Punjab Lok Sabha Election: ਪੰਜਾਬ 'ਚ ਅੱਜ ਵੱਡੇ ਪੱਧਰ 'ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ, ਇਨ੍ਹਾਂ ਵਿੱਚ Congress AAP, BJP and Akali Dal ਦੇ ਲੀਡਰ ਸ਼ਾਮਿਲ ਹੋਣਗੇ। ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
Trending Photos
Punjab Candidate Nomination: ਪੰਜਾਬ ਵਿੱਚ ਅੱਜ ਸੱਤਵੇਂ ਪੜਾਅ ਦੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾ ਅੱਜ ਚੌਥਾ ਦਿਨ ਹੈ। ਅੱਜ ਕਿਹਾ ਜਾ ਰਿਹੈ ਹੈ ਕਿ ਬੇਹੱਦ ਖਾਸ ਦਿਨ ਹੈ ਕਿਉਂਕਿ ਅੱਜ ਅਕਸ਼ੈ ਤ੍ਰਿਤੀਆ ਦਾ ਦਿਨ ਹੈ। ਪੰਜਾਬ 'ਚ ਅੱਜ ਵੱਡੇ ਪੱਧਰ 'ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ। ਪੰਜਾਬ ਚੋਣ ਮੈਦਾਨ ਵਿੱਚ ਅੱਜ 10 ਮਈ ਨੂੰ ਵੱਖ- ਵੱਖ ਪਾਰਟੀਆਂ ਦੇ ਆਗੂ ਨਾਮਜ਼ਦਗੀਆਂ ਦਾਖਲ ਕਰਨਗੇ।
ਇਨ੍ਹਾਂ ਵਿੱਚ ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਜੀਤ ਸਿੰਘ ਸੰਧੂ ਨਾਲ ਹਾਜ਼ਰ ਹੋਣ ਦੀ ਸੰਭਾਵਨਾ ਹੈ।
18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ
ਅੱਜ ਪੰਜਾਬ ਦੀਆਂ ਸਿਆਸੀ ਪਾਰਟੀਆਂ ਜਿਵੇਂ ਕਿ ਬੀ.ਜੇ.ਪੀ, ਅਕਾਲੀ ਦਲ, ਕਾਂਗਰਸ, ਆਪ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ: Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨਾਮਜਦਗੀ ਕੀਤੀ ਦਾਖਲ
ਵੇਖੋ ਇੱਥੇ ਲਿਸਟ
ਇਹ ਲੀਡਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ
ਬੀ.ਜੇ.ਪੀ. ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਜਲੰਧਰ ਤੋਂ ਸੁਸ਼ੀਲ ਰਿੰਕੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਖਡੂਰ ਸਾਹਿਬ ਹਲਕੇ ਤੋਂ ਮਨਜੀਤ ਸਿੰਘ ਮੰਨਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਆਪ' ਦੇ 5 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਲੋਕ ਸਭਾ ਚੋਣਾਂ ਲਈ ਪੰਜਾਬ 'ਚ 'ਆਪ' ਦੇ 5 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਡਾ: ਰਾਜਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ ਅਤੇ ਗੁਰਪ੍ਰੀਤ ਸਿੰਘ ਜੀਪੀ ਅੱਜ ਨਾਮਜ਼ਦਗੀ ਦਾਖਲ ਕਰਨਗੇ। ਗੁਰਮੀਤ ਸਿੰਘ ਖੁੱਡੀਆਂ ਅਤੇ ਜਗਦੀਪ ਸਿੰਘ ਕਾਕਾ ਬਰਾੜ ਵੀ ਅੱਜ ਨਾਮਜ਼ਦਗੀਆਂ ਦਾਖਲ ਕਰਨਗੇ। ਪੰਜਾਬ 'ਚ 1 ਜੂਨ ਵੋਟਾਂ ਪੈਣਗੀਆਂ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਅਨਿਲ ਜੋਸ਼ੀ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ, ਇਸ ਮੌਕੇ ਅਨਿਲ ਜੋਸ਼ੀ ਸਭ ਤੋਂ ਪਹਿਲਾਂ ਆਪਣੇ ਸਾਥੀਆਂ ਨਾਲ ਨਾਮਜ਼ਦਗੀ ਪੱਤਰ ਭਰਨਗੇ।
ਕਾਂਗਰਸ ਦੇ ਉਮੀਦਵਾਰ
ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਅੱਜ ਨਾਮਜ਼ਦਗੀ ਦਾਖਲ ਕਰਨਗੇ।