Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪਵੇਗਾ। ਕਈ ਸੂਬਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
Trending Photos
Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਤੁਫਾਨ ਦੇਖਣ ਨੂੰ ਮਿਲਿਆ ਹੈ। ਸੋਮਵਾਰ ਨੂੰ ਪੰਜਾਬ 'ਚ ਮੌਸਮ ਬਦਲ ਗਿਆ। ਸੋਮਵਾਰ ਸਵੇਰੇ ਕਈ ਇਲਾਕਿਆਂ 'ਚ ਮੀਂਹ ਪਿਆ। ਲੁਧਿਆਣੇ ਵਿੱਚ ਸਵੇਰੇ ਸੱਤ ਵਜੇ ਬੱਦਲ ਛਾਏ ਹੋਏ ਸਨ ਕਿ ਲੱਗਦਾ ਸੀ ਜਿਵੇਂ ਰਾਤ ਹੋ ਗਈ ਹੋਵੇ। ਕਾਲੇ ਬੱਦਲਾਂ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਤੂਫਾਨ ਵੀ ਚੱਲ ਰਹੇ ਸਨ।
ਮੌਸਮ ਵਿਭਾਗ ਮੁਤਾਬਕ 15 ਅਤੇ 16 ਅਕਤੂਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਸੀ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਤਾਪਮਾਨ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਦੇਸ਼ ਭਰ 'ਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਜਿੱਥੇ ਪਹਿਲਾਂ ਲੋਕਾਂ ਨੂੰ ਗਰਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉੱਥੇ ਹੀ ਹੁਣ ਮੌਸਮ ਦੇ ਚੱਲਦਿਆਂ ਰਾਹਤ ਮਿਲਣ ਵਾਲੀ ਹੈ।
ਮੌਸਮ ਵਿਭਾਗ ਮੁਤਾਬਕ 17 ਅਕਤੂਬਰ ਤੱਕ ਕਈ ਸੂਬਿਆਂ 'ਚ ਬਾਰਿਸ਼ ਹੋਣ ਵਾਲੀ ਹੈ, ਜਿਸ ਤੋਂ ਬਾਅਦ ਠੰਡ ਮਹਿਸੂਸ ਹੋਵੇਗੀ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ (Punjab Weather Update) ਗਰਜ ਅਤੇ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
-ਪਟਿਆਲਾ ਅਤੇ ਮੁਹਾਲੀ ਵਿੱਚ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਆਸਮਾਨ ਉੱਤੇ ਕਾਲੇ ਬੱਦਲ ਛਾਏ ਹਨ। ਉਸ ਤੋਂ ਬਾਅਦ ਮਾਂਹ ਪੈਣਾ ਵੀ ਸ਼ੂਰੁ ਹੋ ਗਿਆ ਹੈ। ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਵਾਲੇ ਦਿਨਾ ਵਿੱਚ ਠੰਡ ਵੱਧ ਸਕਦੀ ਹੈ।
- ਬਨੂੜ 'ਚ ਦਿਨ ਵੇਲੇ ਛਾਇਆ ਹਨੇਰਾ ਤੇ ਮੀਂਹ ਦੇ ਨਾਲ ਪਏ ਗੜੇ
ਪੰਜਾਬ ਦੇ ਬਨੂੜ 'ਚ ਦਿਨ ਵੇਲੇ ਹਨੇਰਾ ਛਾਇਆ ਹੋਇਆ ਹੈ ਤੇ ਮੀਂਹ ਦੇ ਨਾਲ ਗੜੇ ਵੀ ਪੈ ਰਹੇ ਹਨ। ਆਸਮਾਨ ’ਤੇ ਕਾਲੇ ਬੱਦਲਾਂ ਕਾਰਨ ਦਿਨ ਵੇਲੇ ਹਨੇਰਾ ਹੋ ਗਿਆ। ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਹਨ ਅਤੇ ਅਚਾਨਕ ਤੇਜ਼ ਹਵਾਵਾਂ ਦੇ ਬਾਅਦ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਅਸਮਾਨ ਵਿੱਚ ਆਏ ਬਦਲਾਅ ਨਾਲ ਸਵੇਰ ਤੋਂ ਹੀ ਸ਼ਾਮ ਵਰਗਾ ਮਾਹੌਲ ਬਣ ਗਿਆ ਹੈ। ਖੇਤਾਂ ਵਿੱਚ ਖੜ੍ਹੀ ਜੀਰੇ ਦੀ ਫ਼ਸਲ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਹੁਣ ਠੰਡ ਵਧਣ ਦੇ ਆਸਾਰ
ਮੌਸਮ ਵਿਭਾਗ (Punjab Weather Update) ਨੇ ਉਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਸੀ, ਜਿਸ ਤੋਂ ਬਾਅਦ ਉੱਚੀਆਂ ਪਹਾੜੀਆਂ ਸਮੇਤ ਸਪਤ ਰਿਸ਼ੀਕੁੰਡ ਵਿੱਚ ਐਤਵਾਰ ਦੁਪਹਿਰ ਤੱਕ ਭਾਰੀ ਬਰਫ਼ਬਾਰੀ ਹੋਈ। ਦੂਜੇ ਪਾਸੇ ਦੱਖਣੀ ਰਾਜਾਂ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ 'ਚ ਵੱਖ-ਵੱਖ ਜ਼ਿਲਿਆਂ 'ਚ ਬਾਰਿਸ਼ ਜਾਰੀ ਰਹੇਗੀ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਦਿਨ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਹਨ।ਮੌਸਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਅਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 20 ਅਤੇ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਫਰੀਦਕੋਟ ਵਿੱਚ ਸਭ ਤੋਂ ਵੱਧ 23.0 ਮਿਲੀਮੀਟਰ ਮੀਂਹ ਪਿਆ। ਗੁਰਦਾਸਪੁਰ 'ਚ 21.0 ਮਿਲੀਮੀਟਰ, ਅੰਮ੍ਰਿਤਸਰ 'ਚ 3.5, ਲੁਧਿਆਣਾ 'ਚ 3.6, ਪਟਿਆਲਾ 'ਚ 1.5, ਪਠਾਨਕੋਟ 'ਚ 9.4, ਐੱਸ.ਬੀ.ਐੱਸ. ਨਗਰ 'ਚ 7.1, ਫਤਿਹਗੜ੍ਹ ਸਾਹਿਬ 'ਚ 6.5, ਫ਼ਿਰੋਜ਼ਪੁਰ 'ਚ 2.5, ਰੋਪੜ 'ਚ 7.5 ਅਤੇ ਜਲੰਧਰ 'ਚ 5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।