Gangster Vikram Brar latest News: ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਬਰਾੜ ਤੋਂ ਅਜੇ ਕਈ ਮੁੱਦਿਆਂ ’ਤੇ ਪੁੱਛਗਿੱਛ ਕੀਤੀ ਜਾਣੀ ਹੈ। ਜਿਸ ਕਾਰਨ ਉਸ ਦਾ ਹੋਰ ਰਿਮਾਂਡ ਦਿੱਤਾ ਜਾਵੇ। ਜਿਸ 'ਤੇ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਵਧਾ ਦਿੱਤਾ ਹੈ।
Trending Photos
Gangster Vikram Brar latest News: ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ 'ਚ ਰਿਮਾਂਡ 'ਤੇ ਲਏ ਗਏ ਗੈਂਗਸਟਰ ਵਿਕਰਮ ਬਰਾੜ ਦਾ ਚਾਰ ਦਿਨ ਦਾ ਰਿਮਾਂਡ ਖ਼ਤਮ ਹੋ ਗਿਆ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਪੁਲਸ ਨੇ ਉਕਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਬਰਾੜ ਤੋਂ ਅਜੇ ਕਈ ਮੁੱਦਿਆਂ ’ਤੇ ਪੁੱਛਗਿੱਛ ਕੀਤੀ ਜਾਣੀ ਹੈ। ਜਿਸ ਕਾਰਨ ਉਸ ਦਾ ਹੋਰ ਰਿਮਾਂਡ ਦਿੱਤਾ ਜਾਵੇ। ਜਿਸ 'ਤੇ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਵਧਾ ਦਿੱਤਾ ਹੈ।
ਦਰਅਸਲ ਗੈਂਗਸਟਰ ਵਿਕਰਮ ਬਰਾੜ (Gangster Vikram Brar) ਨੂੰ ਅੱਜ ਪੰਜਾਬ ਦੀ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਵਿਕਰਮ ਖਿਲਾਫ਼ ਕੋਟਕਪੂਰਾ ਸ਼ਹਿਰ 'ਚ 25 ਲੱਖ ਦੀ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਸ ਖ਼ਿਲਾਫ਼ 11 ਕੇਸ ਦਰਜ ਹਨ ਅਤੇ ਉਸ ਨੂੰ ਹਾਲ ਹੀ ਵਿੱਚ ਦੁਬਈ ਤੋਂ ਡਿਪੋਰਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab Cabinet Meeting News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਜਾਣੋ ਕੀ- ਕੀ ਲਏ ਗਏ ਅਹਿਮ ਫੈਸਲੇ
2 ਅਕਤੂਬਰ 2021 ਨੂੰ ਪੁਲਿਸ ਨੇ ਵਿਕਰਮ ਬਰਾੜ ਨੂੰ ਪਿੰਡ ਡੱਗੋ ਰੋਮਾਣਾ ਦੇ ਵਸਨੀਕ ਡੇਰਾ ਪ੍ਰੇਮੀ ਸ਼ਕਤੀ ਸਿੰਘ ਦੇ ਘਰ ਦੀ ਰੇਕੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਰਾੜ ਦੇ ਨਾਲ ਹੀ ਇਸ ਕੇਸ ਵਿੱਚ ਕਰੀਬ 11 ਹੋਰ ਮੁਲਜ਼ਮ ਵੀ ਸ਼ਾਮਲ ਹਨ। ਇਸ ਮਾਮਲੇ 'ਚ ਹੁਣ ਤੱਕ ਕਰੀਬ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 8ਵੀਂ ਗ੍ਰਿਫਤਾਰੀ ਬਰਾੜ ਦੀ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਫਰਾਰ ਮੁਲਜ਼ਮਾਂ ਦੀ ਭਾਲ ਲਈ ਪੂਰੀ ਮੁਸਤੈਦੀ ਕਰ ਰਹੀ ਹੈ।
ਇਹ ਵੀ ਪੜ੍ਹੋ: Punjab News: ਪਨਬਸ ਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮ ਵੱਲੋਂ ਗੇਟ ਰੈਲੀ ਪ੍ਰਦਰਸ਼ਨ, ਇਹ ਹਨ ਮੰਗਾਂ
ਪ੍ਰਾਪਤ ਜਾਣਕਾਰੀ ਅਨੁਸਾਰ ਰਿਮਾਂਡ ’ਤੇ ਚੱਲ ਰਹੇ ਬਰਾੜ ਦਾ ਸਬੰਧ ਲਰਨੇਸ਼ ਬਿਸ਼ਨੋਈ ਗੈਂਗ ਨਾਲ ਹੈ। ਵਿਕਰਮ ਬਰਾੜ ਲਾਰੈਂਸ ਦੇ ਨਜ਼ਦੀਕੀ ਦੋਸਤਾਂ ਵਿੱਚੋਂ ਇੱਕ ਹੈ। ਜਿਸ 'ਤੇ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਕਰੀਬ 11 ਮਾਮਲੇ ਦਰਜ ਹਨ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਵਿਕਰਮ ਬਰਾੜ ਨੂੰ ਬੀਤੇ ਦਿਨ ਯੂਏਈ ਤੋਂ ਗ੍ਰਿਫ਼ਤਾਰ ਕੀਤਾ ਸੀ।