ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ 'ਤੇ ਹਰਜੋਤ ਸਿੰਘ ਦਾ ਬਿਆਨ, ਕਿਹਾ "ਉਹ ਭਾਰਤ ਰਤਨ ਦੇ ਹੱਕਦਾਰ ਹਨ"
Advertisement

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ 'ਤੇ ਹਰਜੋਤ ਸਿੰਘ ਦਾ ਬਿਆਨ, ਕਿਹਾ "ਉਹ ਭਾਰਤ ਰਤਨ ਦੇ ਹੱਕਦਾਰ ਹਨ"

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਅਧਿਕਾਰਿਤ ਟਵਿੱਟਰ 'ਤੇ ਇੱਕ ਟਵੀਟ ਕੀਤਾ। 

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ 'ਤੇ ਹਰਜੋਤ ਸਿੰਘ ਦਾ ਬਿਆਨ, ਕਿਹਾ "ਉਹ ਭਾਰਤ ਰਤਨ ਦੇ ਹੱਕਦਾਰ ਹਨ"

Punjab's Education Minister Harjot Singh Bains on Manish Sisodia's arrest news: ਸੀਬੀਆਈ ਵੱਲੋਂ ਐਤਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਆਬਕਾਰੀ ਨੀਤੀ ਮਾਮਲੇ (Delhi liquor scam ) ਵਿੱਚ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਦਿੱਗਜ ਸਿਆਸਤਦਾਨਾਂ ਨੇ ਰੋਸ ਜਤਾਇਆ ਹੈ। ਇਸ ਦੌਰਾਨ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਨੀਸ਼ ਸਿਸੋਦੀਆ ਭਾਰਤ ਰਤਨ ਦੇ ਹੱਕਦਾਰ ਹਨ। 

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਅਧਿਕਾਰਿਤ ਟਵਿੱਟਰ 'ਤੇ ਇੱਕ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ "ਮਨੀਸ਼ ਸਿਸੋਦੀਆ ਜੀ ਸਿੱਖਿਆ ਦੇ ਖੇਤਰ ਵਿੱਚ ਆਪਣੇ ਕੰਮ ਲਈ ਭਾਰਤ ਰਤਨ ਦੇ ਹੱਕਦਾਰ ਹਨ ਪਰ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਤਿਹਾਸ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ ਨਹੀਂ ਕਰੇਗਾ। ਮਨੀਸ਼ ਸਿਸੋਦੀਆ ਹੀਰੋ ਹੈ ਅਤੇ ਹੀਰੋ ਰਹੇਗਾ।" 

ਦੱਸ ਦਈਏ ਕਿ ਪੁੱਛਗਿੱਛ ਲਈ ਸੀਬੀਆਈ ਦਫ਼ਤਰ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ, ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ "ਡਰਦੇ" ਹਨ। 

ਇਹ ਵੀ ਪੜ੍ਹੋ: Punjab Budget Session 2023: ਰਾਜਪਾਲ ਦੇ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋ ਸਕਦੀ ਹੈ ਸੁਣਵਾਈ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਨਹੀਂ ਡਰਦੇ, ਸਗੋਂ 'ਆਪ' ਤੋਂ ਡਰਦੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਦੇ ਮੰਤਰੀ ਗੋਪਾਲ ਰਾਏ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ ਪਰ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਹਿਰਾਸਤ ਵਿੱਚ ਲਿਆ ਗਿਆ ਹੈ।

ਦਿੱਲੀ ਦੇ ਕਥਿਤ ਸ਼ਰਾਬ ਆਬਕਾਰੀ ਨੀਤੀ ਮਾਮਲੇ (Delhi liquor scam ) ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੀਬੀਆਈ ਨੇ ਐਤਵਾਰ ਨੂੰ ਕਿਹਾ ਸੀ ਕਿ ਮਨੀਸ਼ ਸਿਸੋਦੀਆ ਜਵਾਬ ਦੇਣ 'ਚ ਟਾਲ-ਮਟੋਲ ਕਰ ਰਹੇ ਸਨ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਿਸ ਦੀ ਦੂਜੀ ਨਾਕਾਮੀ! ਪਹਿਲਾਂ ਗ੍ਰਿਫਤਾਰੀ ਤੋਂ ਫਰਾਰ ਹੋਇਆ ਗੈਂਗਸਟਰ ਟੀਨੂੰ, ਹੁਣ ਜੇਲ੍ਹ 'ਚ ਦੋ ਮੁਲਜ਼ਮ ਮਾਰੇ ਗਏ

(For more news apart from Punjab's Education Minister Harjot Singh Bains on Manish Sisodia's arrest, stay tuned to Zee PHH)

Trending news