Punjab's Irrigation scam: 1200 ਕਰੋੜ ਦੇ ਸਿੰਚਾਈ ਘੁਟਾਲੇ ਮਾਮਲੇ 'ਚ ED ਦੀ ਵੱਡੀ ਕਾਰਵਾਈ
Advertisement
Article Detail0/zeephh/zeephh1681440

Punjab's Irrigation scam: 1200 ਕਰੋੜ ਦੇ ਸਿੰਚਾਈ ਘੁਟਾਲੇ ਮਾਮਲੇ 'ਚ ED ਦੀ ਵੱਡੀ ਕਾਰਵਾਈ

ਈਡੀ ਨੂੰ ਇਹ ਵੀ ਪਤਾ ਲੱਗਿਆ ਕਿ ਗੁਰਿੰਦਰ ਸਿੰਘ ਵੱਲੋਂ ਹਾਸਲ ਕੀਤੀ ਗਈ ਅਤੇ ਪ੍ਰਾਪਤ ਕੀਤੀ ਗਈ ਅਪਰਾਧ ਦੀ ਕਮਾਈ ਵੀ ਵੱਖ-ਵੱਖ ਅਚੱਲ ਜਾਇਦਾਦਾਂ ਦੇ ਰੂਪ ਵਿੱਚ ਉਪਲਬਧ ਹੈ। 

Punjab's Irrigation scam: 1200 ਕਰੋੜ ਦੇ ਸਿੰਚਾਈ ਘੁਟਾਲੇ ਮਾਮਲੇ 'ਚ ED ਦੀ ਵੱਡੀ ਕਾਰਵਾਈ

Punjab's Irrigation scam news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਬਹੁ-ਕਰੋੜੀ ਸਿੰਚਾਈ ਘੁਟਾਲੇ ਵਿੱਚ ਪੰਜਾਬ ਦੇ ਠੇਕੇਦਾਰ ਅਤੇ ਕਥਿਤ ਸਰਗਨਾ ਗੁਰਿੰਦਰ ਸਿੰਘ ਦੀ 70.15 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। 

ਕੁਰਕੀ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਕੁੱਲ 27 ਅਚੱਲ ਜਾਇਦਾਦਾਂ ਵੀ ਸ਼ਾਮਲ ਹਨ। ਦੱਸ ਦਈਏ ਕਿ ਈਡੀ ਵੱਲੋਂ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਦਰਜ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਸੀ।

ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਪੰਜਾਬ ਦੇ ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ਲਈ ਟੈਂਡਰ ਮੰਗਣ ਵਾਲੇ ਵਿਸਤ੍ਰਿਤ ਨੋਟਿਸ (ਡੀਐਨਆਈਟੀ) ਠੇਕੇਦਾਰ ਗੁਰਿੰਦਰ ਸਿੰਘ ਦੀਆਂ ਯੋਗਤਾ ਸ਼ਰਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਸਨ।

ਇਹ ਵੀ ਪੜ੍ਹੋ: Sandeep Nangal Ambian Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ 'ਚ ਕਬੱਡੀ ਪ੍ਰਮੋਟਰ ਗ੍ਰਿਫ਼ਤਾਰ

ਇਸ ਤੋਂ ਇਲਾਵਾ ਇਹ ਵੀ ਇਲਜ਼ਾਮ ਹੈ ਕਿ ਗੁਰਿੰਦਰ ਸਿੰਘ ਦੇ ਹੱਕ ਵਿੱਚ ਅਜਿਹੇ ਪ੍ਰੋਜੈਕਟਾਂ ਦੀ ਅਲਾਟਮੈਂਟ ਅਤੇ ਚਲਾਉਣ ਦੇ ਸਬੰਧ ਵਿੱਚ ਵੀ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਈਡੀ ਨੂੰ ਇਹ ਵੀ ਪਤਾ ਲੱਗਿਆ ਕਿ ਗੁਰਿੰਦਰ ਸਿੰਘ ਵੱਲੋਂ ਹਾਸਲ ਕੀਤੀ ਗਈ ਅਤੇ ਪ੍ਰਾਪਤ ਕੀਤੀ ਗਈ ਅਪਰਾਧ ਦੀ ਕਮਾਈ ਵੀ ਵੱਖ-ਵੱਖ ਅਚੱਲ ਜਾਇਦਾਦਾਂ ਦੇ ਰੂਪ ਵਿੱਚ ਉਪਲਬਧ ਹੈ। ਇਸ ਮਾਮਲੇ ਵਿੱਚ ਹੁਣ ਤੱਕ ਪਛਾਣੇ ਗਏ ਅਪਰਾਧ ਦੀ ਕੁੱਲ ਕਮਾਈ 112 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਮਿਲਣ ਪੁੱਜੀ ਪਤਨੀ ਕਿਰਨਦੀਪ ਕੌਰ

(For more news apart from Punjab's Irrigation scam news, stay tuned to Zee PHH)

Trending news