Ram Rahim News: ਰਾਮ ਰਹੀਮ ਦੇ ਖਿਲਾਫ ਅੱਜ ਹਾਈ ਕੋਰਟ 'ਚ ਸਬੂਤ ਪੇਸ਼ ਕਰੇਗੀ ਪੰਜਾਬ ਸਰਕਾਰ!
Advertisement
Article Detail0/zeephh/zeephh1778797

Ram Rahim News: ਰਾਮ ਰਹੀਮ ਦੇ ਖਿਲਾਫ ਅੱਜ ਹਾਈ ਕੋਰਟ 'ਚ ਸਬੂਤ ਪੇਸ਼ ਕਰੇਗੀ ਪੰਜਾਬ ਸਰਕਾਰ!

Punjab Government to submit evidence against Ram Rahim in High Court Today: ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਵੱਲੋਂ ਰਾਮ ਰਹੀਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। 

Ram Rahim News: ਰਾਮ ਰਹੀਮ ਦੇ ਖਿਲਾਫ ਅੱਜ ਹਾਈ ਕੋਰਟ 'ਚ ਸਬੂਤ ਪੇਸ਼ ਕਰੇਗੀ ਪੰਜਾਬ ਸਰਕਾਰ!

Ram Rahim News: ਡੇਰਾਮੁਖੀ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਜਲੰਧਰ 'ਚ ਦਰਜ ਹੋਏ ਮਾਮਲੇ 'ਤੇ ਪੰਜਾਬ ਸਰਕਾਰ ਅੱਜ ਹਾਈਕੋਰਟ 'ਚ ਆਪਣੇ ਸਬੂਤ ਪੇਸ਼ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ 14 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਸੀ। (Punjab Government to give evidence against Ram Rahim)

ਇਸ ਮਾਮਲੇ ਦੀ ਅੰਤਿਮ ਬਹਿਸ 17 ਜੁਲਾਈ ਨੂੰ ਹੋਣੀ ਹੈ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਹੈ ਅਤੇ ਇਸ ਸਬੰਧੀ ਜਲੰਧਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਯੂ-ਟਿਊਬ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਕੀਤੀ ਗਈ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਵੱਲੋਂ ਰਾਮ ਰਹੀਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਜੱਸੀ ਤੱਲਣ ਦੇ ਪ੍ਰਧਾਨ ਵੱਲੋਂ ਰਾਮ ਰਹੀਮ ਦੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ। 

ਜੱਸੀ ਵੱਲੋਂ ਆਪਣੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਡੇਰਾ ਮੁਖੀ ਵੱਲੋਂ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਜੀ ਬਾਰੇ ਕੁਝ ਗਲਤ ਟਿੱਪਣੀਆਂ ਕੀਤੀਆਂ ਸਨ ਜਿਸ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਕਥਿਤ ਵੀਡੀਓ ਦੇ ਸਬੰਧ ਵਿੱਚ ਸਬੰਧਤ ਜਾਣਕਾਰੀ ਦੇਣ ਲਈ ਯੂਟਿਊਬ ਨੂੰ ਨੋਟਿਸ ਭੇਜਿਆ ਗਿਆ ਸੀ। ਦੂਜੇ ਪਾਸੇ ਗੁਰਮੀਤ ਰਾਮ ਰਹੀਮ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਤੇ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।  

ਡੀਐਸਪੀ ਸੁਖਨਾਜ਼ ਸਿੰਘ ਵੱਲੋਂ ਹਾਈਕੋਰਟ ਵਿੱਚ ਦਾਇਰ ਜਵਾਬ ਦੇ ਮੁਤਾਬਕ ਪੰਜਾਬ ਪੁਲਿਸ ਨੇ ਕਿਹਾ ਕਿ ਇੱਕ ਯੂਟਿਊਬ ਚੈਨਲ 'ਤੇ ਅਪਲੋਡ ਕੀਤੀ ਗਈ ਕਥਿਤ ਵੀਡੀਓ ਦੀ ਸਮੱਗਰੀ ਨੂੰ ਜਾਂਚ ਅਧਿਕਾਰੀ ਵੱਲੋਂ ਸ਼ਿਕਾਇਤਕਰਤਾ ਦੁਆਰਾ ਦਿੱਤੇ URL ਲਿੰਕ ਦੇ ਅਧਾਰ 'ਤੇ ਚੈੱਕ ਕੀਤਾ ਗਿਆ ਪਰ ਉਕਤ ਵੀਡੀਓ ਨੂੰ ਯੂਟਿਊਬ ਚੈਨਲ ਤੋਂ ਡਿਲੀਟ ਕਰ ਦਿੱਤਾ ਗਿਆ ਸੀ। ਹੁਣ ਅੱਜ ਇਸ ਮਾਮਲੇ 'ਚ ਪੰਜਾਬ ਸਰਕਾਰ ਆਪਣੇ ਸਬੂਤ ਪੇਸ਼ ਕਰੇਗੀ।  

ਇਹ ਵੀ ਪੜ੍ਹੋ: Punjab News: ਬਾਬਾ ਫ਼ਰੀਦ ਯੂਨੀਵਰਸਿਟੀ ਦੇ VC 'ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ! 

(For more news today apart from Punjab Government to submit evidence against Ram Rahim in High Court over Jalandhar case News, stay tuned to Zee PHH)

Trending news