Punjab News: ਪੰਜਾਬ 'ਚ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਸਖਤ, ਜਾਣੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀ ਕਿਹਾ
Advertisement
Article Detail0/zeephh/zeephh1635490

Punjab News: ਪੰਜਾਬ 'ਚ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਸਖਤ, ਜਾਣੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀ ਕਿਹਾ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਅਤੇ ਨੈਸ਼ਨਲ ਜੇਤੂ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। 

Punjab News: ਪੰਜਾਬ 'ਚ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਸਖਤ, ਜਾਣੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀ ਕਿਹਾ

Punjab Education minister Harjot Singh Bains on private schools fees: ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਾਨੀਆਂ ਫੀਸਾਂ ਦੀ ਵਸੂਲੀ ਦੇ ਖਿਲਾਫ ‘ਆਪ’ ਸਰਕਾਰ ਨੇ ਸਖ਼ਤ ਰਵੱਈਆ ਅਪਣਾਇਆ ਹੈ। ਇਸ ਸੰਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ 'ਤੇ ਇੱਕ ਈਮੇਲ ਲਾਂਚ ਕੀਤੀ ਹੈ।

ਦੱਸਣਯੋਗ ਹੈ ਇਸ ਈਮੇਲ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲਣ ਸੰਬੰਧੀ ਸ਼ਿਕਾਇਤ ਦਰਜ ਕਾਰਵਾਈ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕੀਤੀ ਜਾਵੇਗੀ। 

ਪੰਜਾਬ ‘ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਪੰਜਾਬ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦਾ ਕਹਿਣਾ ਹੈ ਕਿ ਸਮਾਰਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਮੁਤਾਬਕ ਸਿੱਖਿਆ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਅਤੇ ਨੈਸ਼ਨਲ ਜੇਤੂ ਅਧਿਆਪਕਾਂ ਨੂੰ ਐਕਸਟੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਸਾਰੇ ਰਾਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੀ ਸੇਵਾ ਕਾਲ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਅਤੇ 2 ਸਾਲ ਦੇ ਵਾਧੇ ਦੇ ਹਨ। 

ਇਹ ਵੀ ਪੜ੍ਹੋ: Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤਾ ਗਿਆ ਸ੍ਰੀ ਕੀਰਤਪੁਰ ਸਾਹਿਬ ਦਾ ਨੱਕੀਆਂ ਟੋਲ ਪਲਾਜ਼ਾ

 

 

ਇਸ ਸਬੰਧੀ ਉਨ੍ਹਾਂ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਕਿ "ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਬਹਾਲ ਕਰ ਦਿੱਤਾ ਹੈ। ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ। ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।"

ਇਹ ਵੀ ਪੜ੍ਹੋ: Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ

(For more news apart from Punjab Education minister Harjot Singh Bains on private schools fees process, stay tuned to Zee PHH)

Trending news