ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ 'ਚ ਪੰਜਾਬ ਸਰਕਾਰ: ਸੂਤਰ
Advertisement

ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ 'ਚ ਪੰਜਾਬ ਸਰਕਾਰ: ਸੂਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਸੀ ਕਿ ਇਸ ਸਾਲ ਦਾ ਬਜਟ ਸੈਸ਼ਨ (Punjab Budget Session 2023) 3 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। 

ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ 'ਚ ਪੰਜਾਬ ਸਰਕਾਰ: ਸੂਤਰ

Punjab Governor Banwarilal Purohit vs CM Bhagwant Mann news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਤਕਰਾਰ ਵਧਦੀ ਜਾ ਰਹੀ ਹੈ ਅਤੇ ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਪੰਜਾਬ ਸਰਕਾਰ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ 2023 (Punjab Budget Session 2023) ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।  

ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਨੂੰ ਚਿੱਠੀ ਰਾਹੀਂ ਦਿੱਤੇ ਗਏ ਤਿੱਖੇ ਜਵਾਬ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਬਜਟ ਸੈਸ਼ਨ 2023 (Punjab Budget Session 2023) ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 

ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ 'ਚ ਹੈ ਅਤੇ ਵਕੀਲਾਂ ਦਾ ਇੱਕ ਪੈਨਲ ਕਈ ਦਿਨਾਂ ਤੋਂ ਪਟੀਸ਼ਨ 'ਤੇ ਕੰਮ ਕਰ ਰਿਹਾ ਹੈ। 

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਸੀ ਕਿ ਇਸ ਸਾਲ ਦਾ ਬਜਟ ਸੈਸ਼ਨ (Punjab Budget Session 2023) 3 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। 

ਬਜਟ ਸੈਸ਼ਨ 2023 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਨਾ ਮਿਲਣ 'ਤੇ ਮੁੱਖ ਮੰਤਰੀ ਮਾਨ ਵੱਲੋਂ ਕੈਬਨਿਟ ਦੀ ਇੱਕ ਹੰਗਾਮੀ ਮੀਟਿੰਗ 28 ਫਰਵਰੀ ਨੂੰ ਸੱਦੀ ਗਈ ਹੈ, ਜਿਸ ਵਿੱਚ ਬਜਟ 'ਤੇ ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਰਾਜਪਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਚਿੱਠੀ ਰਾਹੀਂ ਜਵਾਬ ਦਿੱਤਾ ਗਿਆ ਸੀ ਜਿਸ ਵਿੱਚ 3 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਨੂੰ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਰਾਜਪਾਲ ਵੱਲੋਂ ਚਿੱਠੀ ਵਿੱਚ ਮੁੱਖ ਮੰਤਰੀ ਤੋਂ ਕਈ ਸਵਾਲ ਕੀਤੇ ਗਏ ਸਨ। 

ਬਨਵਾਰੀਲਾਲ ਪੁਰੋਹਿਤ ਨੇ ਕਿਹਾ ਹੈ ਕਿ "ਤੁਸੀਂ (ਭਗਵੰਤ ਮਾਨ) ਜਿਹੜੀਆਂ ਮੇਰੀਆਂ ਚਿੱਠੀਆਂ ਦੇ ਜਵਾਬ ਦਿੱਤੇ ਹਨ ਉਹ ਗ਼ੈਰ ਸੰਵਿਧਾਨਕ ਅਤੇ ਅਪਮਾਨਜਨਕ ਹਨ ਅਤੇ ਹੁਣ ਤੁਸੀਂ ਮੈਨੂੰ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਕਰ ਦਿੱਤਾ ਹੈ।"

ਇਹ ਵੀ ਪੜ੍ਹੋ: ਵੱਡੀ ਖਬਰ! ਅਜਨਾਲਾ ਕਾਂਡ 'ਤੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ: ਸੂਤਰ

(For more news apart from Punjab Governor Banwarilal Purohit vs CM Bhagwant Mann, stay tuned to Zee PHH)

Trending news