ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਵਿਧਾਨਸਭਾ 'ਚ ਪਾਸ ਬਿੱਲਾਂ ਨੂੰ ਲੈ ਕੇ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ।
Trending Photos
CM Bhagwant Mann vs Governor Banwarilal Purohit News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਵਿਧਾਨਸਭਾ 'ਚ ਪਾਸ ਬਿੱਲਾਂ ਨੂੰ ਲੈ ਕੇ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ।
ਇਸ ਵਿੱਚ ਕਿਹਾ ਹੈ ਕਿ ਇਨ੍ਹਾਂ ਪੰਜ ਬਿੱਲਾਂ ਵਿੱਚੋਂ 4 ਬਿੱਲ ਪੰਜਾਬ ਵਿਧਾਨ ਸਭਾ ਵਿੱਚ 19-20 ਜੂਨ ਨੂੰ ਹੋਏ ਬਜਟ ਸੈਸ਼ਨ ਵਿੱਚ ਪਾਸ ਕੀਤੇ ਗਏ ਸਨ। ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ- ਪੰਜਾਬ ਵਿਧਾਨ ਸਭਾ ਵੱਲੋਂ ਪੰਜ ਬਿੱਲ ਪਾਸ ਕੀਤੇ ਗਏ ਹਨ ਜੋ ਤੁਹਾਡੀ ਸਹਿਮਤੀ ਲਈ ਤੁਹਾਡੇ ਕੋਲ ਪੈਂਡਿੰਗ ਹਨ। ਇਨ੍ਹਾਂ ਵਿੱਚੋਂ 4 ਬਿੱਲ 19 ਅਤੇ 20 ਜੂਨ 2023 ਨੂੰ ਹੋਈਆਂ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ।
ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਆਪਣੇ (ਰਾਜਪਾਲ) ਪਹਿਲੇ ਸੰਚਾਰ ਵਿੱਚ, ਤੁਸੀਂ ਕਿਹਾ ਸੀ ਕਿ ਜੂਨ 2023 ਵਿੱਚ ਸਪੀਕਰ ਦੁਆਰਾ ਬੁਲਾਈ ਗਈ ਵਿਧਾਨ ਸਭਾ ਦੀਆਂ ਵਿਸ਼ੇਸ਼ ਮੀਟਿੰਗਾਂ ਦੀ ਮਿਆਦ ਸ਼ੱਕ ਦੇ ਘੇਰੇ ਵਿੱਚ ਸੀ, ਜੋ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਰੁਕਾਵਟ ਸੀ। 19 ਅਤੇ 20 ਜੂਨ ਅਤੇ 20 ਅਕਤੂਬਰ, 2023 ਨੂੰ ਪੰਜਾਬ ਅਸੈਂਬਲੀ ਦੀ ਮੀਟਿੰਗ ਨਾਲ ਸਬੰਧਤ ਮੁੱਦੇ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ 10 ਅਕਤੂਬਰ 2023 ਨੂੰ ਅਦਾਲਤ ਵਿੱਚ ਸੁਣਾਏ ਆਪਣੇ ਹੁਕਮਾਂ ਵਿੱਚ ਜਾਇਜ਼ ਮੰਨਿਆ ਹੈ।
ਇਹ ਵੀ ਪੜ੍ਹੋ: Punjab News: ਵੱਡੀ ਖ਼ਬਰ! ਸੈਸ਼ਨ ਤੋਂ ਪਹਿਲਾਂ ਰਾਜਪਾਲ ਨੇ ਸਥਿਤੀ ਕੀਤੀ ਸਪੱਸ਼ਟ, CM ਮਾਨ ਨੂੰ ਲਿਖੀ ਚਿੱਠੀ
ਜਾਣੋ ਕਿਹੜੇ ਹਨ ਬਕਾਇਆ ਪਏ 5 ਬਿੱਲ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਪੰਜ ਬਿੱਲ ਰਾਜਪਾਲ ਦੇ ਦਫ਼ਤਰ ਵਿੱਚ ਪੈਂਡਿੰਗ ਪਏ ਹਨ-
1. ਸਿੱਖ ਗੁਰਦੁਆਰਾ (ਸੋਧ) ਬਿੱਲ, 2023
2. ਪੰਜਾਬ ਪੁਲਿਸ (ਸੋਧ) ਬਿੱਲ, 2023
3. ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023
4. ਪੰਜਾਬ ਯੂਨੀਵਰਸਿਟੀ ਲਾਅ (ਸੋਧ) ਬਿੱਲ, 2023
5. ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2022
CM ਵੱਲੋਂ ਲਿਖੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ
ਗਵਰਨਰ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਵਾਬ ਭੇਜਿਆ ਹੈ। ਰਾਜਪਾਲ ਪੁਰੋਹਿਤ ਨੇ ਸੀਐਮ ਭਗਵੰਤ ਮਾਨ ਦੇ ਪੱਤਰ ਦਾ ਜਵਾਬ ਦਿੰਦੇ ਹੋਏ ਕਿਹਾ - ਖੁਸ਼ੀ ਹੈ ਕਿ ਵਿਧਾਨ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਅਤੇ ਬਿਨਾਂ ਮੁਲਤਵੀ ਵਾਪਸ ਬੁਲਾਉਣ ਦੀ ਪ੍ਰਥਾ ਆਖਰਕਾਰ ਖ਼ਤਮ ਹੋ ਗਈ ਹੈ। ਹਾਲਾਂਕਿ ਇਹ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਨਾਲ ਹੋਇਆ ਹੈ। ਮੈਨੂੰ ਖੁਸ਼ੀ ਹੈ ਕਿ ਲੋਕਤੰਤਰ ਲੀਹ 'ਤੇ ਆ ਗਿਆ ਹੈ। ਦਰਅਸਲ, ਮੈਂ ਤੁਹਾਨੂੰ ਵਾਰ-ਵਾਰ ਉਸੇ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਸਲਾਹ ਦੇ ਰਿਹਾ ਹਾਂ ਜਿਸ 'ਤੇ ਤੁਸੀਂ ਸੁਪਰੀਮ ਕੋਰਟ ਵਿੱਚ ਸਹਿਮਤੀ ਬਣੀ ਸੀ।
ਗਵਰਨਰ ਨੇ ਕਿਹਾ ਕਿ ਪੰਜੇ ਬਿੱਲ ਮੇਰੇ ਵਿਚਾਰਧੀਨ ਹੈ ਅਤੇ ਕਾਨੂੰਨ ਮੁਤਾਬਿਕ ਹੀ ਇਹਨਾਂ ਬਿੱਲਾਂ ਉੱਤੇ ਫੈਸਲਾ ਲਿਆ ਜਾਵੇਗਾ। ਮਾਨਯੋਗ ਸੁਪਰੀਮ ਕੋਰਟ ਦੇ ਮਿਤੀ 10 ਨਵੰਬਰ 2023 ਦੇ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ, ਜੋ ਕਿ ਕੱਲ (ਵੀਰਵਾਰ) ਵੈਬਸਾਈਟ 'ਤੇ ਅਪਲੋਡ ਕੀਤਾ ਗਿਆ ਸੀ, ਕਾਨੂੰਨ ਅਨੁਸਾਰ ਜਲਦੀ ਹੀ ਢੁੱਕਵਾਂ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: Punjab News: ਸੁਪਰੀਮ ਕੋਰਟ ਦੀ ਟਿੱਪਣੀ, ਹੁਣ ਰਾਜਪਾਲ ਵਿਧਾਨ ਸਭਾ 'ਚ ਪਾਸ ਬਿੱਲਾਂ ਨੂੰ ਨਹੀਂ ਰੱਖ ਸਕਣਗੇ ਪੈਂਡਿਗ
ਇਸ ਦੇ ਨਾਲ ਹੀ ਅੱਜ ਸੀਐਮ ਭਗਵੰਤ ਮਾਨ ਨੇ 28-29 ਅਕਤੂਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਵੀ ਕੀਤਾ ਹੈ।