Punjab Delhi Airports Security: ਪੰਜਾਬ ਤੇ ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਹੋਈ ਦੁੱਗਣੀ, BCAS ਵਲੋਂ ਹੁਕਮ ਜਾਰੀ
Advertisement

Punjab Delhi Airports Security: ਪੰਜਾਬ ਤੇ ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਹੋਈ ਦੁੱਗਣੀ, BCAS ਵਲੋਂ ਹੁਕਮ ਜਾਰੀ

Punjab Delhi Airports Security News: ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ- ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ 'ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ।

 

Punjab Delhi Airports Security: ਪੰਜਾਬ ਤੇ ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਹੋਈ ਦੁੱਗਣੀ, BCAS ਵਲੋਂ ਹੁਕਮ ਜਾਰੀ

Punjab Delhi Airports Security News: ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ- ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ 'ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ ਜਿਸ ਕਾਰਨ ਯਾਤਰੀਆਂ ਦਾ ਕਾਫੀ ਸਮਾਂ ਬਰਬਾਦ ਹੁੰਦਾ ਸੀ ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Bathinda Stubble Burning: ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ ਖਿਲਾਫ਼ ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ!

ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰਫੀਲਡਾਂ, ਹਵਾਈ ਸੈਨਾ ਸਟੇਸ਼ਨਾਂ, ਹੈਲੀਪੈਡਾਂ, ਫਲਾਇੰਗ ਸਕੂਲਾਂ, ਹਵਾਬਾਜ਼ੀ ਸਿਖਲਾਈ ਸੰਸਥਾਵਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ - ਜਦੋਂ ਕਿ ਭਾਰਤੀ ਏਜੰਸੀਆਂ ਲਗਾਤਾਰ ਖ਼ਤਰੇ ਬਾਰੇ ਜਾਣਕਾਰੀ ਸਾਂਝੀ ਕਰ ਰਹੀਆਂ ਹਨ। TAEP (ਆਰਜ਼ੀ ਏਅਰਪੋਰਟ ਐਂਟਰੀ ਪਾਸ) ਫਿਲਹਾਲ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ। ਹਵਾਈ ਅੱਡਿਆਂ 'ਤੇ ਜਾਣ ਲਈ ਟਿਕਟ ਲੈਣੀ ਪੈਂਦੀ ਹੈ ਜਿਸ ਨੂੰ ਏਅਰਪੋਰਟ ਦੀ ਭਾਸ਼ਾ ਵਿੱਚ TAEP ਪਾਸ ਕਿਹਾ ਜਾਂਦਾ ਹੈ।

ਦੱਸ ਦੇਈਏ ਕਿ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ TAEP (ਟੈਂਪਰੇਰੀ ਏਅਰਪੋਰਟ ਐਂਟਰੀ ਪਾਸ) 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ। ਹਵਾਈ ਅੱਡਿਆਂ 'ਤੇ ਜਾਣ ਲਈ ਟਿਕਟ ਲੈਣੀ ਪੈਂਦੀ ਹੈ। ਜਿਸ ਨੂੰ ਏਅਰਪੋਰਟ ਦੀ ਭਾਸ਼ਾ ਵਿੱਚ TAEP ਪਾਸ ਕਿਹਾ ਜਾਂਦਾ ਹੈ।

ਗੌਰਤਲਬ ਹੈ ਕਿ ਅੱਤਵਾਦੀ ਪੰਨੂ ਨੇ ਪਿਛਲੇ ਸ਼ਨੀਵਾਰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ 'ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

ਇਹ ਵੀ ਪੜ੍ਹੋ: Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ ਆਏ ਸਾਹਮਣੇ

 

Trending news