OP Soni News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ
Advertisement
Article Detail0/zeephh/zeephh1913377

OP Soni News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ

OP Soni Latest News: ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ  ਹੈ।

OP Soni News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ

OP Soni Latest News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫਤਾਰ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਨੀ ਦੀ ਗ੍ਰਿਫ਼ਤਾਰੀ ਤੋਂ ਲਗਭਗ 3 ਮਹੀਨੇ ਬਾਅਦ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਦੋ ਦਿਨ ਦੀ ਲਗਾਤਾਰ ਬਹਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇਹ ਰਾਹਤ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ 'ਤੇ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni)  ਦੀ ਜ਼ਮਾਨਤ ਪਟੀਸ਼ਨ 'ਤੇ ਵੀਰਵਾਰ ਨੂੰ ਹਾਈਕੋਰਟ 'ਚ ਦੋ ਘੰਟੇ ਤੱਕ ਬਹਿਸ ਹੋਈ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਰੱਖੀ ਸੀ। ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ: Punjab News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਵਧੀਆਂ ਮੁਸ਼ਕਲਾਂ! ਜ਼ਮਾਨਤ ਪਟੀਸ਼ਨ ਰੱਦ

ਪਹਿਲੀ ਬਹਿਸ ਬੁੱਧਵਾਰ ਨੂੰ ਹੋਈ ਅਤੇ ਜੱਜ ਨੇ ਵੀਰਵਾਰ ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ। ਵੀਰਵਾਰ ਨੂੰ ਜ਼ਮਾਨਤ ਦੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਹੁਣ ਮਾਣਯੋਗ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਦਿੱਤੀ ਹੈ। ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni)  ਨੂੰ ਜ਼ਮਾਨਤ ਮਿਲ ਗਈ ਹੈ।

ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਦੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਓਪੀ ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 9 ਜੁਲਾਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ ਸੋਨੀ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ, ਉਹ 2022 ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੋਂ ਹਾਰ ਗਏ ਸਨ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਅਤੇ ਉਪ ਮੁੱਖ ਮੰਤਰੀ ਵਰਗੇ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ।

Trending news