ਪ੍ਰਦੂਸ਼ਣ ਮੁਕਤ ਹੋਣ ਜਾ ਰਿਹਾ ਪੰਜਾਬ, ਸਰਕਾਰ ਕਰਨ ਜਾ ਰਹੀ ਹੈ ਕੁਝ ਵੱਡਾ !
Advertisement
Article Detail0/zeephh/zeephh1332096

ਪ੍ਰਦੂਸ਼ਣ ਮੁਕਤ ਹੋਣ ਜਾ ਰਿਹਾ ਪੰਜਾਬ, ਸਰਕਾਰ ਕਰਨ ਜਾ ਰਹੀ ਹੈ ਕੁਝ ਵੱਡਾ !

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀਆਂ ਗੈਰ-ਯੋਜਨਾਬੱਧ ਕਲੋਨੀਆਂ ਦਾ ਗੰਦਾ ਪਾਣੀ, ਉਦਯੋਗਿਕ ਖੇਤਰਾਂ ਦਾ ਕੈਮੀਕਲ ਵਾਲਾ ਪਾਣੀ ਅਤੇ ਕੂੜਾ ਆਦਿ ਵੱਡੀ ਨਦੀ ਅਤੇ ਛੋਟੀ ਨਦੀ ਵਿਚ ਵਹਿ ਜਾਂਦਾ ਹੈ। 

ਪ੍ਰਦੂਸ਼ਣ ਮੁਕਤ ਹੋਣ ਜਾ ਰਿਹਾ ਪੰਜਾਬ, ਸਰਕਾਰ ਕਰਨ ਜਾ ਰਹੀ ਹੈ ਕੁਝ ਵੱਡਾ !

ਚੰਡੀਗੜ: ਪੰਜਾਬ ਦੇ ਸੀ. ਐਮ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਵਧਦੇ ਹੋਏ, ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਕਾਇਆ-ਕਲਪ ਕਰਨ ਅਤੇ ਸੁੰਦਰ ਬਣਾਉਣ ਲਈ 165 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀਆਂ ਗੈਰ-ਯੋਜਨਾਬੱਧ ਕਲੋਨੀਆਂ ਦਾ ਗੰਦਾ ਪਾਣੀ, ਉਦਯੋਗਿਕ ਖੇਤਰਾਂ ਦਾ ਕੈਮੀਕਲ ਵਾਲਾ ਪਾਣੀ ਅਤੇ ਕੂੜਾ ਆਦਿ ਵੱਡੀ ਨਦੀ ਅਤੇ ਛੋਟੀ ਨਦੀ ਵਿਚ ਵਹਿ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਦੀ ਘਾਟ ਹੈ। ਜਿਸ ਕਾਰਨ ਇਹ ਦੋਵੇਂ ਨਦੀਆਂ ਪ੍ਰਦੂਸ਼ਿਤ ਹੋ ਰਹੀਆਂ ਹਨ ਅਤੇ ਇਹ ਦਰਿਆ ਘੱਗਰ ਦਰਿਆ ਨੂੰ ਦੂਸ਼ਿਤ ਕਰਨ ਦਾ ਵੱਡਾ ਸਰੋਤ ਹਨ। ਇਸ ਨਾਲ ਲੋਕਾਂ ਨੂੰ ਗੰਭੀਰ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਦੀ ਸਫਾਈ ਅਤੇ ਸੁੰਦਰਤਾ ਵੀ ਪ੍ਰਭਾਵਿਤ ਹੋ ਰਹੀ ਹੈ।

 

ਪਟਿਆਲਾ ਸ਼ਹਿਰ ਲਈ ਵਿਸ਼ੇਸ਼ ਪ੍ਰਜੈਕਟ

ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਟਿਆਲਾ ਸ਼ਹਿਰ ਦੀ ਮੌਜੂਦਾ ਪਾਣੀ ਦੀ ਸਥਿਤੀ ਨੂੰ ਸੁਧਾਰਨਾ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਅਤੇ ਸੁੰਦਰ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਨੂੰ ਰੀਚਾਰਜ ਕਰਕੇ ਧਰਤੀ ਹੇਠਲੇ ਪਾਣੀ ਦੀ ਹਾਲਤ ਨੂੰ ਸੁਧਾਰਨਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਉਦਯੋਗਿਕ ਖੇਤਰਾਂ ਦੇ ਗੰਦੇ ਪਾਣੀ ਨੂੰ ਸੀਵਰੇਜ ਲਾਈਨਾਂ ਰਾਹੀਂ ਰੋਕਿਆ ਜਾਵੇਗਾ ਅਤੇ ਟਰੀਟਮੈਂਟ ਸਿਸਟਮ ਰਾਹੀਂ ਠੀਕ ਕਰਨ ਉਪਰੰਤ ਇਸ ਨੂੰ ਮੁੜ ਦਰਿਆਵਾਂ ਵਿਚ ਡੰਪ ਕੀਤਾ ਜਾਵੇਗਾ। ਨਦੀ ਵਿਚ ਸਾਫ਼ ਪਾਣੀ ਦਾ ਭੰਡਾਰ ਆਟੋਮੈਟਿਕ ਟਿਲਟਿੰਗ ਗੇਟਾਂ/ਫਲੈਪ ਗੇਟਾਂ ਵਾਲੇ ਚੈਕ ਡੈਮਾਂ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ।

 

WATCH LIVE TV 

Trending news