Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ
Advertisement
Article Detail0/zeephh/zeephh1643578

Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੇ ਪੂਰੇ ਸੂਬੇ 'ਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਦੌੜ ਇਸ ਵੇਲੇ ਜਲੰਧਰ ਵਿੱਚ ਹੀ ਜਾਰੀ ਹੈ।

Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ

Punjab's Jalandhar bypoll election 2023 news today: ਇਸ ਵਾਰ ਜਲੰਧਰ ਜ਼ਿਮਨੀ ਚੋਣਾਂ 2023 ਆਮ ਆਦਮੀ ਪਾਰਟੀ ਲਈ ਇੱਕ ਅਹਿਮ ਮੁੱਦਾ ਹੈ। ਇਸ ਦੌਰਾਨ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਜ਼ਿੰਮੇਵਾਰੀ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema news) ਨੂੰ ਸੌਂਪ ਦਿੱਤੀ ਗਈ ਹੈ। 

ਆਮ ਆਦਮੀ ਪਾਰਟੀ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema news) ਨੂੰ ਜਲੰਧਰ ਜ਼ਿਮਨੀ ਚੋਣਾਂ 2023 ਲਈ ਚੋਣ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ ਕਿਉਂਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਤੋਂ ਉਨ੍ਹਾਂ ਦੀ ਸੀਟ ਖਾਲੀ ਹੋਣ 'ਤੇ ਭਗਵੰਤ ਮਾਨ ਨੂੰ ਜ਼ਿਮਨੀ ਚੋਣ 'ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸੱਤਾ ਵਿੱਚ ਹੋਣ ਦੇ ਬਾਵਜੂਦ ਪਾਰਟੀ ਨੂੰ ਚੋਣਾਂ ਹਾਰ ਕੇ ਬਹੁਤ ਨੁਕਸਾਨ ਝੱਲਣਾ ਪਿਆ ਸੀ ਅਤੇ ਹੁਣ ਵੀ ਪਾਰਟੀ ਦੇ ਚੋਟੀ ਦੇ ਆਗੂ ਮੁੜ ਉਹੀ ਸਥਿਤੀ ਨਹੀਂ ਦੇਖਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: Punjab News: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- 'ਸਰਕਾਰਾਂ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕਰ ਰਹੀਆਂ ਹਨ ਕੋਸ਼ਿਸ਼'

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੇ ਪੂਰੇ ਸੂਬੇ 'ਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਦੌੜ ਇਸ ਵੇਲੇ ਜਲੰਧਰ ਵਿੱਚ ਹੀ ਜਾਰੀ ਹੈ। ਇਹ ਦੌੜ ਇਸ ਲਈ ਚੱਲ ਰਹੀ ਹੈ ਕਿਉਂਕਿ ਹਰ ਕੋਈ ਇਸ ਚੋਣ ਨੂੰ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਸੈਮੀਫਾਈਨਲ ਵਜੋਂ ਦੇਖ ਰਿਹਾ ਹੈ। ਇਸ ਚੋਣ ਦਾ ਅਸਰ ਭਵਿੱਖ ਦੀਆਂ ਨਿਗਮ ਚੋਣਾਂ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।

ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਵੀ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਕੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ: Navjot Singh Sidhu: ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ

(For more news apart from Punjab's Jalandhar bypoll election 2023 news today, stay tuned to Zee PHH)

Trending news