ਹਰਜੋਤ ਬੈਂਸ ਦਾ ਅਹਿਮ ਫੈਸਲਾ- ਪੰਜਾਬ ਦੇ 15,584 ਸਰਕਾਰੀ ਸਕੂਲਾਂ 'ਚ ਲਗਾਏ ਜਾਣਗੇ CCTV ਕੈਮਰੇ
Advertisement
Article Detail0/zeephh/zeephh1598156

ਹਰਜੋਤ ਬੈਂਸ ਦਾ ਅਹਿਮ ਫੈਸਲਾ- ਪੰਜਾਬ ਦੇ 15,584 ਸਰਕਾਰੀ ਸਕੂਲਾਂ 'ਚ ਲਗਾਏ ਜਾਣਗੇ CCTV ਕੈਮਰੇ

CCTV Cameras Installed in Punjab Govt Schools: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 15584 ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਪ੍ਰਾਜੈਕਟ ਲਈ 26.40 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਹਰਜੋਤ ਬੈਂਸ ਦਾ ਅਹਿਮ ਫੈਸਲਾ- ਪੰਜਾਬ ਦੇ 15,584 ਸਰਕਾਰੀ ਸਕੂਲਾਂ 'ਚ ਲਗਾਏ ਜਾਣਗੇ CCTV ਕੈਮਰੇ

CCTV Cameras Installed in Punjab Govt Schools: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ 15,584 ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ (CCTV Cameras At Punjab Govt Schools)ਲਗਾਏ ਜਾਣਗੇ। 

ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ 26.40 ਕਰੋੜ ਰੁਪਏ (Punjab government) ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ 80 ਫੀਸਦੀ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਾਏ ਜਾਣਗੇ।

ਇਹ ਵੀ ਪੜ੍ਹੋ: Minor Gave Birth: ਯੂਟਿਊਬ ਵੀਡੀਓ ਦੇਖ ਨਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ! ਫਿਰ ਨਵਜੰਮੇ ਨਾਲ ਕੀਤਾ ਇਹ... 

ਬੈਂਸ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ 80 ਫੀਸਦੀ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ (CCTV Cameras At Punjab Govt Schools) ਲੱਗ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।  ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ 15 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਅਕਾਦਮਿਕ ਬਲਾਕਾਂ ਦੀ ਉਸਾਰੀ ਲਈ 4.53 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

Trending news