Punjab News: ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
Advertisement
Article Detail0/zeephh/zeephh2444886

Punjab News: ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

Punjab News: ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।

Punjab News: ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, ਤਿੰਨ ਸਟੈਨੋਗ੍ਰਾਫਰ ਅਤੇ ਪੰਜ ਵਾਰਡ ਅਟੈਂਡੈਂਟ (ਤਰਸ ਦੇ ਆਧਾਰ 'ਤੇ) ਸ਼ਾਮਲ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾਵਾਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 586 ਅੱਜ ਵਿਭਾਗ ਵਿੱਚ ਜੁਆਇਨ ਕਰ ਰਹੇ ਹਨ, ਜਦੋਂਕਿ 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ 'ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਹੀ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।

Trending news