Khanna Road Accident News: ਮ੍ਰਿਤਕ ਦੀ ਪਛਾਣ ਦੀਪਕ ਵਾਸੀ ਗਊਸ਼ਾਲਾ ਰੋਡ, ਖੰਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਰਹਿਣ ਵਾਲੇ ਚਾਰ ਦੋਸਤ ਵੀਰਵਾਰ ਨੂੰ ਦੋ ਬਾਈਕ 'ਤੇ ਨਕੋਦਰ ਸਥਿਤ ਪੀਰ ਬਾਬਾ ਮੁਰਾਦ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਗਏ ਸਨ।
Trending Photos
Khanna Road Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਨੈਸ਼ਨਲ ਹਾਈਵੇ 'ਤੇ ਇੱਕ ਬਾਈਕ ਦਾ ਟਾਇਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਬਾਈਕ ਰੇਲਿੰਗ ਨਾਲ ਟਕਰਾ ਕੇ ਮੇਨ ਲੇਨ ਤੋਂ ਸਰਵਿਸ ਲੇਨ 'ਚ ਜਾ ਡਿੱਗੀ। ਸੜਕ ਕਿਨਾਰੇ ਬਣੇ ਨਾਲੇ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ ਹੋ ਗਈ, ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।
ਮ੍ਰਿਤਕ ਦੀ ਪਛਾਣ ਦੀਪਕ ਵਾਸੀ ਗਊਸ਼ਾਲਾ ਰੋਡ, ਖੰਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਰਹਿਣ ਵਾਲੇ ਚਾਰ ਦੋਸਤ ਵੀਰਵਾਰ ਨੂੰ ਦੋ ਬਾਈਕ 'ਤੇ ਨਕੋਦਰ ਸਥਿਤ ਪੀਰ ਬਾਬਾ ਮੁਰਾਦ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਗਏ ਸਨ। ਉਹ ਸ਼ੁੱਕਰਵਾਰ ਸਵੇਰੇ ਵਾਪਸ ਆ ਰਹੇ ਸਨ। ਪਿੰਡ ਦਹੇੜੂ ਨੇੜੇ ਮੋਟਰਸਾਈਕਲ ਦਾ ਟਾਇਰ ਫਟ ਗਿਆ। ਹਾਦਸੇ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਛਾਲ ਮਾਰ ਕੇ ਸਰਵਿਸ ਲੇਨ 'ਤੇ ਜਾ ਡਿੱਗਾ। ਬਾਈਕ ਸਵਾਰ ਦੀਪਕ ਨਾਲੇ 'ਚ ਡਿੱਗ ਗਿਆ।
ਇਹ ਵੀ ਪੜ੍ਹੋ: Punjab News: ਸ੍ਰੀ ਅਨੰਦਪੁਰ ਸਾਹਿਬ 'ਚ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕ, ਜਾਣੋ ਕਿਉਂ
ਇਸ ਦੌਰਾਨ ਗਟਰ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਨਿਕਲ ਨਹੀਂ ਸਕਿਆ। ਦੀਪਕ ਦੇ ਦੋਸਤਾਂ ਨੇ ਦੱਸਿਆ ਕਿ ਜਦੋਂ ਦੀਪਕ ਟਾਇਰ ਫਟਣ ਨਾਲ ਨਾਲੇ ਵਿੱਚ ਡਿੱਗਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਰਾਹਗੀਰਾਂ ਅਤੇ ਪੁਲਿਸ ਨੇ ਦੀਪਕ ਨੂੰ ਪੱਗ ਤੋਂ ਬਾਹਰ ਕੱਢਣ ਲਈ ਯਤਨ ਕੀਤੇ। ਜਦੋਂ ਤੱਕ ਦੀਪਕ ਨੂੰ ਨਾਲੇ 'ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਦੱਸ ਦਈਏ ਕਿ ਦੀਪਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਪਰਿਵਾਰ ਵਿਚ ਉਹ ਇਕਲੌਤਾ ਪੁੱਤਰ ਸੀ। ਪੜ੍ਹ ਕੇ ਚੰਗੀ ਨੌਕਰੀ ਕਰਨਾ ਚਾਹੁੰਦਾ ਸੀ ਅਤੇ ਹਾਦਸੇ ਨੇ ਉਸ ਨੂੰ ਪਰਿਵਾਰ ਤੋਂ ਖੋਹ ਲਿਆ।
ਇਹ ਵੀ ਪੜ੍ਹੋ: Farmers Protest news: ਚੰਡੀਗੜ੍ਹ ਧਰਨੇ 'ਤੇ ਜਾ ਰਹੇ ਗ੍ਰਿਫਤਾਰ ਕਿਸਾਨ ਅੱਜ ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹੋਏ ਰਿਹਾਅ
ਗੌਰਤਲਬ ਹੈ ਕਿ ਬੀਤੇ ਦਿਨੀ ਵੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਮੰਡਿਆਲਾ ਕਲਾਂ ਨੇੜੇ ਓਵਰਬ੍ਰਿਜ ਦੇ ਉੱਪਰ ਸੜਕ ਹਾਦਸਾ ਵਾਪਰ ਗਿਆ ਅਤੇ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ।