ਮੁੜ ਚਲੀਆਂ ਗੋਲੀਆਂ! ਗੈਂਗਸਟਰ ਰਾਜੂ ਠੇਠ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Advertisement
Article Detail0/zeephh/zeephh1468347

ਮੁੜ ਚਲੀਆਂ ਗੋਲੀਆਂ! ਗੈਂਗਸਟਰ ਰਾਜੂ ਠੇਠ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਫਿਲਹਾਲ ਮੂਸੇਵਾਲਾ ਕਤਲਕਾਂਡ ਵਿੱਚ ਮੁੱਖ ਆਰੋਪੀ ਹਨ ਅਤੇ ਪੁਲਿਸ ਦੀ ਹਿਰਾਸਤ 'ਚ ਹਨ।  

ਮੁੜ ਚਲੀਆਂ ਗੋਲੀਆਂ! ਗੈਂਗਸਟਰ ਰਾਜੂ ਠੇਠ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Gangster Raju Seth murder news: ਮੁੜ ਚਲੀਆਂ ਗੋਲੀਆਂ ਪਰ ਇਸ ਵਾਰ ਪੰਜਾਬ 'ਚ ਨਹੀਂ ਸਗੋਂ ਰਾਜਸਥਾਨ ਵਿੱਚ ਚੱਲੀ ਹੈ। ਰਾਜਸਥਾਨ ਦੇ ਸੀਕਰ ਵਿੱਚ ਹੋਈ ਗੈਂਗਵਾਰ ਦੌਰਾਨ ਗੈਂਗਸਟਰ ਰਾਜੂ ਠੇਠ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਕਤਲ ਦੇ ਤਾਰ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਦੇ ਦਿਖਾਈ ਦੇ ਰਹੇ ਹਨ।  

ਸੂਤਰਾਂ ਮੁਤਾਬਕ ਗੈਂਗਸਟਰ ਰਾਜੂ ਠੇਠ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਹ ਘਟਨਾ ਸੀਕਰ ਦੇ ਉਦਯੋਗ ਨਗਰ ਵਿੱਚ ਵਾਪਰੀ ਜਦੋਂ ਰਾਜੂ ਨੂੰ ਅਣਪਛਾਤੇ ਲੋਕਾਂ ਨੇ ਉਸ ਦੇ ਘਰ ਨੇੜੇ ਗੋਲੀਆਂ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ।  

ਮਿਲੀ ਜਾਣਕਾਰੀ ਮੁਤਾਬਕ ਸਮੇਂ ਆਨੰਦਪਾਲ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਇਕੱਠੇ ਕੰਮ ਕਰ ਰਹੇ ਸਨ। ਇਸ ਦੌਰਾਨ ਲਾਰੈਂਸ ਗੈਂਗ ਦੇ ਰੋਹਿਤ ਗੋਦਾਰਾ ਵੱਲੋਂ ਰਾਜੂ ਠੇਠ ਦੀ ਮੌਤ ਦੀ ਜ਼ਿੰਮੇਵਾਰੀ ਲਈ ਗਈ ਹੈ ਅਤੇ ਕਿਹਾ ਹੈ ਕਿ ਇਹ ਆਨੰਦਪਾਲ ਅਤੇ ਬਲਵੀਰ ਦੇ ਕਤਲ ਦਾ ਬਦਲਾ ਸੀ। 

ਹੋਰ ਪੜ੍ਹੋ: Zika Virus Case: ਪੁਣੇ 'ਚ ਮਿਲਿਆ ਜ਼ੀਕਾ ਵਾਇਰਸ ਦਾ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ

ਇਸ ਕਤਲ ਦੀ ਜ਼ਿੰਮੇਵਾਰੀ ਲੈਂਦੀਆਂ ਰੋਹਿਤ ਗੋਦਾਰਾ ਦੇ ਨਾਮ ਦੀ ਫੇਸਬੁੱਕ ਆਈਡੀ ਤੋਂ ਇੱਕ ਪੋਸਟ ਪਾਈ ਗਈ ਜਿਸ ਵਿੱਚ ਆਨੰਦਪਾਲ ਅਤੇ ਬਲਬੀਰ ਬਨੂੜ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ। ਰੋਹਿਤ ਨੇ ਲਿਖਿਆ ਹੈ ਕਿ ਉਹ ਕਤਲ ਦੀ ਜ਼ਿੰਮੇਵਾਰੀ ਲੈਂਦਾ ਹੈ ਅਤੇ ਇਸ ਦੇ ਨਾਲ ਬਦਲਾ ਪੂਰਾ ਹੋ ਗਿਆ ਹੈ। 

ਹੋਰ ਪੜ੍ਹੋ: ਪਾਕਿਸਤਾਨ ਦੀ ਨਾਪਾਕ ਹਰਕਤ; ਫਿਰ ਦਿਖਿਆ ਡਰੋਨ, 7.5 ਕਿਲੋ ਹੈਰੋਇਨ, ਪਿਸਤੌਲ-ਕਾਰਤੂਸ ਬਰਾਮਦ

 

Trending news