Sukhpal Singh Nannu Joins AAP: ਫਿਰੋਜ਼ਪੁਰ 'ਚ ਭਾਜਪਾ ਨੂੰ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਮੁੱਖ ਮੰਤਰੀ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ
Trending Photos
Sukhpal Singh Nannu Joins AAP: ਦਲ ਬਦਲੀਆਂ ਦੇ ਦੌਰ ਵਿਚਕਾਰ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ 'ਆਪ' 'ਚ ਸ਼ਾਮਲ ਹੋ ਗਏ ਹਨ। ਦਰਅਸਲ ਸੁਖਪਾਲ ਸਿੰਘ ਨੰਨੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ, ਉਹ ਵਿਧਾਨ ਸਭਾ ਚੋਣਾਂ ਦੇ ਸਮੇਂ ਭਾਜਪਾ ਵਿੱਚ ਸਨ। ਉਹ ਦੋ ਵਾਰ ਇਲਾਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: Lok sabha Elections 2024: ਇਸ ਪਿੰਡ 'ਚ ਰੰਧਾਵੇ ਦਾ ਬੂਥ ਲਾਉਣ ਤੋਂ ਲੋਕਾਂ ਨੇ ਕੀਤਾ ਇਨਕਾਰ ਤੇ ਨਾ ਭਗਤਾਈ ਜਾਵੇਗੀ ਵੋਟ
ਇਸ ਬਾਰੇ ਪੰਜਾਬ 'ਆਪ' ਨੇ ਟਵੀਟ ਕਰ ਲਿਖਿਆ ਹੈ ਕਿ ਫਿਰੋਜ਼ਪੁਰ ਹਲਕੇ 'ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ, ਭਾਜਪਾ ਨੂੰ ਲੱਗਿਆ ਵੱਡਾ ਝਟਕਾ CM @BhagwantMann ਜੀ ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪਾਰਟੀ ‘ਚ ਸਵਾਗਤ..
ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ
ਭਾਜਪਾ ਨੂੰ ਲੱਗਿਆ ਵੱਡਾ ਝਟਕਾ
CM @BhagwantMann ਜੀ ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਪਾਰਟੀ ‘ਚ ਸਵਾਗਤ.. pic.twitter.com/zv7CdVurQm
— AAP Punjab (@AAPPunjab) May 21, 2024
ਕੌਣ ਹਨ ਸੁਖਪਾਲ ਸਿੰਘ ਨੰਨੂ
ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਪੰਜ ਵਾਰ ਚੋਣ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਪਾਰਟੀ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਇਸ ਸੀਟ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ।
ਇਹ ਵੀ ਪੜ੍ਹੋ: Swati Maliwal Assault Case: ਦਿੱਲੀ ਪੁਲਿਸ ਨੇ ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ ਬਣਾਈ SIT