Punjab Dengue Cases: ਮੁਹਾਲੀ 'ਚ ਡੇਂਗੂ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸਿਹਤ ਮੰਤਰੀ, ਘਰ-ਘਰ ਜਾ ਕੇ ਡੇਂਗੂ ਦੇ ਮੱਛਰਾਂ ਦਾ ਲਾਵਾ ਕੀਤਾ ਚੈੱਕ
Advertisement

Punjab Dengue Cases: ਮੁਹਾਲੀ 'ਚ ਡੇਂਗੂ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸਿਹਤ ਮੰਤਰੀ, ਘਰ-ਘਰ ਜਾ ਕੇ ਡੇਂਗੂ ਦੇ ਮੱਛਰਾਂ ਦਾ ਲਾਵਾ ਕੀਤਾ ਚੈੱਕ

Punjab Dengue Cases: ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਹਨਾਂ ਨੂੰ ਚੈਕਿੰਗ ਦੌਰਾਨ ਹਰੇਕ ਘਰ ਵਿੱਚ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ ਹੈ।

 

Punjab Dengue Cases: ਮੁਹਾਲੀ 'ਚ ਡੇਂਗੂ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸਿਹਤ ਮੰਤਰੀ, ਘਰ-ਘਰ ਜਾ ਕੇ ਡੇਂਗੂ ਦੇ ਮੱਛਰਾਂ ਦਾ ਲਾਵਾ ਕੀਤਾ ਚੈੱਕ

Punjab Dengue Cases: ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਉਣ ਤੋਂ ਬਾਅਦ ਹੁਣ ਡੇਂਗੂ (Dengue Cases) ਨੇ ਦਹਿਸ਼ਤ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਪ੍ਰਕੋਪ ਦਿਖਾਈ ਦੇਣ ਲੱਗਾ ਹੈ ਅਤੇ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਾਣਕਾਰੀ ਮੁਤਾਬਕ ਪਿਛਲੇ ਕੁਝ ਸਮੇਂ ਦੌਰਾਨ ਡੇਂਗੂ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਇਜਾਫ਼ਾ ਹੋ ਰਿਹਾ ਹੈ।

ਇਸ ਵਿਚਾਲੇ ਅੱਜ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Dr. Balbir Singh) ਵੱਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿਮ ਤਹਿਤ ਅੱਜ ਮੁਹਾਲੀ ਦੇ ਪਿੰਡ ਬਹਿਲੋਲਪੁਰ ਵਿਖੇ ਘਰ- ਘਰ ਜਾ ਕੇ ਡੇਂਗੂ ਅਤੇ ਮਲੇਰੀਆਂ (Dengue Cases)  ਦੇ ਮੱਛਰਾਂ ਦਾ ਲਾਵਾ ਚੈੱਕ ਕੀਤਾ ਗਿਆ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਕਿ ਕਿਸ ਤਰ੍ਹਾਂ ਉਹ ਇਹ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਨੂੰ ਖ਼ਤਮ ਕਰ ਸਕਦੇ ਹਨ। 

ਇਹ ਵੀ ਪੜ੍ਹੋ: Punjab Dengue Cases: ਹੜ੍ਹਾਂ ਤੋਂ ਬਾਅਦ ਡੇਂਗੂ ਨੇ ਦਿੱਤੀ ਦਸਤਕ, ਇਸ ਜ਼ਿਲ੍ਹੇ 'ਚ ਹੁਣ ਤੱਕ ਆਏ 74 ਕੇਸ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਜੇਕਰ ਲੋਕ ਫਿਰ ਵੀ ਲੋਕ ਨਹੀਂ ਮੰਨਦੇ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ। ਅੱਗੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਹਨਾਂ ਨੂੰ ਚੈਕਿੰਗ ਦੌਰਾਨ ਹਰੇਕ ਘਰ ਵਿੱਚ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ ਹੈ।

ਇਹ ਵੀ ਪੜ੍ਹੋ: CM Sukhu Delhi Visit: ਹਿਮਾਚਲ ਦੇ CM ਸੁੱਖੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਮੀਂਹ ਕਾਰਨ ਹੋਏ ਨੁਕਸਾਨ ਬਾਰੇ ਕੀਤੀ ਚਰਚਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਵਿੱਚ ਸਾਫ਼ ਸਫਾਈ ਦਾ ਪੁਖਤਾ ਪ੍ਰਬੰਧ ਰੱਖਣ ਅਤੇ ਘਰਾਂ ਵਿੱਚ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪੂਰੀ ਬਾਜੂ ਦੇ ਕੱਪੜੇ ਪਾ ਕੇ ਰੱਖਣ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਜਲੰਧਰ ਵਿੱਚ ਵੀ ਨਗਰ ਨਿਗਮ ਦੀ ਟੀਮ ਨੇ ਡੇਂਗੂ ਦਾ ਲਾਰਵਾ ਖੋਜ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੁਝ ਹੋਮਵਰਕ ਵੀ ਕੀਤਾ ਹੈ। ਨਿਗਮ ਦੀ ਟੀਮ ਨੇ ਸ਼ਹਿਰ ਵਿੱਚ ਕਰੀਬ 115 ਥਾਵਾਂ ਦੀ ਸ਼ਨਾਖਤ ਕੀਤੀ ਹੈ ਜਿੱਥੋਂ ਡੇਂਗੂ ਦੇ ਮਰੀਜ਼ ਆ ਰਹੇ ਹਨ ਜਾਂ ਅਜਿਹੀਆਂ ਥਾਵਾਂ ਜਿੱਥੇ ਡੇਂਗੂ ਦਾ ਲਾਰਵਾ ਮਿਲਣ ਦੀ ਸੰਭਾਵਨਾ ਹੈ।

ਲਾਰਵੇ ਦੀ ਚੈਕਿੰਗ ਲਈ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸਵੇਰੇ 8 ਵਜੇ ਤੋਂ 10 ਵਜੇ ਤੱਕ ਦੋ ਘੰਟੇ ਤੱਕ ਆਪਣਾ ਸਰਚ ਆਪ੍ਰੇਸ਼ਨ ਕਰਨਗੇ।

Trending news