Punjab News: ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਚਲਾ ਦਿੱਤੀਆਂ ਗੋਲੀਆਂ, 2 ਜ਼ਖ਼ਮੀ; ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1706033

Punjab News: ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਚਲਾ ਦਿੱਤੀਆਂ ਗੋਲੀਆਂ, 2 ਜ਼ਖ਼ਮੀ; ਜਾਣੋ ਪੂਰਾ ਮਾਮਲਾ

Punjab Zirakpur Firing at pool party News: ਜਾਣਕਾਰੀ ਅਨੁਸਾਰ ਅਣਪਛਾਤੇ ਨੌਜਵਾਨ ਆਪਣੇ ਪਰਿਵਾਰਾਂ ਨਾਲ ਆਈਆਂ ਔਰਤਾਂ 'ਤੇ ਨੋਟਾਂ ਦੀ ਬਰਖਾ ਕੀਤੀ। ਇਸ ਤੋਂ ਬਾਅਦ ਔਰਤ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। 

 

Punjab News: ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਚਲਾ ਦਿੱਤੀਆਂ ਗੋਲੀਆਂ, 2 ਜ਼ਖ਼ਮੀ; ਜਾਣੋ ਪੂਰਾ ਮਾਮਲਾ

Punjab Zirakpur Firing at pool party News: ਪੰਜਾਬ ਵਿੱਚ ਅਪਰਾਧ, ਕਤਲ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹੈ। ਆਏ ਦਿਨ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਇੱਕ ਨਿੱਜੀ ਹੋਟਲ ਵਿੱਚ ਐਤਵਾਰ ਦੇਰ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਦੋ ਲੋਕ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦਾ ਜੀਐਮਸੀਐਚ-32 ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਅਣਪਛਾਤੇ ਨੌਜਵਾਨ ਆਪਣੇ ਪਰਿਵਾਰਾਂ ਨਾਲ ਆਈਆਂ ਔਰਤਾਂ 'ਤੇ ਨੋਟਾਂ ਦੀ ਬਰਖਾ ਕੀਤੀ। ਇਸ ਤੋਂ ਬਾਅਦ ਔਰਤ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਪਹਿਲਾਂ ਹਮਲਾ ਕੀਤਾ ਪਰ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਦੀ ਜਾਨ ਬਚਾਈ। ਇਸ ਤੋਂ ਬਾਅਦ ਉਹ ਹੋਟਲ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੋਟਲ ਦੇ ਬਾਹਰ ਉਸ ਦਾ ਪਿੱਛਾ ਕੀਤਾ ਅਤੇ ਪਿਸਤੌਲ ਨਾਲ ਚਾਰ-ਪੰਜ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ: Punjab Board Result 2023: ਜਲਦ ਜਾਰੀ ਹੋਣਗੇ PSEB ਕਲਾਸ 10ਵੀਂ ਅਤੇ 12ਵੀਂ ਦੇ ਨਤੀਜੇ, ਇੰਝ ਕਰ ਸਕਦੇ ਚੈੱਕ

ਦੋ ਜ਼ਖ਼ਮੀਆਂ ਵਿੱਚੋਂ ਇੱਕ ਹਮਲਾਵਰਾਂ ਦੇ ਗਰੁੱਪ ਨਾਲ ਸਬੰਧਤ ਸੀ, ਜਦੋਂ ਕਿ ਦੂਜਾ ਔਰਤ ਦਾ ਪਰਿਵਾਰਕ ਮੈਂਬਰ ਸੀ। ਸੂਤਰਾਂ ਮੁਤਾਬਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ 'ਤੇ ਬੋਤਲ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਦਕਿ ਹਮਲਾਵਰਾਂ ਨੇ ਉਸ ਦੀ ਲੱਤ 'ਚ ਗੋਲੀ ਮਾਰ ਦਿੱਤੀ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਚਓ ਜ਼ੀਰਕਪੁਰ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਪੂਲ ਪਾਰਟੀ ਦੀ ਇਜਾਜ਼ਤ ਦਿੱਤੀ ਗਈ ਸੀ, ਮਹਿਮਾਨ ਕੌਣ ਸਨ, ਸੁਰੱਖਿਆ ਦੇ ਕੀ ਪ੍ਰਬੰਧ ਸਨ, ਗੋਲੀ ਚਲਾਉਣ ਵਾਲਾ ਕੌਣ ਸੀ, ਹਥਿਆਰ ਅੰਦਰ ਕਿਵੇਂ ਆਇਆ ਅਤੇ ਗੋਲੀ ਕਿਸ ਕਾਰਨ ਲੱਗੀ। ਗੋਲੀਬਾਰੀ ਦੌਰਾਨ ਨੌਜਵਾਨ ਦੀ ਲੱਤ 'ਚ ਗੋਲੀ ਲੱਗੀ ਹੈ। ਪੁਲਿਸ ਨੇ 7 ਲੋਕਾਂ ਖਿਲਾਫ਼ ਐਫਆਈਆਰ ਦਰਜ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਲਾਇਸੈਂਸੀ ਪਿਸਤੌਲ ਵੀ ਬਰਾਮਦ ਕੀਤਾ ਹੈ।

Trending news