ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਨੂੰ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਸੀ।
Trending Photos
Punjab Governor Banwarilal Purohit vs CM Bhagwant Mann on Budget Session 2023 news: ਪੰਜਾਬ 'ਚ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਮਿਲਣ 'ਤੇ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ 2023 ਲਈ ਮਨਜ਼ੂਰੀ ਨਾ ਮਿਲਣ 'ਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਾਗਵੰਤ ਮਾਨ ਨੇ ਟਵੀਟ 'ਚ ਲਿਖਿਆ "ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ… ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ… ਲੋਕਤੰਤਰ ਦੀ ਤਲਾਸ਼ ਜਾਰੀ ਹੈ…"
ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਮਾਰਚ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਲਈ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਇੱਕ ਬੇਨਤੀ ਪੱਤਰ ਲਿਖਿਆ ਗਿਆ ਸੀ। ਹਾਲਾਂਕਿ ਰਾਜਪਾਲ ਨੇ ਮੁੱਖ ਮੰਤਰੀ ਮਾਨ ਵੱਲੋਂ 13 ਫਰਵਰੀ ਨੂੰ ਉਨ੍ਹਾਂ ਨੂੰ ਲਿਖੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਕਾਨੂੰਨੀ ਰਾਏ ਲੈਣ ਤੋਂ ਬਾਅਦ ਹੀ ਬਜਟ ਸੈਸ਼ਨ ਦੀ ਪ੍ਰਵਾਨਗੀ ਬਾਰੇ ਫੈਸਲਾ ਲਿਆ ਜਾਵੇਗਾ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਨੂੰ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਚ ਕਾਨੂੰਨੀ ਰਾਏ ਲੈਣਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਪੱਤਰ ਦਾ ਜਵਾਬ ਵੀ ਦੇਣਗੇ।
ਇਹ ਵੀ ਪੜ੍ਹੋ: ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਮਾਣਯੋਗ ਰਾਜਪਾਲ ਸਾਹਿਬ, ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ... ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ… ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..."
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਸਾਧਿਆ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ "ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ"
(For more news apart from Punjab Governor Banwarilal Purohit vs CM Bhagwant Mann on Budget Session 2023, stay tuned to Zee PHH)