Gurdaspur Murder News: ਉਨ੍ਹਾਂ ਦੇ ਪੱਟ 'ਤੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Trending Photos
Gurdaspur Murder News: ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਂਆਂ ਹਨ। ਅੱਜ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਹੈ ਜਿੱਥੇ ਸਰਹੱਦੀ ਕਸਬਾ ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਭਾਈ ਹਰਪ੍ਰੀਤ ਸਿੰਘ ਕਾਹਲੋਂ ਕਲਾਨੌਰ ਨੂੰ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਗੋਲੀ ਮਾਰ ਦਿੱਤੀ।
ਉਨ੍ਹਾਂ ਦੇ ਪੱਟ 'ਤੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਅਣਪਛਾਤੇ ਨੌਜਵਾਨਾਂ ਨੂੰ ਕਾਬੂ ਕਰਨ ਲਈ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਹਰਪ੍ਰੀਤ ਸਿੰਘ ਅਤੇ ਉਸਦੇ ਭਰਾ ਹਰਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਭਰਾ ਕਲਾਨੌਰ ਦੇ ਬਾਹਰ ਆਪਣੇ ਟੈਂਟ 'ਚ ਬੈਠਾ ਮੋਬਾਈਲ ਫੋਨ ਚਲਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਤਿੰਨ ਲੜਕੇ ਆਏ, ਜਿਨ੍ਹਾਂ 'ਚ ਇੱਕ ਨੌਜਵਾਨ ਘਰ ਵਿੱਚ ਦਾਖ਼ਲ ਹੋ ਕੇ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਗਿਆਨ ਸਾਗਰ ਕਾਲਜ ਉਸ ਦਾ ਹੈ ਅਤੇ ਉਹ ਉਥੇ ਅਹਾਤਾ ਖੋਲ੍ਹਣਾ ਚਾਹੁੰਦਾ ਸੀ, ਜਦੋਂ ਉਸ ਨੇ ਅਹਾਤਾ ਖੋਲ੍ਹਣ ਤੋਂ ਇਨਕਾਰ ਕੀਤਾ ਤਾਂ ਇਕ ਹੋਰ ਲੜਕੇ ਨੇ ਅੰਦਰ ਆ ਕੇ ਗੋਲੀ ਚਲਾ ਦਿੱਤੀ, ਜੋ ਉਸ ਦੇ ਪੱਟ ਵਿਚ ਵੱਜੀ ਅਤੇ ਦੋਵੇਂ ਮੁਲਜ਼ਮ ਉਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: Ludhiana Murder News: ਲੁਧਿਆਣਾ 'ਚ ਰੇਲਵੇ ਪੁਆਇੰਟ 'ਤੇ ਵਿਅਕਤੀ ਦਾ ਕਤਲ, ਜਾਣੋ ਪੂਰਾ ਮਾਮਲਾ
ਮੌਕੇ 'ਤੇ ਪੁੱਜੀ ਜਦੋਂ ਉਸ ਦੀ ਪਤਨੀ ਨੇ ਜ਼ਖ਼ਮੀ ਹਰਪ੍ਰੀਤ ਸਿੰਘ ਦੇ ਚੀਕਣ ਦੀ ਆਵਾਜ਼ ਸੁਣੀ ਤਾਂ ਉਸ ਨੇ ਦੇਖਿਆ ਕਿ ਉਸ ਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾਇਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: Hardeep Singh Nijjar: ਜਾਣੋ ਕੌਣ ਹੈ ਹਰਦੀਪ ਸਿੰਘ ਨਿੱਜਰ? ਜਿਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਲਾਨੌਰ ਦੇ ਐਸ.ਐਚ.ਓ ਮੇਜਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜ਼ਖਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਘਟਨਾ ਨੂੰ ਟਰੇਸ ਕਰਨ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ।
(ਗੁਰਦਾਸਪੁਰ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)