ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਰਿਪੋਰਟ ਮੁਤਾਬਕ ਪੰਜਾਬ ਦੇ ਕਿਸਾਨਾਂ ਦੇ ਬੈਂਕ ਖ਼ਾਤੇ 'ਚ ਸਿੱਧੇ ਟਰਾਂਸਫਰ ਕੀਤੇ ਜਾਣਗੇ 1500 ਕਰੋੜ ਰੁਪਏ।
Trending Photos
Punjab farmers news: ਜਿੱਥੇ ਪੰਜਾਬ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਇੱਕ ਦਿਨ 'ਚ 1,84,409 ਕਿਸਾਨਾਂ ਦੇ ਬੈਂਕ ਖਾਤਿਆਂ 'ਚ ਸਿੱਧੇ ਤੌਰ 'ਤੇ 5334.54 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਉੱਥੇ 1500 ਕਰੋੜ ਰੁਪਏ ਦੀ ਅਦਾਇਗੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਰਕਮ ਪੰਜਾਬ ਦੇ ਕਿਸਾਨਾਂ ਦੇ ਬੈਂਕ ਖ਼ਾਤੇ 'ਚ ਟਰਾਂਸਫਰ ਕਰ ਦਿੱਤੀ ਜਾਵੇਗੀ | ਕਿਹਾ ਜਾ ਰਿਹਾ ਹੈ ਕਿ ਅੱਜ ਕੱਲ੍ਹ ਤੱਕ ਇਸ ਸੀਜ਼ਨ ਦੌਰਾਨ 144 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਐਮਐਸਪੀ ਦੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਿੱਛਲੇ ਐਤਵਾਰ ਤੱਕ ਕੁੱਲ 25424.86 ਕਰੋੜ ਰੁਪਏ ਦੀਆਂ ਐਮਐਸਪੀ ਮੁੱਲ ਦੀਆਂ ਅਦਾਇਗੀਆਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਭਗ 6.5 ਲੱਖ ਕਿਸਾਨਾਂ ਨੂੰ ਐਮਐਸਪੀ ਦਾ ਲਾਭ ਮਿਲਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਦੇ ਖ਼ੂਨ-ਪਸੀਨੇ ਨਾਲ ਪੈਦਾ ਹੋਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਦੌਰਾਨ ਖ਼ਾਦ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਦੱਸਿਆ ਗਿਆ ਕਿ ਨਵੰਬਰ ਮਹੀਨੇ ਲਈ ਕੈਸ਼ ਕ੍ਰੈਡਿਟ ਲਿਮਿਟ ਦੀ ਮਨਜ਼ੂਰੀ ਦੇ ਨਾਲ-ਨਾਲ ਐਮਐਸਪੀ ਦੇ ਭੁਗਤਾਨ ਨੂੰ ਜਾਰੀ ਰੱਖਿਆ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮਾਝੇ ਖ਼ੇਤਰ ਵਿੱਚ ਲਗਭਗ ਪੂਰੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਚੁੱਕੀ ਹੈ ਤੇ ਹੁਣ ਸਭ ਤੋਂ ਵੱਧ ਝੋਨੇ ਦੀ ਆਮਦ ਮਾਲਵਾ ਖ਼ੇਤਰ ਵਿੱਚ ਹੋ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 72 ਘੰਟੇ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਦੀ ਲਿਫਟਿੰਗ ਹੋ ਚੁੱਕੀ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ, ਜਦਕਿ ਰਾਜ ਸਰਕਾਰ ਵੱਲੋਂ 191 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਲਈ ਪ੍ਰਬੰਧ ਕੀਤੇ ਗਏ ਹਨ।
(For more news related to Punjab farmers, stay tuned to Zee News PHH)