ਸਿਆਸੀ ਗਤੀਵਿਧੀਆਂ ’ਚ ਹਿੱਸਾ ਨਹੀਂ ਲੈ ਸਕਣਗੇ ਹੁਣ ਅਧਿਆਪਕ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਫ਼ੁਰਮਾਨ
Advertisement

ਸਿਆਸੀ ਗਤੀਵਿਧੀਆਂ ’ਚ ਹਿੱਸਾ ਨਹੀਂ ਲੈ ਸਕਣਗੇ ਹੁਣ ਅਧਿਆਪਕ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਫ਼ੁਰਮਾਨ

ਪੱਤਰ ’ਚ ਜ਼ਿਕਰ ਕੀਤਾ ਗਿਆ ਹੈ ਕਿ ਸਰਕਾਰ ਦੇ ਧਿਆਨ ’ਚ ਆਇਆ ਹੈ ਕਿ ਸਿੱਖਿਆ ਵਿਭਾਗ ’ਚ ਤਾਇਨਾਤ ਕੁਝ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅਣਦੇਖਿਆ ਕਰਦਿਆਂ ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋ ਰਹੇ ਹਨ। 

ਸਿਆਸੀ ਗਤੀਵਿਧੀਆਂ ’ਚ ਹਿੱਸਾ ਨਹੀਂ ਲੈ ਸਕਣਗੇ ਹੁਣ ਅਧਿਆਪਕ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਫ਼ੁਰਮਾਨ

Teachers involved in Political activities: ਸਰਕਾਰੀ ਅਧਿਆਪਕਾਂ ’ਤੇ ਹੁਣ ਸਿੱਖਿਆ ਵਿਭਾਗ ਵਲੋਂ ਸਖ਼ਤੀ ਕੀਤੀ ਗਈ ਹੈ, ਸਿਆਸੀ ਸਰਗਰਮੀਆਂ ’ਚ ਭਾਗ ਲੈਣ ਵਾਲੇ ਅਧਿਆਪਕਾਂ ’ਤੇ ਹੁਣ ਸਰਕਾਰ ਵਲੋਂ ਨਕੇਲ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ’ਚ ਵਿਭਾਗ ਵਲੋਂ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ’ਚ ਜ਼ਿਕਰ ਕੀਤਾ ਗਿਆ ਹੈ ਕਿ ਸਰਕਾਰ ਦੇ ਧਿਆਨ ’ਚ ਆਇਆ ਹੈ ਕਿ ਸਿੱਖਿਆ ਵਿਭਾਗ ’ਚ ਤਾਇਨਾਤ ਕੁਝ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅਣਦੇਖਿਆ ਕਰਦਿਆਂ ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋ ਰਹੇ ਹਨ। 

ਜਾਣੋ, ਵਿਸਥਾਰ ਨਾਲ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਬਾਰੇ 

ਪੰਜਾਬ ਸਰਕਾਰ ਵਲੋਂ ਬਕਾਇਦਾ ਕਾਨੂੰਨ ਦੀ ਧਾਰਾ The Government Employee (Conduct) Rules, 1966 ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਜਿੱਥੇ ਇਹ ਕਾਨੂੰਨ ਦੀ ਸ਼ਰੇਆਮ ਉਲੰਘਣਾ ਹੈ, ਉੱਥੇ ਹੀ ਅਧਿਆਪਕਾਂ ਦੇ ਅਜਿਹੇ ਵਤੀਰੇ ਕਾਰਨ ਵਿਦਿਆਰਥੀਆਂ ਦੇ ਪੜ੍ਹਾਈ ’ਤੇ ਮਾੜਾ ਪ੍ਰਭਾਵ ਪੈਂਦਾ ਹੈ। 

ਵਿਭਾਗ ਵਲੋਂ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੀ ਗਏ ਹਨ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਆਪਕਾ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਸਬੰਧੀ ਰਿਪੋਰਟ ਮੁੱਖ ਦਫ਼ਤਰ ਭੇਜੀ ਜਾਵੇ।   

ਵੇਖੋ, ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੀ ਕਾਪੀ

fallback

 

Trending news