Health News: ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਪਲਾਨ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਰੋਡਮੈਪ
Advertisement
Article Detail0/zeephh/zeephh2569862

Health News: ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਪਲਾਨ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਰੋਡਮੈਪ

Health News:  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਕਨਕਲੇਵ ਵਿੱਚ ਪੁੱਜ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। 

Health News: ਸਿਹਤ ਸਹੂਲਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਪਲਾਨ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਰੋਡਮੈਪ

Health News:  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਕਨਕਲੇਵ ਵਿੱਚ ਪੁੱਜ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਬਿਮਾਰੀਆਂ ਤੇ ਸਥਿਤੀਆਂ ਨਾਲ ਸਬੰਧਤ ਚੁਣੌਤੀਆਂ ਨਾਲ ਨਜਿੱਠਣ ਸਬੰਧੀ ਸਰਕਾਰ ਨੇ ਕਿਹੜੀ ਯੋਜਨਾ ਬਣਾਈ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿਹਤ ਸਹੂਲਤਾਂ ਦੇ ਪਹਿਲ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਆਮ ਆਦਮੀ ਕਲੀਨਿਕ ਵਿੱਚ ਹੁਣ ਤੱਕ ਕਰੋੜਾਂ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।  ਸੂਬਾ ਸਰਕਾਰ ਪੰਜਾਬ ਦੇ ਕੋਨੇ-ਕੋਨੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਪੰਜਾਬੀਆਂ ਨੂੰ ਬਿਹਤਰ ਸਿਹਤ ਸਹੂਲਤ ਦੇਣ ਦੀਆਂ ਕੋਸ਼ਿਸ਼ਾਂ ਵਿਚ ਜੁਟੀ ਹੋਈ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 881 ਆਮ ਆਦਮੀ ਪਾਰਟੀ ਕਲੀਨਿਕ ਹਨ। ਜਿਥੇ 2 ਸਾਲ ਵਿੱਚ ਢਾਈ ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ। ਜਿਨ੍ਹਾਂ ਵਿੱਚ 1 ਕਰੋੜ ਯੂਨਿਕ ਮਰੀਜ਼ ਸਨ। ਇਸ ਤੋਂ ਇਲਾਵਾ ਡੇਢ ਕਰੋੜ ਲੋਕਾਂ ਨੇ ਸ਼ੂਗਰ ਤੇ ਸਾਹ ਦੀਆਂ ਬਿਮਾਰੀ ਦਾ ਇਲਾਜ ਕਰਵਾਇਆ। ਉਹ ਵਾਰ ਵਾਰ ਇਲਾਜ ਲਈ ਆ ਰਹੇ ਹਨ।

ਇਸ ਨਾਲ ਮਰੀਜ਼ਾਂ ਦੀ ਮੈਡੀਕਲ ਹਿਸਟਰੀ ਇਕੱਠੀ ਕਰਨ ਵਿੱਚ ਆਸਾਨੀ ਹੋਵੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਗੁਰਦੇ ਕਿਉਂ ਫੇਲ੍ਹ ਹੁੰਦੇ ਹਨ। ਹੋਰ ਭਿਆਨਕ ਬਿਮਾਰੀਆਂ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਦਿੱਲੀ ਆਧਾਰਿਤ ਮਾਡਲ ਹੈ। ਪੰਜਾਬ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬਡਿਵੀਜ਼ਨ ਹਸਪਤਾਲ ਅਤੇ 162 ਸੀਐਚਸੀ ਵਿੱਚ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਰਿਕਾਰਡ ਸਾਰਾ ਆਨਲਾਈਨ ਹੈ। ਇਥੇ ਪਤਾ ਲੱਗ ਸਕਦਾ ਹੈ ਕਿ ਕਿਹੜੇ ਹਸਪਤਾਲ ਵਿੱਚ ਕਿੰਨੇ ਮਰੀਜ਼ ਦਾਖਲ ਹਨ ਅਤੇ ਉਨ੍ਹਾਂ ਨੂੰ ਕਿਹੜੀ ਦਵਾਈ ਦਿੱਤੀ ਜਾ ਰਹੀ ਹੈ ਅਤੇ ਕਿਹੜੀ ਦਵਾਈ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਦੀ ਵੱਡੇ ਪੱਧਰ ਉਤੇ ਭਰਤੀ ਕੀਤੀ ਜਾ ਰਹੀ ਹੈ। ਸਪੈਸ਼ਲ ਤੇ ਸੁਪਰ ਸਪੈਸ਼ਲ ਡਾਕਟਰਾਂ ਨੂੰ ਵਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਨੂੰ ਵਧ ਤੋਂ ਵਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿੱਚ ਤਾਇਨਾਤ ਹੋਣ ਵਾਲੇ ਡਾਕਟਰਾਂ ਨੂੰ ਵਧ ਆਰਥਿਕ ਮਿਹਨਤਾਨਾ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।

Trending news