Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤਾ ਗਿਆ ਸ੍ਰੀ ਕੀਰਤਪੁਰ ਸਾਹਿਬ ਦਾ ਨੱਕੀਆਂ ਟੋਲ ਪਲਾਜ਼ਾ
Advertisement
Article Detail0/zeephh/zeephh1635125

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤਾ ਗਿਆ ਸ੍ਰੀ ਕੀਰਤਪੁਰ ਸਾਹਿਬ ਦਾ ਨੱਕੀਆਂ ਟੋਲ ਪਲਾਜ਼ਾ

ਇਸੇ ਤਰ੍ਹਾਂ 2022 ਵਿੱਚ ਦਸੰਬਰ ਮਹੀਨੇ ਵਿੱਚ ਭਗਵੰਤ ਮਾਨ ਨੇ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਲਾਚੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਵੀ ਕੀਤਾ ਸੀ। 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤਾ ਗਿਆ ਸ੍ਰੀ ਕੀਰਤਪੁਰ ਸਾਹਿਬ ਦਾ ਨੱਕੀਆਂ ਟੋਲ ਪਲਾਜ਼ਾ

Punjab Kiratpur Sahib Sri Anandpur Sahib Nangal Una Wala Nakiyan Toll Plaza Closed news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸ੍ਰੀ ਕੀਰਤਪੁਰ ਸਾਹਿਬ ਦੇ ਨੱਕੀਆਂ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੂਰੇ ਪੰਜਾਬ ਦੇ ਵਿੱਚ ਟੋਲ ਪਲਾਜ਼ਾ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। 

ਇਸ ਦੇ ਤਹਿਤ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਨੱਕੀਆਂ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ। ਇਹ ਟੌਲ ਬੰਦ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਅਤੇ ਚਿੰਤਪੁਰਨੀ ਜਵਾਲਾਜੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਸੀ ਕਿ "ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ... ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ... ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ... ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ... ਵੇਰਵੇ ਜਲਦੀ." 

ਦੱਸ ਦਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਖੇ ਟੋਲ ਪਲਾਜ਼ਾ ਬੰਦ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Amritpal Singh Arrest Operation: ਅੰਮ੍ਰਿਤਪਾਲ ਤੇ ਪੱਪਲਪ੍ਰੀਤ ਹੋਏ ਵੱਖ! 29 ਮਾਰਚ ਨੂੰ ਬਦਲਿਆ ਆਪਣਾ ਰਸਤਾ

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਕਈ ਮੰਤਰੀਆਂ ’ਤੇ ਲੋਕਾਂ ਦਾ ਪੈਸਾ ਖਾਣ ਦੇ ਦੋਸ਼ ਲਾਏ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਤਿੰਨਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਦੀ ਬੱਚਤ ਹੋਵੇਗੀ।

ਇਸੇ ਤਰ੍ਹਾਂ 2022 ਵਿੱਚ ਦਸੰਬਰ ਮਹੀਨੇ ਵਿੱਚ ਭਗਵੰਤ ਮਾਨ ਨੇ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਲਾਚੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਵੀ ਕੀਤਾ ਸੀ। 

ਇਹ ਵੀ ਪੜ੍ਹੋ: LPG Cylinder Rates: LPG ਗੈਸ ਹੋਈ ਸਸਤੀ! ਜਾਣੋ ਹੁਣ ਕਿੰਨਾ ਮਿਲੇਗਾ ਕਮਰਸ਼ੀਅਲ ਸਿਲੰਡਰ

(For more news apart from Punjab Kiratpur Sahib Sri Anandpur Sahib Nangal Una Wala Nakiyan Toll Plaza Closed by CM Bhagwant Mann, stay tuned to Zee PHH)

Trending news