Punjab News: ਗੰਨੇ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਸੌਗਾਤ- ਗੰਨੇ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ
Advertisement
Article Detail0/zeephh/zeephh1986892

Punjab News: ਗੰਨੇ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਸੌਗਾਤ- ਗੰਨੇ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਗੰਨੇ ਦੇ ਰੇਟ ਵਿੱਚ 11 ਰੁਪਏ ਦਾ ਵਾਧਾ ਕਰ ਰਹੀ ਹੈ। ਇਸ ਸਮੇਂ ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਹੈ, ਜੋ ਹੁਣ ਵੱਧ ਕੇ 391 ਰੁਪਏ ਹੋ ਜਾਵੇਗਾ। ਇਹ ਰੇਟ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਹੋਵੇਗਾ। ਇਸ ਦਾ ਐਲਾਨ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਕੀਤਾ ਜਾਣਾ ਸੀ ਪਰ ਹੁਣ ਇਸ ਵਾਧੇ ਦਾ ਐਲਾਨ ਮੁੱਖ ਮੰ

Punjab News: ਗੰਨੇ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਸੌਗਾਤ- ਗੰਨੇ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ

Punjab News: ਪੰਜਾਬ ਸਰਕਾਰ ਗੰਨੇ ਦੇ ਰੇਟ ਵਿੱਚ 11 ਰੁਪਏ ਦਾ ਵਾਧਾ ਕਰ ਰਹੀ ਹੈ। ਇਸ ਸਮੇਂ ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਹੈ, ਜੋ ਹੁਣ ਵੱਧ ਕੇ 391 ਰੁਪਏ ਹੋ ਜਾਵੇਗਾ। ਇਹ ਰੇਟ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਹੋਵੇਗਾ। ਇਸ ਦਾ ਐਲਾਨ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਕੀਤਾ ਜਾਣਾ ਸੀ ਪਰ ਹੁਣ ਇਸ ਵਾਧੇ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਕਰਨਗੇ, ਜਿੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।

11 ਰੁਪਏ ਦੇ ਵਾਧੇ ਵਿੱਚ 5 ਰੁਪਏ ਸਰਕਾਰ ਵੱਲੋਂ ਯੋਗਦਾਨ ਪਾਇਆ ਜਾਵੇਗਾ ਜਦਕਿ 5 ਰੁਪਏ ਖੰਡ ਮਿੱਲ ਪ੍ਰਬੰਧਕਾਂ ਵੱਲੋਂ ਦਿੱਤੇ ਜਾਣਗੇ। ਪੰਜਾਬ ਦੀਆਂ ਖੰਡ ਮਿੱਲਾਂ ਵੱਲੋਂ 30 ਨਵੰਬਰ ਤੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਮੇਂ ਹਰਿਆਣਾ ਗੰਨੇ ਦਾ ਸਭ ਤੋਂ ਵੱਧ ਰੇਟ 386 ਰੁਪਏ ਪ੍ਰਤੀ ਕੁਇੰਟਲ ਦੇ ਰਿਹਾ ਹੈ, ਜਦੋਂ ਕਿ ਸਭ ਤੋਂ ਵੱਧ ਗੰਨਾ ਉਤਪਾਦਕ ਰਾਜ ਉੱਤਰ ਪ੍ਰਦੇਸ਼ ਵਿੱਚ ਇਹ 350 ਰੁਪਏ ਹੈ।

ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ  11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਵਿੱਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ  391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ਵਿੱਚ  ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..।"  

ਯੂਨਾਈਟਿਡ ਕਿਸਾਨ ਮੋਰਚਾ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਗੰਨੇ ਦੇ ਰੇਟ ਵਿੱਚ ਵਾਧਾ ਨਾਕਾਫ਼ੀ ਹੈ।  ਹਾਲ ਹੀ ਵਿੱਚ  ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ। 

 

Trending news