ਚੀਨੀ ਮਾਂਝੇ ਨੂੰ ਵੇਚਣ ਤੇ ਵਰਤਣ ਵਾਲਿਆਂ ਖ਼ਿਲਾਫ਼ ਐਕਸ਼ਨ 'ਚ ਪੰਜਾਬ ਸਰਕਾਰ, ਹੋਵੇਗੀ ਸਖ਼ਤ ਕਾਰਵਾਈ
Advertisement
Article Detail0/zeephh/zeephh1443382

ਚੀਨੀ ਮਾਂਝੇ ਨੂੰ ਵੇਚਣ ਤੇ ਵਰਤਣ ਵਾਲਿਆਂ ਖ਼ਿਲਾਫ਼ ਐਕਸ਼ਨ 'ਚ ਪੰਜਾਬ ਸਰਕਾਰ, ਹੋਵੇਗੀ ਸਖ਼ਤ ਕਾਰਵਾਈ

ਚੀਨੀ ਮਾਂਝਾ (Chinese Manjha)ਵਾਤਾਵਰਨ ਲਈ ਹਾਨੀਕਾਰਕ ਹੈ। ਕੋਈ ਵੀ ਵਿਅਕਤੀ ਅਜਿਹਾ ਮਾਂਝਾ ਜਾਂ ਧਾਗਾ ਬਣਾ, ਰੱਖ, ਵੇਚ, ਖਰੀਦ ਜਾਂ ਵਰਤ ਨਹੀਂ ਸਕਦਾ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਪੰਜਾਬ ਵਿੱਚ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਹਨਾਂ ਨੇ ਕਿਹਾ ਹੈ ਕਿ ਇਕ ਦਿਨ ਪਹਿਲਾਂ ਹ

ਚੀਨੀ ਮਾਂਝੇ ਨੂੰ ਵੇਚਣ ਤੇ ਵਰਤਣ ਵਾਲਿਆਂ ਖ਼ਿਲਾਫ਼ ਐਕਸ਼ਨ 'ਚ ਪੰਜਾਬ ਸਰਕਾਰ, ਹੋਵੇਗੀ ਸਖ਼ਤ ਕਾਰਵਾਈ

Chinese Manjha In Punjab: ਚੀਨੀ ਮਾਂਝਾ (Chinese Manjha)ਵਾਤਾਵਰਨ ਲਈ ਹਾਨੀਕਾਰਕ ਹੈ। ਕੋਈ ਵੀ ਵਿਅਕਤੀ ਅਜਿਹਾ ਮਾਂਝਾ ਜਾਂ ਧਾਗਾ ਬਣਾ, ਰੱਖ, ਵੇਚ, ਖਰੀਦ ਜਾਂ ਵਰਤ ਨਹੀਂ ਸਕਦਾ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਪੰਜਾਬ ਵਿੱਚ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਹਨਾਂ ਨੇ ਕਿਹਾ ਹੈ ਕਿ ਇਕ ਦਿਨ ਪਹਿਲਾਂ ਹੀ ਚੀਨੀ ਮਾਂਝੇ ਤੋਂ ਇੱਕ ਬੱਚੇ ਦੀ ਹੋਈ ਦਰਦਨਾਕ ਮੌਤ ਹੋਈ ਹੈ ਜਿਸਦਾ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਮਾਂਝ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਦੱਸਿਆ ਕਿ ਪਿਛਲੇ ਦਿਨੀਂ ਰੋਪੜ ਵਿੱਚ 13 ਸਾਲਾ ਲੜਕੇ ਗੁਲਸ਼ਨ ਦੀ ਚੀਨੀ ਮਾਂਝੇ ਕਾਰਨ ਮੌਤ ਹੋ ਗਈ ਸੀ। ਉਹ ਬੱਚਾ ਸਾਈਕਲ 'ਤੇ ਜਾ ਰਿਹਾ ਸੀ।

ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਾਡੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਜਾਨਵਰਾਂ ਨੂੰ ਚੀਨੀ ਮਾਂਝੇ (Chinese Manjha) ਨੇ ਬਹੁਤ ਨੁਕਸਾਨ ਪਹੁੰਚਾਇਆ ਸੀ। ਮੁੱਖ ਮੰਤਰੀ ਨੇ ਇਸ ਦੁਖਦਾਈ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮੀਤ ਹੇਅਰ ਨੇ ਕਿਹਾ ਕਿ ਅਜਿਹੇ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਹੱਥ ਲੱਗੀ ਵੱਡੀ ਸਫ਼ਲਤਾ: ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਵਿਭਾਗ ਦਾ ਜੇਈ ਕਾਬੂ

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਚਾਈਨੀਜ਼ ਚੀਨੀ ਮਾਂਝੇ (Chinese Manjha)ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ ਅਤੇ ਇੱਥੋਂ ਤੱਕ ਕਿ ਸੂਬੇ ਵਿੱਚ ਇੱਕ ਵੀ ਉਤਪਾਦਨ ਯੂਨਿਟ ਨਹੀਂ ਹੈ ਪਰ ਕੁਝ ਲੋਕ ਚੀਨੀ ਮਾਂਝੇ ਨੂੰ ਲਿਆ ਕੇ ਵੇਚਣ ਦਾ ਗੈਰ-ਕਾਨੂੰਨੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਚੀਨੀ ਮਾਂਝੇ ਨੂੰ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ  ਦੂਜੇ ਸੂਬਿਆਂ ਤੋਂ ਜਾਂ ਤਾਂ ਇਸ ਦੀ ਵਿਕਰੀ ਤੁਰੰਤ ਬੰਦ ਕਰ ਦੇਣ ਜਾਂ ਫਿਰ ਨਤੀਜੇ ਭੁਗਤਣੇ ਪੈਣਗੇ।

ਮੀਤ ਹੇਅਰ ਨੇ ਕਿਹਾ ਕਿ ਚੀਨੀ ਮਾਂਝੇ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚਾਈਨੀਜ਼ ਮਾਂਝੇ ਨੂੰ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਜਾਂ ਸਥਾਨਕ ਸਰਕਾਰਾਂ ਦੇ ਦਫ਼ਤਰ ਵਿੱਚ ਸ਼ਿਕਾਇਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ।

ਦੂਜੇ ਪਾਸੇ ਫਰੀਦਾਬਾਦ ਪੁਲਿਸ ਨੇ ਜ਼ਿਲ੍ਹੇ ਵਿੱਚ ਚੀਨੀ ਮਾਂਝੇ ਅਤੇ ਨਾਈਲੋਨ ਰੱਸੀ ਰੱਖਣ ਅਤੇ ਵੇਚਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੰਜ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਿੱਤੀ ਜਾਵੇਗੀ। 

Trending news