Khanna Road Accident: ਖੰਨਾ 'ਚ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਮੌਤ
Advertisement
Article Detail0/zeephh/zeephh1839068

Khanna Road Accident: ਖੰਨਾ 'ਚ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

Khanna News: ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਦੀ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਹੁਣ ਉਸਦੇ ਮਾਪੇ ਇੱਕਲੇ ਹੀ ਰਹਿ ਗਏ ਹਨ। 

 

Khanna Road Accident: ਖੰਨਾ 'ਚ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

Punjab's Khanna Road Accident news: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਮੰਡਿਆਲਾ ਕਲਾਂ ਨੇੜੇ ਓਵਰਬ੍ਰਿਜ ਦੇ ਉੱਪਰ ਸੜਕ ਹਾਦਸਾ ਵਾਪਰ ਗਿਆ ਅਤੇ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਇਸ ਦੌਰਾਨ ਬੁਲੇਟ ਸਵਾਰ ਦਾ ਸਿਰ ਸੜਕ 'ਤੇ ਜਾ ਵੱਜਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਦੀ ਪਛਾਣ ਸੁਮਿਤ ਠਾਕੁਰ (23) ਵਾਸੀ ਸਮਾਇਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। 

ਜਿਵੇਂ ਹੀ ਇਸ ਮੰਦਭਾਗੀ ਖ਼ਬਰ ਦੀ ਸੂਚਨਾ ਮਿਲੀ ਤਾਂ ਸੁਮਿਤ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਤੋਂ ਖੰਨਾ ਪਹੁੰਚ ਗਿਆ ਅਤੇ ਪੁਲਿਸ ਕੋਲ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੁਮਿਤ ਠਾਕੁਰ ਡੀਏਵੀ ਜਲੰਧਰ ਵਿੱਚ ਐਮਬੀਏ ਕਰ ਰਿਹਾ ਸੀ ਅਤੇ ਉਹ ਆਪਣੇ ਬੁਲੇਟ 'ਤੇ ਖੰਨਾ ਤੋਂ ਜਲੰਧਰ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ 'ਚ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। 

ਸੁਮਿਤ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਪਰ ਉੱਥੇ ਇਲਾਜ ਦੌਰਾਨ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਕੋਟ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਉਣ ਲਈ ਸੀ.ਸੀ.ਟੀ.ਵੀ. ਵੀਡੀਓ ਵੀ ਖੰਗਾਲੀ ਜਾ ਰਹੀ ਹੈ। 

ਫੌਜ 'ਚ ਭਰਤੀ ਹੋਣ ਲਈ ਤਿਆਰੀ ਕਰ ਰਿਹਾ ਸੀ ਸੁਮਿਤ 

ਸੁਮਿਤ ਠਾਕੁਰ ਨੂੰ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸ਼ੌਕ ਸੀ। ਉਸਨੇ ਬੀ.ਕਾਮ, ਵੈਟਰਨਰੀ ਕੋਰਸ ਕੀਤਾ ਸੀ ਪਰ ਇਸ ਤੋਂ ਬਾਵਜੂਦ ਉਸਨੂੰ ਕਿਤੇ ਵੀ ਨੌਕਰੀ ਨਹੀਂ ਮਿਲੀ। ਐਮਬੀਏ ਦੇ ਨਾਲ-ਨਾਲ ਉਹ ਫੌਜ ਵਿੱਚ ਭਰਤੀ ਦੀ ਤਿਆਰੀ ਕਰ ਰਿਹਾ ਸੀ। ਕੁਝ ਸਮਾਂ ਪਹਿਲਾਂ ਉਸਦੀ ਭਾਰਤੀ ਫੌਜ ਵਿੱਚ ਚੋਣ ਹੋਈ ਸੀ ਪਰ ਉਹ ਸਰੀਰਕ ਪ੍ਰੀਖਿਆ ਪਾਸ ਨਹੀਂ ਕਰ ਸਕਿਆ ਸੀ। 

ਸੁਮਿਤ ਦੇ ਪਿਤਾ ਕਰਤਾਰ ਸਿੰਘ ਠਾਕੁਰ ਹਿਮਾਚਲ ਪ੍ਰਦੇਸ਼ ਵਿੱਚ ਫਾਇਰ ਬ੍ਰਿਗੇਡ ਕਰਮਚਾਰੀ ਹਨ। ਸੁਮਿਤ ਦੇ ਵੱਡੇ ਭਰਾ ਦੀ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ। ਹੁਣ ਇਸ ਹਾਦਸੇ ਨੇ ਮਾਪਿਆਂ ਤੋਂ ਦੂਜਾ ਪੁੱਤਰ ਵੀ ਖੋਹ ਲਿਆ ਹੈ ਅਤੇ ਹੁਣ ਸੁਮਿਤ ਦੇ ਮਾਪੇ ਇੱਕਲੇ ਰਹਿ ਗਏ ਹਨ। 

ਇਹ ਵੀ ਪੜ੍ਹੋ: Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ! 

(For more news apart from Punjab's Khanna Road Accident news, stay tuned to Zee PHH)

Trending news