Amritsar News: ​ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
Advertisement
Article Detail0/zeephh/zeephh2349868

Amritsar News: ​ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

Amritsar News: ਉਦਯੋਗਿਕ ਖੇਤਰ ਨੂੰ ਪੈਰਾਂ ਸਿਰ ਕਰਨ ਲਈ ਉਦਯੋਗਾਂ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਲੌਜਿਸਟਿਕਸ ਦੀ ਉੱਚ ਲਾਗਤ ਨੂੰ ਪੂਰਾ ਕਰਨ ਲਈ ਮਾਲ ਭਾੜੇ ਦੀ ਸਬਸਿਡੀ ਦੀ ਮੰਗ ਵੀ ਕੀਤੀ।

Amritsar News: ​ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

Amritsar News: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ। 

ਅੱਜ ਇੱਥੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਆਪਣਾ ਕੇਸ ਰੱਖਦਿਆਂ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਦਾ ਹਵਾਲਾ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। 

ਦੱਸਣਯੋਗ ਹੈ ਕਿ ਪੇਸ਼ ਕੀਤੇ ਗਏ ਕੇਸ ਵਿੱਚ ਅਟਾਰੀ-ਵਾਹਗਾ ਬਾਰਡਰ 'ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਯਕਮੁਸ਼ਤ ਮੁਆਵਜ਼ੇ ਦੀ ਮੰਗ ਰੱਖਣ ਦੇ ਨਾਲ-ਨਾਲ ਲਾਂਘੇ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਾਂ ਅਤੇ ਬਾਸਮਤੀ ਚੌਲਾਂ ਦੀ ਬਰਾਮਦ ਨੂੰ ਵਧਾਉਣ ਲਈ ਇੱਕ ਸਮਰਪਿਤ ਵਿਸ਼ੇਸ਼ ਆਰਥਿਕ ਨਿਰਯਾਤ ਜ਼ੋਨ ਦੀ ਵੀ ਮੰਗ ਕੀਤੀ ਗਈ।

ਉਦਯੋਗਿਕ ਖੇਤਰ ਨੂੰ ਪੈਰਾਂ ਸਿਰ ਕਰਨ ਲਈ ਉਦਯੋਗਾਂ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਲੌਜਿਸਟਿਕਸ ਦੀ ਉੱਚ ਲਾਗਤ ਨੂੰ ਪੂਰਾ ਕਰਨ ਲਈ ਮਾਲ ਭਾੜੇ ਦੀ ਸਬਸਿਡੀ ਦੀ ਮੰਗ ਵੀ ਕੀਤੀ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਵਿੱਚ ਫ਼ਸਲੀ ਵਿਭਿੰਨਤਾ, ਮੁਕਾਬਲੇਬਾਜ਼ੀ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਉਤਪਾਦਨ-ਲਿੰਕਡ ਇੰਸੈਂਟਿਵ (ਪੀ.ਐਲ.ਆਈ.) ਸਕੀਮ, ਉਦਯੋਗਿਕ ਵਿਕਾਸ, ਮੁਕਾਬਲੇਬਾਜ਼ੀ ਅਤੇ ਆਧੁਨਿਕੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਿਆਦੀ ਕਰਜ਼ਿਆਂ ਅਤੇ ਚਲੰਤ ਪੂੰਜੀ 'ਤੇ ਸਬਸਿਡੀ ਵਾਲੀਆਂ ਵਿਆਜ ਦਰਾਂ ਦੀ ਵੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦੀ ਉਦਯੋਗ ਨੂੰ ਸਹਾਰਾ ਦੇਣ ਲਈ ਪਹਾੜੀ ਰਾਜਾਂ ਦੀ ਤਰਜ਼ ‘ਤੇ ਵਿਸ਼ੇਸ਼ ਕਰ ਲਾਭਾਂ ਦੀ ਵੀ ਮੰਗ ਕੀਤੀ ਗਈ।

ਇਸ ਮੌਕੇ ਵੱਖ-ਵੱਖ ਸੈਕਟਰਾਂ ਦੇ ਉਦਯੋਗਪਤੀਆਂ ਨੇ ਕਮਿਸ਼ਨ ਨੂੰ ਸੂਬੇ ਦੀਆਂ ਐੱਮ.ਐੱਸ.ਐੱਮ.ਈਜ਼ ਨੂੰ ਹੁਲਾਰਾ ਦੇਣ ਲਈ ਰਿਆਇਤਾਂ ਪ੍ਰਦਾਨ ਕਰਨ ਦੀ ਲੋੜ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੰਜਾਬ ਨੂੰ ਖੇਪ ਦੀ ਸਮੇਂ-ਸਿਰ ਡਲਿਵਾਰੀ ਵਾਸਤੇ ਬੰਦਰਗਾਹਾਂ 'ਤੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ, ਮਾਝੇ ਅਤੇ ਦੁਆਬੇ ਵਿੱਚ ਹਸਪਤਾਲ ਦੇ ਰੂਪ ਵਿੱਚ ਬਿਹਤਰ ਮੈਡੀਕਲ ਬੁਨਿਆਦੀ ਢਾਂਚਾ, ਹਰੇਕ ਸ਼ਹਿਰ ਵਿੱਚ ਈ.ਐਸ.ਆਈ. ਹਸਪਤਾਲ, ਇੱਕ ਮੁਲਕ ਇੱਕ ਟੈਰਿਫ਼ ਨੀਤੀ, ਮੁਕਤ ਵਪਾਰ ਸਮਝੌਤਿਆਂ (ਐਫਟੀਏ) ਉੱਤੇ ਹਸਤਾਖਰ ਕਰਨ ਤੋਂ ਪਹਿਲਾਂ ਸਨਅਤ ਨੂੰ ਭਰੋਸੇ ਵਿੱਚ ਲੈਣਾ, ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੈਕੇਜ, ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਨੂੰ ਗ੍ਰਾਂਟਾਂ, ਐਮ.ਐਸ.ਐਮ.ਈਜ਼ ਲਈ ਕੌਮੀ ਪੱਧਰ ਦੇ ਫੰਡ, ਪ੍ਰਾਹੁਣਚਾਰੀ ਖੇਤਰ ਨੂੰ ਉਦਯੋਗ ਦਾ ਦਰਜਾ ਦੇਣ, ਛੇਤੀ ਖ਼ਰਾਬ ਹੋਣ ਅਤੇ ਨਿਰਯਾਤ ਕੀਤੇ ਜਾਣ ਵਾਲੇ ਫਲ ਉਤਪਾਦਾਂ ਨੂੰ ਸੁਰੱਖਿਅਤ ਰੱਖਣ ਲਈ ਹਵਾਈ ਅੱਡਿਆਂ 'ਤੇ ਕੋਲਡ ਚੈਂਬਰ, ਫਸਲੀ ਵਿਭਿੰਨਤਾ, ਜਲ ਸਰੋਤਾਂ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਸਬੰਧੀ ਮੰਗਾਂ ਵੀ ਰੱਖੀਆਂ ਗਈਆਂ।

ਮੈਸਰਜ਼ ਸਾਵੀ ਇੰਟਰਨੈਸ਼ਨਲ ਜਲੰਧਰ ਦੇ ਡਾਇਰੈਕਟਰ ਮੁਕਿਲ ਵਰਮਾ ਨੇ ਖੇਡ ਉਦਯੋਗ ਨੂੰ ਹੁਲਾਰਾ ਦੇਣ ਦੀ ਲੋੜ 'ਤੇ ਚਾਨਣਾ ਪਾਇਆ ਕਿਉਂਕਿ ਸਾਡਾ ਗੁਆਂਢੀ ਦੇਸ਼ ਖੇਡ ਵਸਤਾਂ ਦੇ ਨਿਰਯਾਤ ਵਿੱਚ ਬਹੁਤ ਅੱਗੇ ਹੈ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਉ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼੍ਰੀ ਅਰਵਿੰਦ ਪਨਗੜੀਆ ਦਾ ਸਨਮਾਨ ਵੀ ਕੀਤਾ ਗਿਆ। 

Trending news