦੇ ਜਵਾਬ

ਪੰਜਾਬ ਰਾਜਪਾਲ ਨੇ ਕਿਹਾ ਕਿ ਤੁਸੀਂ (ਭਗਵੰਤ ਮਾਨ) ਮੇਰੇ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਪਹਿਲਾਂ ਪੁੱਛੇ ਗਏ ਸਵਾਲਾਂ ਦੇ ਜਵਾਬ ਮੰਗੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਰਾਜਪਾਲ ਵੱਲੋਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਜਾਣ ਦੀ ਪ੍ਰਕਿਰਿਆ 'ਤੇ ਸਵਾਲ ਖੜੇ ਕੀਤੇ ਗਏ ਸਨ ਅਤੇ ਇਸਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਹ ਕੇਂਦਰ ਦੇ ਕਿਸੇ ਚੁਣੇ ਵਿਅਕਤੀ ਨੂੰ ਜਵਾਬਦੇਹ ਨਹੀਂ ਹਨ, ਸਗੋਂ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ।

ਇਹ ਵੀ ਪੜ੍ਹੋ: Punjab News: ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ! ਪਰ ਸਾਥੀ ਦੀ ਰਿਹਾਈ ਹੋਣ ਤੱਕ ਅਜਨਾਲਾ ਹੀ ਰਹਿਣਗੇ ਅੰਮ੍ਰਿਤਪਾਲ ਸਿੰਘ

(For more news apart from Punjab CM Bhagwant Mann vs Governor Banwarilal Purohit, stay tuned to Zee PHH)

Trending news