ਵਿਜੀਲੈਂਸ ਵੱਲੋਂ ਦੇਰ ਰਾਤ ਸਰਕਟ ਹਾਊਸ ਬਠਿੰਡਾ ਵਿਖੇ ਪੁੱਛਗਿੱਛ ਤੋਂ ਬਾਅਦ ਰਿਸ਼ਵਤ ਕਾਂਡ ਵਿੱਚ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ।
Trending Photos
News of AAP MLA Amit Ratan Kotfatta Arrested by Punjab Vigilance is Fake: ਵਿਜੀਲੈਂਸ ਵੱਲੋਂ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਦੱਸੇ ਜਾ ਰਹੇ ਰਸ਼ਿਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ (Punjab Corruption News) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਅਜਿਹੇ 'ਚ ਕਈ ਰਿਪੋਰਟਾਂ ਸਾਹਮਣੇ ਆਈਆਂ ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਕਿ ਵਿਧਾਇਕ ਅਮਿਤ ਰਤਨ ਨੂੰ ਵੀ ਵਿਜੀਲੈਂਸ ਵੱਲੋਂ ਹਿਰਾਸਤ 'ਚ ਲਿਆ ਗਿਆ ਹੈ।
ਹਾਲਾਂਕਿ ਇਹ ਖ਼ਬਰ ਫੇਕ ਹੈ। ਜੀ ਹਾਂ, ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਹਿਰਾਸਤ 'ਚ ਲਏ ਜਾਣ ਦੀਆਂ ਖ਼ਬਰਾਂ ਫੇਕ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ 'ਤੇ ਇੱਕ ਟਵੀਟ ਸਾਂਝਾ ਕੀਤਾ ਗਿਆ। ਇਸ ਟਵੀਟ ਵਿੱਚ ਇੱਕ ਨਿਜੀ ਚੈਨਲ ਵੱਲੋਂ ਜਾਰੀ ਕੀਤੇ ਗਏ ਪੋਸਟਰ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਵਿਧਾਇਕ ਅਮਿਤ ਰਤਨ ਨੂੰ ਵੀ ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਹੈ, ਉਸਨੂੰ ਫੇਕ ਦੱਸਿਆ ਗਿਆ।
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸੰਬੰਧੀ ਇੱਕ ਜਾਣਕਾਰੀ ਵੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਟਵੀਟ 'ਚ ਕਿਹਾ "ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ (Punjab Corruption News) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।"
ਇਹ ਵੀ ਪੜ੍ਹੋ: Punjab News: ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜ ਰਹੀ ਹੈ ਸਰਕਾਰ; ਪਰ ਅਸਲੀਅਤ ‘ਚ…
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਜਦੋਂ ਇਹ ਕਾਰਵਾਈ ਕੀਤੀ ਗਈ ਸੀ ਤਾਂ ਵਿਧਾਇਕ ਅਮਿਤ ਰਤਨ ਵੀ ਉੱਥੇ ਹੀ ਮੌਜੂਦ ਸਨ। ਵਿਜੀਲੈਂਸ ਵੱਲੋਂ ਦੇਰ ਰਾਤ ਸਰਕਟ ਹਾਊਸ ਬਠਿੰਡਾ ਵਿਖੇ ਪੁੱਛਗਿੱਛ ਤੋਂ ਬਾਅਦ ਰਿਸ਼ਵਤ ਕਾਂਡ ਵਿੱਚ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ।
ਵਿਜੀਲੈਂਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿਧਾਇਕ ਦੇ ਕਰੀਬੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹਾਲਾਂਕਿ ਵਿਧਾਇਕ ਅਮਿਤ ਰਤਨ ਨੇ ਦੋਸ਼ੀ ਨੂੰ ਆਪਣਾ ਪੀਏ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਗ਼ਰੀਬ ਕਿਸਾਨ ਦੀ ਕੁੜੀ ਨੇ ਮਾਰੇ ਚੌਕੇ ਛੱਕੇ, ਬੱਲੇਬਾਜ਼ੀ ਦਾ ਹੁਨਰ ਦੇਖ ਸਚਿਨ ਤੇਂਦੁਲਕਰ ਨੇ ਸ਼ੇਅਰ ਕੀਤੀ ਵੀਡੀਓ
— Government of Punjab (@PunjabGovtIndia) February 16, 2023