ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਐਲਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਟਵੀਟ
Advertisement

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਐਲਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਟਵੀਟ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ। 

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਐਲਾਨ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਟਵੀਟ

ਚੰਡੀਗੜ੍ਹ- ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ। 

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਦੀ ਸਰਕਾਰ ਕਿਸਾਨਾਂ ਪ੍ਰਤੀ ਚਿੰਤਤ ਹੈ। ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਲ ਕਰ ਰਹੇ ਹਨ। ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਵੀ ਸਰਕਾਰ ਵੱਲੋਂ ਮੰਨੀਆਂ ਜਾ ਚੁੱਕੀਆਂ ਹਨ।  ਇਸ ਬਾਰੇ 2 ਸਤੰਬਰ 2022 ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੁੱਖ ਮੰਤਰੀ ਵੱਲੋਂ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। 

ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਤੋਂ ਬਾਅਦ ਭਰੋਸਾ ਦਵਾਇਆ ਗਿਆ ਕਿ ਪੰਜਾਬ ਵਿੱਚ ਗੰਨੇ ਨਾਲ ਸਬੰਧਤ ਖੰਡ ਮਿੱਲਾ 15 ਨਵੰਬਰ ਤੋਂ ਪਹਿਲਾ ਸ਼ੁਰੂ ਹੋ ਜਾਣਗੀਆ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਆਪਣੇ ਮਾਲ ਦੀ ਪੇਮੈਂਟ ਲਈ ਧਰਨੇ ਨਹੀਂ ਲਗਾਉਣੇ ਪੈਣਗੇ ਉਨ੍ਹਾਂ ਨੂੰ 14 ਦਿਨਾਂ ਦੇ ਅੰਦਰ ਪੇਮੈਂਟ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੰਦ ਪਈਆਂ ਸ਼ੂਗਰ ਮਿੱਲਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ।

ਉਧਰ ਸਰਕਾਰ ਵੱਲੋਂ ਮੰਗਾਂ ਮੰਨੀਆਂ ਜਾਣ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਲਗਾਉਣ ਵਾਲਾ ਧਰਨਾ ਰੱਦ ਕਰ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਹਰ ਪੱਖੋਂ ਸਹਿਯੋਗ ਕਰਨਗੇ ਸਰਕਾਰ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਐਲਾਨ ਕਰੇ।

ਦੂਜੇ ਪਾਸੇ ਪਰਾਲੀ ਸਾੜਨ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ 'ਤੇ ਬਹੁਤ ਗੰਭੀਰ ਹੈ। ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀ ਮਸ਼ੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਾਡੀ ਖੁਦ ਦੀ ਸਿਹਤ ਨੂੰ ਬਹੁਤ ਵੱਡਾ ਨੁਕਸਾਨ ਹੁੰਦਾ ਹੈ। ਪਰਾਲੀ ਸਾੜਨ ਨੂੰ ਲੈ ਕੇ ਉਨ੍ਹਾਂ ਕਿਸਾਨਾਂ ਦਾ ਸਹਿਯੋਗ ਮੰਗਿਆ।

WATCH LIVE TV

Trending news