Navjot Sidhu Release: ਕੀ ਅੱਜ ਜੇਲ੍ਹ 'ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ! ਜਾਣੋ ਕੀ ਹੈ ਕਾਰਨ
Advertisement

Navjot Sidhu Release: ਕੀ ਅੱਜ ਜੇਲ੍ਹ 'ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ! ਜਾਣੋ ਕੀ ਹੈ ਕਾਰਨ

Navjot Singh Sidhu Release From Jail: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਰੋਡ ਰੇਜ ਦੀ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ, ਜਿਸ ਤੋਂ ਬਾਅਦ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਹੋਈ ਸੀ।

Navjot Sidhu Release: ਕੀ ਅੱਜ ਜੇਲ੍ਹ 'ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ! ਜਾਣੋ ਕੀ ਹੈ ਕਾਰਨ

Navjot Singh Sidhu Release From Jail News: ਰੋਡ ਰੇਜ ਕੇਸ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਅੱਜ ਰਿਹਾਈ ਹੋਣ ਦੀ ਗੱਲ ਆਖੀ ਗਈ ਸੀ। ਪਾਰਟੀ ਨੇ ਉਨ੍ਹਾਂ ਦੀ ਰਿਹਾਈ ਲਈ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਦੇ ਸਵਾਗਤ ਲਈ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ। ਹਾਲਾਂਕਿ ਸਿੱਧੂ ਦੀ ਰਿਹਾਈ 'ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਨਵਜੋਤ ਸਿੰਘ ਸਿੱਧੂ ਗਣਤੰਤਰ ਦਿਵਸ ਜੇਲ੍ਹ (Navjot Singh Sidhu Release From Jail) ਵਿਚ ਮਨਾਉਣਗੇ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਨੇ ਵੀਰਵਾਰ ਨੂੰ ਪੰਜਾਬ 'ਚ ਆਪਣੇ ਨੇਤਾ ਦੇ ਸਵਾਗਤ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸਮਰਥਕਾਂ ਨੂੰ ਉਮੀਦ ਹੈ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ ਉਨ੍ਹਾਂ 50 ਕੈਦੀਆਂ 'ਚ ਸਿੱਧੂ ਦਾ ਨਾਂ ਵੀ ਸ਼ਾਮਲ ਹੋਵੇਗਾ, ਜਿਨ੍ਹਾਂ ਨੂੰ ਅੱਜ ਰਿਹਾਅ ਕੀਤਾ ਜਾਵੇਗਾ ਪਰ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਰਿਹਾਈ ਸਬੰਧੀ ਕੋਈ ਅਧਿਕਾਰਤ ਬਿਆਨ ਨਾ ਆਉਣ ਕਾਰਨ ਇਹ ਨਹੀਂ ਕਿਹਾ ਜਾ ਸਕਦਾ ਕਿ (Navjot Singh Sidhu )ਉਹ ਅੱਜ ਜੇਲ੍ਹ ਤੋਂ ਰਿਹਾਅ ਹੋ ਜਾਣਗੇ।

ਸਿੱਧੂ ਦੇ ਸਮਰਥਕਾਂ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਰੂਟ ਮੈਪ ਵੀ ਸਾਂਝਾ ਕੀਤਾ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸਿੱਧੂ ਕਿਹੜੇ ਰੂਟਾਂ ਤੋਂ ਲੰਘਣਗੇ। ਇਸ ਟਵੀਟ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਲੋਕਾਂ ਨੂੰ ਸਿੱਧੂ ਦਾ ਸਵਾਗਤ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਦੀ ਰਿਹਾਈ (Navjot Singh Sidhu Release From Jail) ਦੇ ਫੈਸਲੇ ਨੂੰ ਟਾਲਣ 'ਤੇ ਦੁੱਖ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ:Holi Special Trains: ਯਾਤਰੀਆਂ ਲਈ ਰੇਲਵੇ ਦਾ ਤੋਹਫਾ! ਹੌਲੀ 'ਤੇ ਚੱਲਣਗੀਆਂ ਸਪੈਸ਼ਲ ਟ੍ਰੇਨਾਂ

ਗੌਰਤਲਬ ਹੈ ਕਿ  ਨਵਜੋਤ ਸਿੱਧੂ ਨੂੰ 1988 ਵਿੱਚ ਸੁਪਰੀਮ ਕੋਰਟ ਨੇ  (Navjot Singh Sidhu )ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸ ਨੂੰ 20 ਮਈ, 2022 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਥਾਨਕ ਅਦਾਲਤ ਅੱਗੇ ਆਤਮ ਸਮਰਪਣ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ। ਦੇਸ਼ ਵਿਚ ਹਰ ਸਾਲ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ 'ਤੇ "ਚੰਗੇ ਆਚਰਣ" ਵਾਲੇ ਕੈਦੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੇਣ ਦੀ ਪਰੰਪਰਾ ਹੈ। ਹਾਲਾਂਕਿ ਇਸ ਲਈ ਕੁਝ ਨਿਯਮ ਤੈਅ ਕੀਤੇ ਗਏ ਹਨ।

Trending news